ਸਾਈਬਰ ਅਪਰਾਧ ਤੇ ਜਾਗਰੂਕ ਕਰਨ ਲਈ ਬੀਨੂੰ ਢਿੱਲੋਂ ਆਏ ਅੱਗੇ, ਕਹਿ ਇਹ ਗੱਲ

ਪੰਜਾਬ ਪੁਲਿਸ ਵਲੋਂ ਲੋਕਾਂ ਨੂੰ ਸਮੇਂ-ਸਮੇਂ ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਪਰ ਜਾਗਰੂਕਤਾ ਮੁਹਿੰਮ ਦੇ ਬਾਅਦ ਵੀ ਲੋਕ ਸਾਈਬਰ ਅਪਰਾਧ ਦੇ ਸ਼ਿਕਾਰ ਹੋ ਰਹੇ ਹਨ। ਇਸ ਨੂੰ ਲੈ ਕੇ ਹੁਣ ਪੰਜਾਬ ਦੇ ਜਾਣੇ-ਮਾਣੇ ਪੰਜਾਬੀ ਕਲਾਕਾਰ ਬੀਨੂੰ ਢਿੱਲੋਂ ਵੀ ਅੱਗੇ ਆਏ ਹਨ।

Share:

ਪੰਜਾਬ ਵਿੱਚ ਸਾਈਬਰ ਅਪਰਾਧ (Cyber Crime) ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸ ਕਾਰਣ ਹਰ ਰੋਜ਼ ਸਾਈਬਰ ਠੱਗੀ ਦੇ ਕੇਸ ਸਾਹਮਣੇ ਆਉਂਦੇ ਜਾ ਰਹੇ ਹਨ। ਹਾਲਾਂਕਿ ਪੰਜਾਬ ਪੁਲਿਸ ਵਲੋਂ ਲੋਕਾਂ ਨੂੰ ਸਮੇਂ-ਸਮੇਂ ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਪਰ ਜਾਗਰੂਕਤਾ ਮੁਹਿੰਮ ਦੇ ਬਾਅਦ ਵੀ ਲੋਕ ਸਾਈਬਰ ਅਪਰਾਧ ਦੇ ਸ਼ਿਕਾਰ ਹੋ ਰਹੇ ਹਨ। ਇਸ ਨੂੰ ਲੈ ਕੇ ਹੁਣ ਪੰਜਾਬ ਦੇ ਜਾਣੇ-ਮਾਣੇ ਪੰਜਾਬੀ ਕਲਾਕਾਰ ਬੀਨੂੰ ਢਿੱਲੋਂ ਵੀ ਅੱਗੇ ਆਏ ਹਨ। ਉਹਨਾਂ ਨੇ ਸੋਸ਼ਲ ਮੀਡੀਆ ਤੇ ਵੀਡੀਓ ਜਾਰੀ ਕਰਦੇ ਹੋਏ ਸਾਈਬਰ ਅਪਰਾਧਾਂ ਵਜ਼ੋਂ ਜਾਗਰੂਕ ਰਹਿਣ ਦੀ ਅਪੀਲ ਕੀਤੀ ਹੈ। ਜਲੰਧਰ ਪੁਲਿਸ ਵਲੋਂ ਇਹ ਵੀਡੀਓ ਐਕਸ ਤੇ ਸ਼ੇਅਰ ਕਰਕੇ ਲੋਕਾਂ ਨੂੰ ਜਾਗਰੂਕ ਰਹਿਣ ਦੀ ਅਪੀਲ ਕੀਤੀ ਹੈ।

ਇੱਕ ਪਾਸੇ ਜਿੱਥੇ ਪੰਜਾਬ ਪੁਲਿਸ ਵੱਲੋਂ ਪੂਰੇ ਸੂਬੇ ਵਿੱਚ ਸਾਈਬਰ ਕ੍ਰਾਈਮ (Cyber Crime) ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬੀ ਕਲਾਕਾਰ ਬੀਨੂੰ ਢਿੱਲੋਂ (Binu Dhillon) ਨੇ ਜਲੰਧਰ ਪੁਲਿਸ (Jalandhar Police) ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਨੂੰ ਸਾਈਬਰ ਫਰਾਡ ਤੋਂ ਬਚਣ ਦੀ ਸਲਾਹ ਦਿੱਤੀ ਅਤੇ ਲੋਕਾਂ ਨੂੰ ਇਸ ਬਾਰੇ ਜਾਗਰੂਕਤਾ ਪੈਦਾ ਕਰੋ। ਉਹਨਾਂ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਨੂੰ ਸਹਿਯੋਗ ਦੇਣ ਲਈ ਕਿਹਾ।