ਪੰਜਾਬ ਦੇ ਮੌਸਮ ਨੂੰ ਲੈ ਕੇ ਆਇਆ ਵੱਡਾ ਅਪਡੇਟ, ਜਾਣੋ ਕਦੋਂ ਪਵੇਗਾ ਮੀਂਹ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਪੂਰਵ ਅਨੁਮਾਨ ਅਨੁਸਾਰ 27 ਨਵੰਬਰ ਤੋਂ ਪੱਛਮੀ ਵਿਕਸ਼ੋਬ ਸਰਗਰਮ ਹੋਣ ਜਾ ਰਿਹਾ ਹੈ। ਜਿਸ ਕਾਰਨ ਪੱਛਮੀ ਮਾਲਵੇ ਵਿੱਚ ਪੈਂਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Share:

ਦਿਸੰਬਰ ਦਾ ਮਹੀਨਾ 6 ਦਿਨਾਂ ਬਾਅਦ ਸ਼ੁਰੂ ਹੋਣ ਜਾ ਰਿਹਾ ਹੈ। ਅਜਿਹੇ ਵਿੱਚ ਕੜਾਕੇ ਦੀ ਠੰਡ ਪੈਣੀ ਸ਼ੁਰੂ ਹੋ ਜਾਉਂਦੀ ਹੈ। ਫਿਲਹਾਲ ਅਜਿਹਾ ਨਜ਼ਰ ਨਹੀਂ ਆ ਰਿਹਾ ਹੈ। ਪਰ ਮੌਸਮ ਵਿਭਾਗ ਦੇ ਮੁਤਾਬਿਕ ਪੰਜਾਬ ਵਿੱਚ ਜ਼ਲਦ ਹੀ ਮੀਂਹ ਪੈਣ ਦੇ ਆਸਾਰ ਬਣ ਰਹੇ ਹਨ। ਇਸ ਤੋਂ ਬਾਅਦ ਠੰਡ ਆਪਣੀ ਰਫਤਾਰ ਫੜ ਸਕਦੀ ਹੈ। ਜ਼ੇਕਰ ਗੱਲ ਕਰੀਏ ਪਿਛਲੇ 20 ਦਿਨਾਂ ਦੀ ਤਾਂ ਮੌਸਮ ਖੁਸ਼ਕ ਹੈ, ਪਰ ਠੀਕ 3 ਦਿਨਾਂ ਬਾਅਦ ਮੌਸਮ ਵਿੱਚ ਤਬਦੀਲੀ ਆਉਣ ਵਾਲੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਪੂਰਵ ਅਨੁਮਾਨ ਅਨੁਸਾਰ 27 ਨਵੰਬਰ ਤੋਂ ਪੱਛਮੀ ਵਿਕਸ਼ੋਬ ਸਰਗਰਮ ਹੋਣ ਜਾ ਰਿਹਾ ਹੈ। ਜਿਸ ਕਾਰਨ ਪੱਛਮੀ ਮਾਲਵੇ ਵਿੱਚ ਪੈਂਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਨੇਰੀ ਆ ਸਕਦੀ ਹੈ, ਜਦਕਿ ਕੁਝ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਅਤੇ ਬੱਦਲਵਾਈ ਕਾਰਨ ਦਿਨ ਠੰਡਾ ਰਹੇਗਾ ਪਰ ਰਾਤ ਦਾ ਤਾਪਮਾਨ ਵਧੇਗਾ। ਹਾਲਾਂਕਿ ਅਗਲੇ ਦਿਨ 28 ਨਵੰਬਰ ਤੋਂ ਮੌਸਮ ਸਾਫ਼ ਹੋ ਜਾਵੇਗਾ। 

ਸਵੇਰ ਤੋਂ ਹੀ ਪੈ ਰਹੀ ਹੈ ਧੁੰਦ

ਮੌਸਮ 'ਚ ਬਦਲਾਅ ਕਾਰਨ ਹੁਣ ਸਵੇਰ ਤੋਂ ਹੀ ਧੁੰਦ ਛਾਈ ਹੋਈ ਹੈ। ਇਸ ਕਾਰਨ ਸੜਕ ਹਾਦਸਿਆਂ ਵਿੱਚ ਵੀ ਵਾਧਾ ਹੋ ਰਿਹਾ ਹੈ। ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਹੋ ਜਾਂਦੀ ਹੈ। ਅਕਸਰ ਇਹ ਵੀ ਦੇਖਿਆ ਜਾਂਦਾ ਹੈ ਕਿ ਟ੍ਰੈਕਟਰ-ਟਰਾਲੀਆਂ, ਆਟੋ ਰਿਕਸ਼ਾ ਅਤੇ ਹੋਰ ਵਾਹਨਾਂ 'ਤੇ ਕੋਈ ਵੀ ਰਿਫਲੈਕਟਰ ਨਹੀਂ ਲਗਾਇਆ ਜਾਂਦਾ। ਅਜਿਹੇ ਵਾਹਨਾਂ ਦੇ ਪਿੱਛੇ ਚੱਲਣ ਵਾਲੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ