ਅੰਮ੍ਰਿਤਪਾਲ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ 'ਚ ਹਲਫ਼ਨਾਮਾ ਦਾਇਰ

ਪੰਜਾਬ ਦੀ ਸ਼ਾਂਤੀ ਨੂੰ ਹਾਲੇ ਵੀ ਦੱਸਿਆ ਗਿਆ ਖ਼ਤਰਾ। ਸੂਬਾ ਸਰਕਾਰ ਵੱਲੋਂ ਇੱਕ ਕੇਸ ਦੀ ਸੁਣਵਾਈ ਦੌਰਾਨ ਦਿੱਤਾ ਗਿਆ ਹਲਫ਼ਨਾਮਾ

Share:

ਆਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਇੱਕ ਵੱਡੀ ਜਾਣਕਾਰੀ ਸਾਮਣੇ ਆਈ ਹੈ। ਅੰਮ੍ਰਿਤਪਾਲ ਦੇ ਜੇਲ੍ਹ 'ਚ ਬੰਦ ਹੋਣ ਦੇ ਬਾਵਜੂਦ ਉਸਦੀ ਸੰਸਥਾ ਨੂੰ ਲੈ ਕੇ ਅਹਿਮ ਖੁਲਾਸਾ ਕੀਤਾ ਗਿਆ ਹੈ। ਇਹ ਖੁਲਾਸਾ ਪੰਜਾਬ ਐਂਡ ਹਰਿਆਣਾ ਹਾਈਕੋਰਟ 'ਚ ਪੰਜਾਬ ਸਰਕਾਰ ਨੇ ਇੱਕ ਹਲਫ਼ਨਾਮਾ ਦਾਇਰ ਕਰਕੇ ਕੀਤਾ। ਜਿਸ ਵਿੱਚ ਹਾਲੇ ਵੀ ਪੰਜਾਬ ਦੀ ਸ਼ਾਂਤੀ ਨੂੰ ਖ਼ਤਰਾ ਦੱਸਿਆ ਗਿਆ। 

ਇਹ ਹੈ ਪੂਰਾ  ਮਾਮਲਾ 

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੇ ਆਪਣੀ ਨਜ਼ਰਬੰਦੀ ਨੂੰ ਲੈਕੇ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ। ਇਸ ਕੇਸ 'ਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਆਪਣੇ ਜਵਾਬ ਨੂੰ ਹਲਫ਼ਨਾਮੇ ਰਾਹੀਂ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਸ ਵਿੱਚ ਕਿਹਾ ਗਿਆ ਹੈ ਕਿ ਵਾਰਿਸ ਪੰਜਾਬ ਦੇ ਨਾਲ ਜੁੜੇ ਲੋਕ ਅੱਜ ਵੀ ਪੰਜਾਬ ਵਿੱਚ ਸਰਗਰਮ ਹਨ। ਇਹ ਲੋਕ ਪੰਜਾਬ ਦੀ ਸ਼ਾਂਤੀ ਲਈ ਖਤਰਾ ਬਣ ਸਕਦੇ ਹਨ। ਇਸ ਕਰਕੇ ਕਿਸੇ ਵੀ ਪ੍ਰਕਾਰ ਦੀ ਢਿੱਲ ਨਹੀਂ ਵਰਤੀ ਜਾ ਸਕਦੀ। ਹਲਫ਼ਨਾਮੇ ‘ਚ ਦੱਸਿਆ ਗਿਆ ਕਿ ਸੁਰੱਖਿਆ ਏਜੰਸੀਆਂ ਕੋਲ ਇਨਪੁਟ ਅਤੇ ਠੋਸ ਜਾਣਕਾਰੀ ਹੈ। ਜਿਸਦੇ ਆਧਾਰ ‘ਤੇ ਹਲਫਨਾਮੇ ‘ਚ ਇਹ ਗੱਲ ਕਹੀ ਗਈ ਹੈ। ਦੱਸ ਦਈਏ ਕਿ ਦਲਜੀਤ ਕਲਸੀ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦਾ ਅਹਿਮ ਸਾਥੀ ਹੈ। ਉਹ ਫੰਡਿੰਗ ਦਾ ਕੰਮ ਦੇਖਦਾ ਸੀ। ਜ਼ਿਕਰਯੋਗ ਹੈ ਕਿ ਕਲਸੀ ਦੀ ਨਜ਼ਰਬੰਦੀ ਦੇ ਹੁਕਮ ਨੂੰ ਵੀ ਤਿੰਨ ਮਹੀਨੇ ਲਈ ਵਧਾ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ