Punjab Police ਦੀ ਵੱਡੀ ਕਾਮਯਾਬੀ, ਅੱਤਵਾਦੀ ਪੰਨੂ ਦੇ ਤਿੰਨ ਸਾਥੀ ਕਾਬੂ

ਪੰਨੂ ਨੇ ਹਾਲ ਹੀ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਦੋ ਵੱਖ-ਵੱਖ ਵੀਡੀਓ ਸੰਦੇਸ਼ ਜਾਰੀ ਕੀਤੇ ਸਨ। ਪੰਜਾਬ ਵਿੱਚ ਜਿੱਥੇ ਉਨ੍ਹਾਂ 26 ਜਨਵਰੀ ਨੂੰ ਮਾਹੌਲ ਖਰਾਬ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਯੂਪੀ ਦੇ ਸ਼੍ਰੀ ਰਾਮ ਮੰਦਰ 'ਚ ਮੂਰਤੀ ਦੀ ਪ੍ਰਾਣ ਪ੍ਰਤਿੱਛਠਾ ਮੌਕੇ 'ਤੇ ਹਮਲੇ ਦੀ ਧਮਕੀ ਦਿੱਤੀ ਗਈ ਹੈ।

Share:

Punjab News: ਪੰਜਾਬ ਪੁਲਿਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਤਿੰਨ ਸਾਥੀਆਂ ਨੂੰ ਬਨੂੜ ਤੋਂ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਖਾਲਿਸਤਾਨੀ ਝੰਡੇ ਅਤੇ ਪੋਸਟਰ ਮਿਲੇ ਹਨ। ਇਨ੍ਹਾਂ ਦੀ ਵਰਤੋਂ 26 ਜਨਵਰੀ ਨੂੰ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਕੀਤੀ ਜਾਣੀ ਸੀ। ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਪੰਨੂ ਨੇ ਸੌਂਪਿਆ ਸੀ ਸੂਬੇ ਦਾ ਮਾਹੌਲ ਖਰਾਬ ਕਰਨ ਦਾ ਕੰਮ

ਪੰਜਾਬ ਪੁਲਿਸ ਨੂੰ 26 ਜਨਵਰੀ ਤੋਂ ਪਹਿਲਾਂ ਹੀ ਪੰਨੂ ਦੇ ਗੁੰਡਿਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਕਾਮਯਾਬੀ ਮਿਲੀ ਹੈ। ਸਪੈਸ਼ਲ ਸੈੱਲ ਇਨ੍ਹਾਂ ਤਿੰਨਾਂ ਤੋਂ ਪੰਜਾਬ ਵਿਚ ਪੰਨੂ ਦੀ ਰਣਨੀਤੀ ਅਤੇ ਉਸ ਦੇ ਬਾਕੀ ਸਾਥੀਆਂ ਦਾ ਪਤਾ ਲਗਾਉਣ ਲਈ ਜੁਟੀ ਹੋਈ ਹੈ। ਜਾਣਕਾਰੀ ਮੁਤਾਬਕ ਪੰਨੂ ਨੇ ਮੋਹਾਲੀ ਅਤੇ ਪੰਜਾਬ ਦੇ ਕਈ ਹੋਰ ਜ਼ਿਲਿਆਂ 'ਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਗਾਉਣ ਦਾ ਕੰਮ ਇਨ੍ਹਾਂ ਨੂੰ ਸੌਂਪਿਆ ਸੀ। ਹਾਲਾਂਕਿ ਪੁਲਿਸ ਨੇ ਤਿੰਨਾਂ ਗੁੰਡਿਆਂ ਦੀ ਪਛਾਣ ਜਨਤਕ ਨਹੀਂ ਕੀਤੀ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਪੰਨੂੰ ਨੇ ਸੂਬੇ ਦਾ ਮਾਹੌਲ ਖਰਾਬ ਕਰਨ ਦਾ ਕੰਮ ਕੁਝ ਹੋਰ ਸਾਥੀਆਂ ਨੂੰ ਵੀ ਸੌਂਪਿਆ ਹੈ।

ਤਿੰਨ ਦਿਨ ਦਾ ਕੀਤਾ ਰਿਮਾਂਡ ਹਾਸਲ 

ਸ਼ੁੱਕਰਵਾਰ ਨੂੰ ਤਿੰਨਾਂ ਨੂੰ ਸਖ਼ਤ ਸੁਰੱਖਿਆ ਵਿਚਕਾਰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਪੁਲਿਸ ਨੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੰਨੂ ਦੇ ਇਸ਼ਾਰੇ 'ਤੇ ਪਹਿਲਾਂ ਵੀ ਪੰਜਾਬ, ਦਿੱਲੀ ਅਤੇ ਹਿਮਾਚਲ ਦੀਆਂ ਸਰਕਾਰੀ ਇਮਾਰਤਾਂ ਦੀਆਂ ਚਾਰਦੀਵਾਰੀਆਂ 'ਤੇ ਖਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਭਾਵੇਂ ਇਨ੍ਹਾਂ ਵਾਰਦਾਤਾਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਪਰ ਹੁਣ ਸੂਬਾ ਪੁਲਿਸ ਉਕਤ ਕਾਰਕੁਨਾਂ ਤੋਂ ਪੁੱਛ-ਪੜਤਾਲ ਕਰਦਿਆਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਪੰਨੂੰ ਨੇ ਮਾਹੌਲ ਖ਼ਰਾਬ ਕਰਨ ਲਈ ਉਨ੍ਹਾਂ ਤੋਂ ਇਲਾਵਾ ਹੋਰ ਕਿੰਨੇ ਵਿਅਕਤੀਆਂ ਨੂੰ ਲਾਇਆ ਹੈ। ਖਾਲਿਸਤਾਨੀ ਝੰਡੇ ਅਤੇ ਪੋਸਟਰ ਕਿੱਥੇ ਬਣਾਏ ਜਾਂਦੇ ਹਨ?

ਇਹ ਵੀ ਪੜ੍ਹੋ