ਕੁੱਲ੍ਹੜ ਪੀਜ਼ਾ ਜੋੜੇ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਦੱਸ ਦਈਏ ਕਿ ਕੁੱਲ੍ਹੜ ਪੀਜ਼ਾ ਜੋੜਾ ਪਹਿਲਾਂ ਵੀ ਵਿਵਾਦਾਂ 'ਚ ਘਿਰਿਆ ਰਿਹਾ ਹੈ ਤੇ ਇਹਨਾਂ ਨੇ ਆਪਣੇ ਆਪ ਨੂੰ ਭਾਰਤ 'ਚ ਅਸੁਰੱਖਿਅਤ ਹੋਣ ਦਾ ਦਾਅਵਾ ਕਰਕੇ ਵਿਦੇਸ਼ੀ ਧਰਤੀ ਵੱਲ ਰੁਖ ਕੀਤਾ। 

Courtesy: file photo

Share:

ਅਕਸਰ ਆਪਣੇ ਵਿਵਾਦਾਂ ਕਾਰਨ ਸੁਰਖੀਆਂ ਬਟੋਰਨ ਵਾਲੇ ਪੰਜਾਬ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਜੋੜੇ ਨੂੰ ਗੰਨ ਕਲਚਰ ਉਤਸ਼ਾਹਿਤ ਕਰਨ ਦੇ ਮਾਮਲੇ ਵਿੱਚ ਰਾਹਤ ਦਿੱਤੀ ਗਈ। ਅਦਾਲਤ ਨੇ ਜੋੜੇ ਵਿਰੁੱਧ ਦਰਜ ਐਫਆਈਆਰ ’ਤੇ ਰੋਕ ਲਗਾ ਦਿੱਤੀ ਹੈ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦੱਸ ਦਈਏ ਕਿ ਕੁੱਲ੍ਹੜ ਪੀਜ਼ਾ ਜੋੜਾ ਪਹਿਲਾਂ ਵੀ ਵਿਵਾਦਾਂ 'ਚ ਘਿਰਿਆ ਰਿਹਾ ਹੈ ਤੇ ਇਹਨਾਂ ਨੇ ਆਪਣੇ ਆਪ ਨੂੰ ਭਾਰਤ 'ਚ ਅਸੁਰੱਖਿਅਤ ਹੋਣ ਦਾ ਦਾਅਵਾ ਕਰਕੇ ਵਿਦੇਸ਼ੀ ਧਰਤੀ ਵੱਲ ਰੁਖ ਕੀਤਾ। 

18 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ 

ਦਰਅਸਲ, ਜੋੜੇ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 188 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸਨੂੰ ਚੁਣੌਤੀ ਦਿੰਦੇ ਹੋਏ ਉਨ੍ਹਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਹਨਾਂ ਦੀ ਦਲੀਲ ਹੈ ਕਿ ਇਹ ਐਫਆਈਆਰ ਢੁੱਕਵੀਂ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਦਰਜ ਕੀਤੀ ਗਈ ਹੈ। ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 18 ਅਗਸਤ 2025 ਦੀ ਤਰੀਕ ਤੈਅ ਕੀਤੀ ਹੈ ਅਤੇ ਉਦੋਂ ਤੱਕ ਹੇਠਲੀ ਅਦਾਲਤ ਵਿੱਚ ਚੱਲ ਰਹੀ ਸਾਰੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਫ਼ੈਸਲੇ ਨਾਲ ਜੋੜੇ ਨੂੰ ਵੱਡੀ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ