ਮੋਹਾਲੀ ਪੁਲਿਸ ਨੂੰ ਵੱਡੀ ਕਾਮਯਾਬੀ, ਗੈਂਗਸਟਰ ਲਾਰੈਂਸ ਦੇ ਗੁਰਗੇ ਕਾਬੂ

ਜ਼ੀਰਕਪੁਰ ਕਸਬੇ 'ਚ ਹੋਏ ਪੁਲਿਸ ਮੁਕਾਬਲੇ ਦੌਰਾਨ ਹੋਏ ਸਨ ਫਰਾਰ, ਲੋਕਾਂ ਨੂੰ ਡਰਾ ਧਮਕਾ ਕੇ ਵਸੂਲਦੇ ਸਨ ਪੈਸੇ

Share:

ਮੋਹਾਲੀ ਪੁਲਿਸ ਨੇ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤਾ ਹੈ। ਇਨ੍ਹਾਂ 'ਚੋਂ ਇਕ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਦਕਿ ਦੋ ਨੂੰ ਉੱਤਰ ਪ੍ਰਦੇਸ਼ ਅਤੇ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਹ ਤਿੰਨੋਂ ਟਰਾਈਸਿਟੀ ਵਿੱਚ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਦੇ ਸਨ। ਪੁਲਿਸ ਤਿੰਨਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਉਂਝ ਮੁਹਾਲੀ ਪੁਲਿਸ ਇਸ ਮਾਮਲੇ ਵਿੱਚ ਹਾਲੇ ਜ਼ਿਆਦਾ ਖ਼ੁਲਾਸਾ ਨਹੀਂ ਕਰ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਨੀਅਰ ਪੁਲਿਸ ਅਧਿਕਾਰੀ ਇਸ ਮਾਮਲੇ 'ਚ ਪ੍ਰੈੱਸ ਕਾਨਫਰੰਸ ਕਰਨਗੇ।

ਪਿੰਡ ਰਣਖੰਡੀ ਤੋਂ ਕੀਤਾ ਗ੍ਰਿਫ਼ਤਾਰ 

ਮੋਹਾਲੀ ਪੁਲਿਸ ਨੇ ਵੀਰਵਾਰ ਨੂੰ ਲਾਰੈਂਸ ਗੈਂਗ ਦੇ ਸਰਗਨਾ ਗੁਰਪਾਲ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਉਸ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਦੇ ਪਿੰਡ ਰਣਖੰਡੀ ਤੋਂ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ 0.30 ਬੋਰ ਦਾ ਚੀਨ ਦਾ ਬਣਿਆ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਹੋਏ ਹਨ।

ਪੁਲਿਸ ਮੁਕਾਬਲੇ ਦੌਰਾਨ ਕੀਤਾ ਕਾਬੂ
6 ਨਵੰਬਰ ਨੂੰ ਜ਼ੀਰਕਪੁਰ ਕਸਬੇ ਦੇ ਵੀਆਈਪੀ ਰੋਡ ’ਤੇ ਮੁਹਾਲੀ ਪੁਲਿਸ ਅਤੇ ਲਾਰੈਂਸ ਦੇ ਗੁਰਗਿਆਂ ਵਿਚਕਾਰ ਮੁਕਾਬਲਾ ਹੋਇਆ ਸੀ। ਇਸ ਵਿੱਚ ਪੁਲਿਸ ਨੇ ਇੱਕ ਗੈਂਗਸਟਰ ਮਨਜੀਤ ਸਿੰਘ ਉਰਫ਼ ਗੁਰੀ ਨੂੰ ਗੋਲੀ ਮਾਰ ਕੇ ਕਾਬੂ ਕੀਤਾ ਸੀ। ਜਦਕਿ ਦੂਜਾ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਗੁਰਪਾਲ ਸਿੰਘ ਉਹੀ ਮੁਲਜ਼ਮ ਹੈ ਜੋ ਉਸ ਦਿਨ ਮੁਕਾਬਲੇ ਦੌਰਾਨ ਫਰਾਰ ਹੋ ਗਿਆ ਸੀ।

ਪੁੱਛਗਿੱਛ 'ਚ ਹੋਇਆ ਖੁਲਾਸਾ 
ਕਾਬੂ ਕੀਤੇ ਮਨਜੀਤ ਸਿੰਘ ਉਰਫ਼ ਗੁਰੀ ਤੋਂ ਪੁੱਛਗਿੱਛ 'ਚ ਖੁਲਾਸਾ ਹੋਇਆ ਕਿ ਗੁਰਪਾਲ ਸਿੰਘ ਮੌਕੇ ਤੋਂ ਫਰਾਰ ਹੋ ਕੇ ਉੱਤਰ ਪ੍ਰਦੇਸ਼ ਚਲਾ ਗਿਆ ਸੀ। ਉਸ ਨੇ ਕੁਝ ਦਿਨ ਪਹਿਲਾਂ ਡੇਰਾਬੱਸੀ ਵਿੱਚ ਦੋ ਅਣਪਛਾਤੇ ਨੌਜਵਾਨਾਂ ਕੋਲੋਂ ਹਥਿਆਰ ਖੋਹ ਲਏ ਸਨ। ਉਹ ਨੌਜਵਾਨ ਮੋਟਰਸਾਈਕਲ 'ਤੇ ਆਇਆ ਸੀ। ਦੋਵਾਂ ਨੇ ਜ਼ੀਰਕਪੁਰ ਵਿੱਚ ਹੀ ਕੋਈ ਵੱਡੀ ਵਾਰਦਾਤ ਕਰਨੀ ਸੀ।

ਇਹ ਵੀ ਪੜ੍ਹੋ

Tags :