ਹਾਲੇ ਵੀ Drugs case ਬਿਕਰਮ ਮਜੀਠੀਆ ਦਾ ਨਹੀਂ ਛੱਡ ਰਿਹਾ ਪਿੱਛਾ, ਅਕਾਲੀ ਆਗੂ ਦੇ ਪੀਏ ਸਣੇ ਚਾਰ ਨੂੰ ਨੋਟਿਸ ਜਾਰੀ

ਮਜੀਠੀਆ ਇਸਨੂੰ ਸਿਆਸਤ ਨਾਲ ਪ੍ਰੇਰਿਤ ਕਾਰਵਾਈ ਦੱਸ ਰਹੇ ਨੇ। ਇਸ ਕੇਸ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ 20 ਦਸੰਬਰ 2021 ਨੂੰ ਫਸੇ ਸਨ। ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ ਉਹ ਪੰਜ ਮਹੀਨੇ ਜੇਲ੍ਹ ਵਿੱਚ ਵੀ ਰਹੇ ਤੇ ਬਾਅਦ ਵਿੱਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ। ਇਸਦੇ ਬਾਵਜੂਦ ਵੀ ਐੱਸਆਈਟੀ ਨੇ ਉਨ੍ਹਾਂ ਦੇ ਪੀਏ ਸਣੇ ਚਾਰ ਲੋਕਾਂ ਨੂੰ ਪੁੱਛਗਿੱਛ ਲਈ ਨੋਟਿਸ ਜਾਰੀ ਕੀਤਾ ਹੈ। 

Share:

ਪੰਜਾਬ ਨਿਊਜ। ਡਰੱਗਜ਼ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਮੁੜ ਵੱਧ ਸਕਦੀਆਂ ਨੇ। ਉਨ੍ਹਾਂ ਨੇ ਐੱਸਆਈਟੀ ਦੀ ਟੀਮ ਨੇ ਮੁੜ ਸ਼ਿਕੰਜਾ ਕੱਸਿਆ ਹੈ। ਇਸ ਵਾਰ ਐੱਸਆਈਟੀ ਨੇ ਮਜੀਠੀਆ ਦੇ ਪੀਏ ਸਣੇ ਚਾਰ ਲੋਕਾਂ ਨੂੰ ਦੋ ਫਰਵਰੀ ਤੇ ਪੇਸ਼ ਹੋ ਕੇ ਬਿਆਨ ਦਰਜ ਕਰਵਾਉਣ ਨੂੰ ਕਿਹਾ ਹੈ।

ਐਸਆਈਟੀ ਅਧਿਕਾਰੀਆਂ ਮੁਤਾਬਕ ਇਨ੍ਹਾਂ ਚਾਰ ਵਿਅਕਤੀਆਂ ਵਿੱਚ ਮਜੀਠੀਆ ਦੇ ਪੀਏ ਅਤੇ ਓਐਸਡੀ ਸ਼ਾਮਲ ਹਨ। ਐਸਆਈਟੀ ਨੇ ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਕਰਤਾਰ ਸਿੰਘ, ਤਲਬੀਰ ਸਿੰਘ ਗਿੱਲ ਅਤੇ ਬੁੱਧ ਰਾਮ ਨੂੰ ਨੋਟਿਸ ਜਾਰੀ ਕੀਤਾ ਹੈ। ਐਸਆਈਟੀ ਡਰੱਗਜ਼ ਮਾਮਲੇ ਵਿੱਚ ਇਨ੍ਹਾਂ ਚਾਰਾਂ ਲੋਕਾਂ ਤੋਂ ਪੁੱਛਗਿੱਛ ਕਰੇਗੀ ਅਤੇ 2 ਫਰਵਰੀ ਨੂੰ ਉਨ੍ਹਾਂ ਦੇ ਬਿਆਨ ਦਰਜ ਕਰੇਗੀ।

ਮਜੀਠੀਆ ਤੋਂ ਪਹਿਲਾਂ ਵੀ ਹੋ ਚੁੱਕੀ ਹੈ ਪੁੱਛਗਿੱਛ

ਇਸ ਤੋਂ ਪਹਿਲਾਂ SIT ਨੇ ਮਜੀਠੀਆ ਤੋਂ ਪੁੱਛਗਿੱਛ ਕੀਤੀ ਸੀ। ਮਜੀਠੀਆ ਨੂੰ 15 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਸੱਤ ਘੰਟੇ ਤੱਕ ਚੱਲੀ ਇਸ ਪੁੱਛਗਿੱਛ ਵਿੱਚ 150 ਤੋਂ 200 ਸਵਾਲ ਪੁੱਛੇ ਗਏ। ਮਜੀਠੀਆ ਫਿਲਹਾਲ ਇਸ ਮਾਮਲੇ 'ਚ ਜ਼ਮਾਨਤ 'ਤੇ ਹਨ।

 ਐੱਚਐੱਸ ਭੁੱਲਰ ਕਰ ਰਹੇ ਨੇ ਐੱਸਆਈਟੀ ਦੀ ਅਗਵਾਈ

ਡਰੱਗਜ਼ ਮਾਮਲੇ ਦੀ ਜਾਂਚ ਲਈ ਨਵੀਂ ਐਸਆਈਟੀ ਬਣਾਈ ਗਈ ਹੈ। ਇਸ ਦੀ ਅਗਵਾਈ ਪਟਿਆਲਾ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਕਰ ਰਹੇ ਹਨ। ਏਡੀਜੀਪੀ ਮੁਖਵਿੰਦਰ ਸਿੰਘ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਹੈ। ਡੀਆਈਜੀ ਭੁੱਲਰ ਤੋਂ ਇਲਾਵਾ ਐਸਆਈਟੀ ਵਿੱਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਅਤੇ ਹੋਰ ਅਧਿਕਾਰੀ ਸ਼ਾਮਲ ਹਨ।

ਹੁਣ ਤੱਕ ਚਾਰਜਸ਼ੀਟ ਵੀ ਦਾਖਿਲ ਨਹੀਂ ਕਰ ਪਾਈ-ਮਜੀਠੀਆ 

ਮਜੀਠੀਆ ਖਿਲਾਫ ਇਹ ਮਾਮਲਾ 20 ਦਸੰਬਰ 2021 ਨੂੰ ਦਰਜ ਕੀਤਾ ਗਿਆ ਸੀ। ਕਰੀਬ ਦੋ ਸਾਲ ਪਹਿਲਾਂ ਦਰਜ ਹੋਏ ਇਸ ਕੇਸ ਵਿੱਚ ਵੀ ਉਨ੍ਹਾਂ ਨੂੰ ਅਦਾਲਤ ਤੋਂ ਗ੍ਰਿਫ਼ਤਾਰੀ ਤੋਂ ਦੋ ਮਹੀਨੇ ਦੀ ਰਾਹਤ ਮਿਲੀ ਸੀ। ਪੰਜ ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਉਸ ਨੂੰ 10 ਅਗਸਤ 2022 ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ। ਇਸ ਪੂਰੇ ਘਟਨਾਕ੍ਰਮ ਵਿੱਚ ਮਜੀਠੀਆ ਨੇ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਕਾਰਵਾਈ ਕਰਾਰ ਦਿੱਤਾ ਹੈ। ਮਜੀਠੀਆ ਦਾ ਕਹਿਣਾ ਹੈ ਕਿ ਨਸ਼ਿਆਂ ਦੇ ਜਿਸ ਮਾਮਲੇ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਉਸ ਵਿੱਚ ਕੋਈ ਰਿਕਵਰੀ ਨਹੀਂ ਹੋਈ ਜਾਂ ਪੰਜ ਮਹੀਨੇ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਵੀ ਪੁਲਿਸ ਚਾਰਜਸ਼ੀਟ ਦਾਇਰ ਨਹੀਂ ਕਰ ਸਕੀ।

ਇਹ ਵੀ ਪੜ੍ਹੋ