Kapurthala: ਬੇਅਦਬੀ ਦੇ ਆਰੋਪ 'ਚ ਨੌਜਵਾਨ ਦਾ ਕਤਲ ਕਰਨ ਵਾਲੇ ਨਿਹੰਗ ਦੇ ਡੋਪ ਟੈਸਟ ਵਿੱਚ ਹੋਇਆ ਵੱਡਾ ਖੁਲਾਸਾ, ਜਾਣੋ ਕੀ ਹੈ ਮਾਮਲਾ

ਫਗਵਾੜਾ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਅਤੇ ਚੌਰਾ ਖੂਹ ਵਿੱਚ ਨਿਹੰਗ ਰਮਨਦੀਪ ਸਿੰਘ ਨੇ ਬੇਅਦਬੀ ਦੀ ਝੂਠੀ ਕਹਾਣੀ ਦੀ ਆੜ ਵਿੱਚ ਨੌਜਵਾਨ ਵਿਸ਼ਾਲ ਦਾ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਰੋਜ਼ ਨਵੇਂ ਖੁਲਾਸੇ ਕੀਤੇ ਜਾ ਰਹੇ ਹਨ।

Share:

Kapurthala: ਪਿਛਲੇ ਦਿਨੀਂ ਬੇਅਦਬੀ ਦੇ ਆਰੋਪ ਵਿੱਚ ਨੌਜਵਾਨ ਦਾ ਕਤਲ ਕਰਨ ਵਾਲੇ ਨਿਹੰਗ ਨੂੰ ਲੈ ਕੇ ਵੱਡੇ ਖੁਲਾਸੇ ਹੋਏ ਹਨ। ਉਸਦਾ ਡੋਪ ਟੈਸਟ ਕਰਵਾਇਆ ਗਿਆ ਸੀ, ਜਿਸ ਨੂੰ ਲੈ ਕੇ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਆਰੋਪੀ ਨਿਹੰਗ ਰਮਨਦੀਪ ਸਿੰਘ ਮੰਗੂ ਮੱਠ ਦੇ ਖੂਨ 'ਚ ਨਸ਼ੀਲੇ ਪਦਾਰਥ ਮਿਲੇ ਹਨ। ਨਿਹੰਗ ਦਾ ਡੋਪ ਟੈਸਟ ਫਗਵਾੜਾ ਦੇ ਸਿਵਲ ਹਸਪਤਾਲ ਦੀ ਲੈਬ ਵਿੱਚ ਕਰਵਾਇਆ ਸੀ। ਫਗਵਾੜਾ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਅਤੇ ਚੌਰਾ ਖੂਹ ਵਿੱਚ ਨਿਹੰਗ ਰਮਨਦੀਪ ਸਿੰਘ ਨੇ ਬੇਅਦਬੀ ਦੀ ਝੂਠੀ ਕਹਾਣੀ ਦੀ ਆੜ ਵਿੱਚ ਨੌਜਵਾਨ ਵਿਸ਼ਾਲ ਦਾ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਰੋਜ਼ ਨਵੇਂ ਖੁਲਾਸੇ ਕੀਤੇ ਜਾ ਰਹੇ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਦੇ ਖੂਨ 'ਚ ਬਿਊਪ੍ਰੇਨੋਰਫਾਈਨ, ਬੈਂਜੋਡਾਇਆਜ਼ੇਪੀਨ ਅਤੇ ਮੋਰਫਿਨ ਦੇ ਨਿਸ਼ਾਨ ਮਿਲੇ ਹਨ। 

ਮ੍ਰਿਤਕ ਨੌਜਵਾਨ ਦਾ ਕੀਤਾ ਗਿਆ ਸੰਸਕਾਰ

ਮ੍ਰਿਤਕ ਨੌਜਵਾਨ ਵਿਸ਼ਾਲ ਕਪੂਰ ਦੀ ਲਾਸ਼ ਫਗਵਾੜਾ ਨੇੜੇ ਕਰਤਾਰਪੁਰ ਦੇ ਰਹਿਣ ਵਾਲੇ ਉਸ ਦੇ ਚਾਚੇ ਨੂੰ ਸੌਂਪ ਦਿੱਤੀ ਗਈ, ਜਿਨ੍ਹਾਂ ਨੇ ਉਸ ਦਾ ਅੰਤਿਮ ਸੰਸਕਾਰ ਕੀਤਾ। ਉਸਦੇ ਚਾਚਾ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਆਪਣੇ ਭਤੀਜੇ ਦੇ ਸੰਪਰਕ ਵਿੱਚ ਨਹੀਂ ਸੀ। ਇਸ ਤੋਂ ਪਹਿਲਾਂ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਸੀ ਕਿ ਨਿਹੰਗ ਨੇ ਫਗਵਾੜਾ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਚੌਰਾ ਖੂਹ ਵਿੱਚ ਪ੍ਰਚਾਰ ਲਈ ਨੌਜਵਾਨ ਦਾ ਕਤਲ ਕੀਤਾ ਸੀ। ਇਸ ਗੱਲ ਦਾ ਖ਼ੁਲਾਸਾ ਏਡੀਜੀਪੀ ਢਿੱਲੋਂ ਨੇ ਮ੍ਰਿਤਕ ਦੀ ਪਛਾਣ ਵਿਸ਼ਾਲ ਕਪੂਰ ਪੁੱਤਰ ਦਵਿੰਦਰ ਕਪੂਰ ਵਜੋਂ ਹੋਣ ਮਗਰੋਂ ਕੀਤਾ। ਵਿਸ਼ਾਲ ਫਗਵਾੜਾ ਕਿਵੇਂ ਪਹੁੰਚਿਆ ਇਸ ਸਬੰਧੀ ਐਸ.ਪੀ ਫਗਵਾੜਾ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਪੁਲਿਸ ਇਸ ਸਬੰਧੀ ਜਾਂਚ ਕਰ ਰਹੀ ਹੈ। ਦੋਸ਼ੀ ਖਿਲਾਫ ਧਾਰਾ 302 ਜੋੜਨ ਦੇ ਸਵਾਲ 'ਤੇ ਇਹ ਵੀ ਕਿਹਾ ਗਿਆ ਕਿ ਇਸ ਦਾ ਜਲਦ ਖੁਲਾਸਾ ਕੀਤਾ ਜਾਵੇ।

ਅਪਰਾਧਿਕ ਮਾਨਸਿਕਤਾ ਵਾਲਾ ਹੈ ਨਿਹੰਗ, ਧਰਮ ਨਾਲ ਕੋਈ ਲੈਣਾ-ਦੇਣਾ ਨਹੀਂ 

ਏਡੀਜੀਪੀ ਢਿੱਲੋਂ ਨੇ ਦੱਸਿਆ ਕਿ ਨਿਹੰਗ ਰਮਨਦੀਪ ਸਿੰਘ ਮੰਗੂਮੱਠ ਇੱਕ ਪੇਸ਼ੇਵਰ ਅਪਰਾਧੀ ਹੈ। ਉਸ ਦੀ ਆਮਦਨ ਦੇ ਸਰੋਤ ਵੀ ਸ਼ੱਕੀ ਹਨ। ਜਿਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਹ ਅਜਿਹੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਫੰਡ ਇਕੱਠਾ ਕਰਦਾ ਹੈ ਅਤੇ ਉਹ ਅਪਰਾਧਿਕ ਮਾਨਸਿਕਤਾ ਵਾਲਾ ਹੈ। ਇਸ ਦਾ ਧਰਮ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਸ ਨੇ ਦੱਸਿਆ ਕਿ ਉਸ ਨੇ ਨਿਹੰਗ ਦੇ ਕੱਪੜੇ ਸਿਰਫ਼ ਪੈਸੇ ਇਕੱਠੇ ਕਰਨ ਲਈ ਪਾਏ ਹੋਏ ਸੀ। ਕਪੂਰਥਲਾ ਪੁਲਿਸ ਨੇ ਮੁਲਜ਼ਮ ਰਮਨਦੀਪ ਨੂੰ ਫਗਵਾੜਾ ਦੀ ਅਦਾਲਤ ਵਿੱਚ ਪੇਸ਼ ਕਰਕੇ 7 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ, ਜਿਸ ਵਿੱਚ ਡੂੰਘਾਈ ਨਾਲ ਪੁੱਛਗਿੱਛ ਕਰਨ ਮਗਰੋਂ ਪੁਲਿਸ ਤਹਿ ਤੱਕ ਪਹੁੰਚ ਜਾਵੇਗੀ।
 

ਇਹ ਵੀ ਪੜ੍ਹੋ