Big news: ਪੰਜਾਬ ਸਰਕਾਰ ਨੇ ਕਿਸਾਨੀ ਅੰਦੋਲਨ ਦੌਰਾਨ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਦੇਣ ਦਾ ਕੀਤਾ ਐਲਾਨ

ਸ਼ੁਭਕਰਨ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਹੈ। ਉਸ ਦੀ ਮਾਤਾ ਦਾ ਦੇਹਾਂਤ ਹੋ ਚੁੱਕਾ ਹੈ ਜਿਸ ਤੋਂ ਬਾਅਦ ਦਾਦੀ ਸੁਖਜੀਤ ਕੌਰ ਨੇ ਤਿੰਨਾਂ ਭੈਣਾਂ-ਭਰਾਵਾਂ ਦਾ ਪਾਲਣ-ਪੋਸ਼ਣ ਕੀਤਾ। ਸ਼ੁਭਕਰਨ ਦੀ ਵੱਡੀ ਭੈਣ ਗੁਰਪ੍ਰੀਤ ਕੌਰ ਵਿਆਹੀ ਹੋਈ ਹੈ ਜਦਕਿ ਛੋਟੀ ਭੈਣ ਜਸਪ੍ਰੀਤ ਕੌਰ ਇਸੇ ਪਿੰਡ ਦੇ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਹੈ। ਸ਼ੁਭਕਰਨ ਖੁਦ ਅਣਵਿਆਹੇ ਸਨ।

Share:

Punjab News: 21 ਫਰਵਰੀ ਖਨੌਰੀ ਸਰਹੱਦ ਤੇ ਕਿਸਾਨੀ ਅੰਦੋਲਨ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ 1 ਕਰੋੜ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਸੀਐਮ ਮਾਨ ਨੇ ਇਹ ਵੀ ਐਲਾਨ ਕੀਤਾ ਹੈ ਕਿ ਸ਼ੁਭਕਰਨ ਦੀ ਛੋਟੀ ਭੈਣ ਨੂੰ ਵੀ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਦੱਸ ਦਈਏ ਕਿ ਵੀਰਵਾਰ ਸ਼ਾਮ ਨੂੰ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਹੋਈ ਸੀ। ਕਿਸਾਨਾਂ ਵੱਲੋਂ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਦੇਣ, ਪਰਿਵਾਰ ਨੂੰ ਆਰਥਿਕ ਮਦਦ, ਭੈਣ ਨੂੰ ਸਰਕਾਰੀ ਨੌਕਰੀ ਦੇਣ ਅਤੇ ਹਰਿਆਣਾ ਸਰਕਾਰ ਤੇ ਪੁਲੀਸ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ।

ਸੀਐਮ ਮਾਨ ਦੀ ਸੋਸ਼ਲ ਮੀਡੀਆ ਤੇ ਪੋਸਟ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਹੋਏ ਲਿਖਿਆ ਕਿ- ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ.

21 ਫਰਵਰੀ ਨੂੰ ਹੋਈ ਸੀ ਮੌਤ

ਸ਼ੁਭਕਰਨ ਸਿੰਘ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਇਲਾਕੇ ਦੇ ਪਿੰਡ ਬੱਲੋ ਦਾ ਰਹਿਣ ਵਾਲਾ ਸੀ। ਕਿਸਾਨ ਆਗੂਆਂ ਵੱਲੋਂ 21 ਫਰਵਰੀ (ਬੁੱਧਵਾਰ) ਨੂੰ ਦਿੱਲੀ ਮਾਰਚ ਦਾ ਐਲਾਨ ਕੀਤਾ ਗਿਆ ਹੈ। ਸ਼ੁਭਕਰਨ ਅੰਦੋਲਨਕਾਰੀ ਕਿਸਾਨਾਂ ਨਾਲ ਖਨੌਰੀ ਸਰਹੱਦ 'ਤੇ ਮੌਜੂਦ ਸਨ। ਜਦੋਂ ਕਿਸਾਨਾਂ ਨੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਪੁਲਿਸ ਨੇ ਉਨ੍ਹਾਂ 'ਤੇ ਅੱਥਰੂ ਗੈਸ ਦੇ ਬੰਬ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ। ਹਫੜਾ-ਦਫੜੀ ਦੇ ਮਾਹੌਲ ਵਿਚ ਸ਼ੁਭਕਰਨ ਸਿੰਘ ਉਸ ਸਮੇਂ ਡਿੱਗ ਪਿਆ ਜਦੋਂ ਉਸ ਦੇ ਸਿਰ ਦੇ ਪਿਛਲੇ ਹਿੱਸੇ ਵਿਚ ਅਚਾਨਕ ਕੋਈ ਚੀਜ਼ ਵੱਜ ਗਈ। ਸਾਥੀ ਕਿਸਾਨ ਉਸ ਨੂੰ ਪਟਿਆਲਾ ਦੇ ਰਾਜਿੰਦਰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਸ਼ੁਭਕਰਨ ਤੇ 18 ਲੱਖ ਦਾ ਕਰਜ਼ਾ

ਸ਼ੁਭਕਰਨ ਦੇ ਪਿਤਾ ਚਰਨਜੀਤ ਸਿੰਘ ਦੀ ਬੱਲੋ ਪਿੰਡ ਵਿੱਚ ਡੇਢ ਕਿੱਲੇ ਜ਼ਮੀਨ ਹੈ। ਉਹ ਇਸ ਜ਼ਮੀਨ 'ਤੇ ਖੇਤੀ ਕਰਕੇ ਆਪਣਾ ਗੁਜ਼ਾਰਾ ਕਰਦਾ ਹੈ। ਸ਼ੁਭਕਰਨ ਆਪਣੇ ਪਿਤਾ ਦੀ ਖੇਤੀ ਵਿੱਚ ਮਦਦ ਕਰਦਾ ਸੀ। ਉਸਦਾ ਪਰਿਵਾਰ ਕੱਚੇ ਘਰ ਵਿੱਚ ਰਹਿੰਦਾ ਹੈ। ਸ਼ੁਭਕਰਨ ਦੇ ਗੁਆਂਢੀ ਗੁਰਵਿੰਦਰ ਸਿੰਘ ਅਤੇ ਪਿੰਡ ਦੇ ਨੰਬਰਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਦੇ ਪਰਿਵਾਰ ਸਿਰ 18 ਲੱਖ ਰੁਪਏ ਦਾ ਕਰਜ਼ਾ ਹੈ।

ਇਹ ਵੀ ਪੜ੍ਹੋ