Jalandhar: BJP ਨੇ ਚੋਣ ਜ਼ਾਬਤੇ ਦੇ ਉਲੰਘਣ ਦੇ ਆਰੋਪ ਲਾ ਕੇ ਸਾਬਕਾ ਕਾਂਗਰਸੀ ਕੌਂਸਲਰ ਖ਼ਿਲਾਫ਼ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ

Jalandhar: ਗਰੁੱਪ ਵਿੱਚ ਸਾਂਝੇ ਕੀਤੇ ਪੋਸਟਰ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਜਗਦੀਸ਼ ਰਾਮ ਸਮਰਾਏ ਨੇ ਕਿਹਾ- ਉਨ੍ਹਾਂ ਦੇ ਇਲਾਕੇ ਰਤਨ ਨਗਰ ਵਿੱਚ ਆਯੂਸ਼ਮਾਨ ਕਾਰਡ, ਆਭਾ ਕਾਰਡ, ਜ਼ੀਰੋ ਬੈਲੇਂਸ ਬੈਂਕ ਖਾਤਾ, ਐਲਆਈਸੀ ਪਾਲਿਸੀ, ਵੋਟਰ ਕਾਰਡ, ਆਧਾਰ ਕਾਰਡ ਅਤੇ ਹੋਰ ਕੰਮ ਕਰਵਾਉਣ ਲਈ ਕੈਂਪ ਲਗਾਇਆ ਜਾਵੇ, ਜੋ ਸਵੇਰੇ 10 ਵਜੇ ਸ਼ੁਰੂ ਹੋਵੇਗਾ।

Share:

Jalandhar: ਜਲੰਧਰ ਵਿੱਚ ਭਾਜਪਾ ਆਗੂਆਂ ਵੱਲੋਂ ਸਾਬਕਾ ਕਾਂਗਰਸੀ ਕੌਂਸਲਰ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਹੈ। ਭਾਜਪਾ ਵੱਲੋਂ ਦਿੱਤੀ ਗਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸਾਬਕਾ ਕੌਂਸਲਰ ਜਗਦੀਸ਼ ਰਾਮ ਸਮਰਾਏ ਨੇ ਚੋਣ ਜ਼ਾਬਤੇ ਦੌਰਾਨ ਲੋਕਾਂ ਨੂੰ ਗੁੰਮਰਾਹ ਕਰਨ ਲਈ ਸੋਸ਼ਲ ਮੀਡੀਆ ਗਰੁੱਪਾਂ ਵਿੱਚ ਸੁਨੇਹੇ ਪਾਏ ਹਨ। ਅਜਿਹਾ ਕਰਕੇ ਸਮਰਾਏ ਨੇ ਆਪਣੀ ਪਾਰਟੀ ਨੂੰ ਗਲਤ ਤਰੀਕੇ ਨਾਲ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ। ਗਰੁੱਪ ਵਿੱਚ ਸਾਂਝੇ ਕੀਤੇ ਪੋਸਟਰ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਜਗਦੀਸ਼ ਰਾਮ ਸਮਰਾਏ ਨੇ ਕਿਹਾ- ਉਨ੍ਹਾਂ ਦੇ ਇਲਾਕੇ ਰਤਨ ਨਗਰ ਵਿੱਚ ਆਯੂਸ਼ਮਾਨ ਕਾਰਡ, ਆਭਾ ਕਾਰਡ, ਜ਼ੀਰੋ ਬੈਲੇਂਸ ਬੈਂਕ ਖਾਤਾ, ਐਲਆਈਸੀ ਪਾਲਿਸੀ, ਵੋਟਰ ਕਾਰਡ, ਆਧਾਰ ਕਾਰਡ ਅਤੇ ਹੋਰ ਕੰਮ ਕਰਵਾਉਣ ਲਈ ਕੈਂਪ ਲਗਾਇਆ ਜਾਵੇ, ਜੋ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸ਼ਿਕਾਇਤ ਜਲੰਧਰ ਦੇ ਚੋਣ ਅਫਸਰ-ਕਮ-ਡੀਸੀ ਹਿਮਾਂਸ਼ੂ ਅਗਰਵਾਲ ਨੂੰ ਦਿੱਤੀ ਗਈ ਹੈ।

ਚੋਣ ਜ਼ਾਬਤੇ ਦਾ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਣੀ ਚਾਹੀਦੀ ਕਾਰਵਾਈ: ਭਾਜਪਾ 

ਭਾਜਪਾ ਨੇ ਕਿਹਾ ਕਿ ਇਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੈ ਜਿਸ ਦਾ ਸਿੱਧਾ ਅਸਰ ਜਨਤਾ 'ਤੇ ਪੈਂਦਾ ਹੈ। ਜਿਸ ਕਾਰਨ ਸਮਰਾਏ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਜਿਸ ਕੰਪਿਊਟਰ ਰਾਹੀਂ ਉਕਤ ਸਰਕਾਰੀ ਦਸਤਾਵੇਜ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਵੱਲੋਂ ਬਿਨਾਂ ਆਗਿਆ ਤੋਂ ਤਿਆਰ ਕੀਤੇ ਜਾ ਰਹੇ ਹਨ, ਉਸ ਨੂੰ ਵੀ ਜ਼ਬਤ ਕੀਤਾ ਜਾਵੇ। ਤਾਂ ਹੀ ਨਿਰਪੱਖ ਚੋਣਾਂ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ