ਅਬੋਹਰ ਚ ਵੱਡਾ ਦੁਖਾਂਤ: ਧਰੇ-ਧਰਾਏ ਰਹਿ ਗਏ ਚਾਅ, ਡੋਲੀ ਉਠਣ ਤੋਂ ਪਹਿਲਾ ਚਾਚੇ ਦੀ ਮੌਤ

ਵਿਅਕਤੀ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਇਸ ਹਾਦਸੇ ਤੋਂ ਬਾਅਦ ਵਿਆਹ ਵਾਲੇ ਘਰ ਵਿੱਚ ਸੋਗ ਦੀ ਲਹਿਰ ਦੌੜ ਗਈ।

Share:

ਬੀਤੀ ਦੇਰ ਰਾਤ ਅਬੋਹਰ ਵਿੱਚ ਇੱਕ ਕਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਕਾਰ ਚਾਲਕ ਆਪਣੇ ਰਿਸ਼ਤੇਦਾਰਾਂ ਨੂੰ ਮਲੋਟ ਚੌਂਕ ਵਿਖੇ ਵਿਆਹ ਲਈ ਉਤਾਰ ਰਿਹਾ ਸੀ। ਇਸ ਹਾਦਸੇ ਵਿੱਚ ਲੜਕੀ ਦੇ ਚਾਚੇ  ਦੀ ਮੌਤ ਹੋ ਗਈ। ਜਦਕਿ ਇੱਕ ਵਿਅਕਤੀ ਅਤੇ ਇੱਕ 9 ਸਾਲ ਦਾ ਬੱਚਾ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਜਾਣਕਾਰੀ ਅਨੁਸਾਰ ਪਿੰਡ ਧਰਮਪੁਰਾ ਦੇ ਰਹਿਣ ਵਾਲੇ 50 ਸਾਲਾ ਸੁਰਿੰਦਰ ਪੁੱਤਰ ਭਗੀਰਥ ਦੇ ਭਰਾ ਰਾਧੇਕ੍ਰਿਸ਼ਨ ਦੀ ਕਰੀਬ 2 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਸੁਰਿੰਦਰ ਆਪਣੀ ਲੜਕੀ ਦੇ ਵਿਆਹ ਲਈ ਪੂਰੇ ਪ੍ਰਬੰਧ ਕਰ ਰਿਹਾ ਸੀ। ਅੱਜ ਸਵੇਰੇ ਉਸਦੀ ਭਤੀਜੀ ਦਾ ਵਿਆਹ ਸੀ।

ਰਿਸ਼ਤੇਦਾਰਾਂ ਨੂੰ ਛੱਡ ਪਰਤ ਰਿਹਾ ਸੀ ਘਰ 

ਬੀਤੀ ਰਾਤ ਕਰੀਬ 11 ਵਜੇ ਸੁਰਿੰਦਰ, ਉਸ ਦਾ ਰਿਸ਼ਤੇਦਾਰ ਵਿਨੋਦ ਕੁਮਾਰ ਅਤੇ 9 ਸਾਲਾ ਬੱਚਾ ਪ੍ਰਦੀਪ ਖਾਲਸਾ ਕਾਲਜ ਅਬੋਹਰ ਮਲੋਟ ਰੋਡ ਨੇੜੇ ਕਾਰ ਵਿੱਚ ਹੋਰ ਰਿਸ਼ਤੇਦਾਰਾਂ ਨੂੰ ਛੱਡ ਕੇ ਘਰ ਪਰਤ ਰਹੇ ਸਨ ਕਿ ਜਦੋਂ ਕਾਲਜ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਸੁਰਿੰਦਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਵਿਨੋਦ ਅਤੇ ਬੱਚਾ ਜ਼ਖਮੀ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਵਿਨੋਦ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ।

15 ਦਿਨ ਪਹਿਲਾਂ ਹੋਇਆ ਦੋ ਧੀਆਂ ਦਾ ਵਿਆਹ

File PhotoAC
File Photo

 

ਮ੍ਰਿਤਕ ਸੁਰਿੰਦਰ ਦੀਆਂ ਖ਼ੁਦ 4 ਧੀਆਂ ਅਤੇ ਇੱਕ ਪੁੱਤਰ ਹੈ, ਜਿਨ੍ਹਾਂ ਵਿੱਚੋਂ 2 ਧੀਆਂ ਦਾ ਪਹਿਲਾਂ ਵਿਆਹ ਹੋਇਆ ਸੀ ਅਤੇ ਦੋ ਧੀਆਂ ਦਾ ਵਿਆਹ 15 ਦਿਨ ਪਹਿਲਾਂ ਹੀ ਹੋਇਆ ਸੀ ਅਤੇ ਅੱਜ ਜਦੋਂ ਇਹ ਹਾਦਸਾ ਵਾਪਰਿਆ ਤਾਂ ਉਸ ਨੇ ਆਪਣੀ ਭਤੀਜੀ ਦਾ ਵਿਆਹ ਕਰਨਾ ਸੀ। ਇੱਕ ਪਾਸੇ ਜਿੱਥੇ ਮ੍ਰਿਤਕ ਦੇ ਪੋਸਟਮਾਰਟਮ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਉੱਥੇ ਹੀ ਦੂਜੇ ਪਾਸੇ ਉਸ ਦੀ ਭਾਣਜੀ ਵੀ ਵਿਆਹ ਲਈ ਤਿਆਰ ਹੋ ਰਹੀ ਸੀ।

ਡੋਲੀ ਦੇ ਜਾਣ ਦਾ ਕਰ ਰਹੇ ਇੰਤਜ਼ਾਰ 

ਪਰਿਵਾਰਕ ਮੈਂਬਰ ਡੋਲੀ ਦੇ ਜਾਣ ਦਾ ਇੰਤਜ਼ਾਰ ਕਰ ਰਹੇ ਸਨ, ਉਦੋਂ ਹੀ ਉਹ ਮ੍ਰਿਤਕ ਸੁਰਿੰਦਰ ਦੀ ਮ੍ਰਿਤਕ ਦੇਹ ਘਰ ਲੈ ਕੇ ਆਉਣਗੇ। ਸੁਰਿੰਦਰ ਦੀ ਮੌਤ ਦੀ ਖਬਰ ਮਿਹਮਾਨਾਂ ਨੂੰ ਨਹੀਂ ਦਿੱਤੀ ਗਈ। ਸਗੋਂ ਦੱਸਿਆ ਗਿਆ ਕਿ ਉਸ ਨੂੰ ਰੈਫਰ ਕਰਨ ਲਈ ਕਿਹਾ ਗਿਆ ਤਾਂ ਜੋ ਉਸ ਦੀ ਭਤੀਜੀ ਦੇ ਵਿਆਹ ਵਿਚ ਕੋਈ ਵਿਘਨ ਨਾ ਪਵੇ।

ਇਹ ਵੀ ਪੜ੍ਹੋ