Bikram Majithia ਦਾ ਤੰਜ, ਕੇਜਰੀਵਾਲ ਜੀ, ਪੰਜਾਬ ਦੀਆਂ ਪੰਜ ਮੰਗਾਂ ਪੂਰੀਆਂ ਕਰੋ ਸਿਆਸਤ ਛੱਡ ਦਿਆਂਗਾ

ਇਨ੍ਹਾਂ ਮੰਗਾਂ ਵਿੱਚ ਪ੍ਰਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕਰਨਾ, ਦੂਜਾ ਹਰ ਇੱਕ ਲਈ ਚੰਗੇ ਇਲਾਜ ਦਾ ਪ੍ਰਬੰਧ ਕਰਨਾ, ਤੀਜਾ ਮਹਿੰਗਾਈ ਨੂੰ ਘਟਾਉਣਾ, ਚੌਥਾ ਹਰ ਨੌਜਵਾਨ ਨੂੰ ਰੁਜ਼ਗਾਰ, ਗਰੀਬਾਂ ਨੂੰ ਮੁਫਤ ਬਿਜਲੀ ਅਤੇ ਸਭ ਨੂੰ 24 ਘੰਟੇ ਬਿਜਲੀ ਦੇਣਾ ਸ਼ਾਮਲ ਹੈ

Share:

ਹਾਈਲਾਈਟਸ

  • ਮਜੀਠੀਆ ਪੰਜਾਬ ਸਰਕਾਰ ਨੂੰ ਵਾਰ-ਵਾਰ ਲਲਕਾਰ ਰਹੇ ਹਨ

Punjab News: ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਪੰਜ ਮੰਗਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਇਹ ਮੰਗਾਂ ਪੂਰੀਆਂ ਹੋ ਜਾਂਦੀਆਂ ਹਨ ਤਾਂ ਉਹ ਸਿਆਸਤ ਛੱਡ ਦੇਣਗੇ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਜੇਕਰ ਕੇਜਰੀਵਾਲ ਇਹ ਪੰਜ ਮੰਗਾਂ ਪੂਰੀਆਂ ਕਰ ਦੇਣ ਤਾਂ ਉਹ ਰਾਜਨੀਤੀ ਨੂੰ ਅਲਵਿਦਾ ਕਹਿ ਦੇਣਗੇ। ਇਨ੍ਹਾਂ ਮੰਗਾਂ ਵਿੱਚ ਪ੍ਰਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕਰਨਾ, ਦੂਜਾ ਹਰ ਇੱਕ ਲਈ ਚੰਗੇ ਇਲਾਜ ਦਾ ਪ੍ਰਬੰਧ ਕਰਨਾ, ਤੀਜਾ ਮਹਿੰਗਾਈ ਨੂੰ ਘਟਾਉਣਾ, ਚੌਥਾ ਹਰ ਨੌਜਵਾਨ ਨੂੰ ਰੁਜ਼ਗਾਰ, ਗਰੀਬਾਂ ਨੂੰ ਮੁਫਤ ਬਿਜਲੀ ਅਤੇ ਸਭ ਨੂੰ 24 ਘੰਟੇ ਬਿਜਲੀ ਦੇਣਾ ਸ਼ਾਮਲ ਹੈ।  

Social Media 'ਤੇ ਪੋਸਟ ਪਾ ਕੇ ਲਈ ਚੁਟਕੀ 

ਅਰਵਿੰਦ ਕੇਜਰੀਵਾਲ ਦੇ ਇਸ ਬਿਆਨ ਤੋਂ ਬਾਅਦ ਹੁਣ ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਚੁਟਕੀ ਲਈ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਪੰਜਾਬ ਦੀਆਂ ਇਹ ਮੰਗਾਂ ਪੂਰੀਆਂ ਕਰਦੇ ਹਨ ਤਾਂ ਉਹ ਰਾਜਨੀਤੀ ਛੱਡ ਦੇਣਗੇ।

ਮਾਮਲੇ ਦੀ ਜਾਂਚ ਸ਼ੁਰੂ ਹੋਣ ਕਾਰਣ ਭੜਕੇ ਹੋਏ ਹਨ Majithia 

ਦਰਅਸਲ ਪੰਜਾਬ ਸਰਕਾਰ ਵੱਲੋਂ ਬਿਕਰਮ ਮਜੀਠੀਆ ਖਿਲਾਫ ਦਰਜ ਕੀਤੇ ਗਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਲਈ ਉਸ ਨੂੰ ਪਿਛਲੇ ਡੇਢ ਮਹੀਨੇ ਤੋਂ ਹਰ ਨੋਟਿਸ 'ਤੇ ਪਟਿਆਲਾ 'ਚ ਐੱਸਆਈਟੀ ਸਾਹਮਣੇ ਪੇਸ਼ ਹੋਣਾ ਪੈਂਦਾ ਹੈ। ਜਿਸ ਕਾਰਨ ਬਿਕਰਮ ਮਜੀਠੀਆ ਭੜਕੇ ਹੋਏ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਨੂੰ ਵਾਰ-ਵਾਰ ਤਾਅਨੇ ਮਾਰ ਰਹੇ ਹਨ ਅਤੇ ਲਲਕਾਰ ਰਹੇ ਹਨ।

ਇਹ ਵੀ ਪੜ੍ਹੋ