Lok Sabha Elections 2024: ਪੰਜਾਬ ਦੀਆਂ 13 ਸੀਟਾਂ ਲਈ ਭਾਜਪਾ ਨੇ 40 ਨਾਵਾਂ ਨੂੰ ਕੀਤਾ ਸ਼ਾਰਟਲਿਸਟ, ਜ਼ਲਦ ਹੋਵੇਗਾ ਉਮੀਦਵਾਰਾਂ ਦਾ ਐਲਾਨ 

Lok Sabha Elections 2024: ਜਾਣਕਾਰੀ ਮੁਤਾਬਕ ਭਾਜਪਾ ਕੋਲ 231 ਨਾਂ ਆਏ ਸਨ। ਜਿਸ ਨੂੰ ਪਾਰਟੀ ਦੇ ਲੋਕ ਸਭਾ ਇੰਚਾਰਜ ਨੇ ਭੇਜਿਆ ਸੀ। ਚੋਣ ਕਮੇਟੀ ਨੇ ਇਨ੍ਹਾਂ ਨਾਵਾਂ ਨੂੰ ਸ਼ਾਰਟਲਿਸਟ ਕਰਕੇ 40 ਨਾਵਾਂ 'ਤੇ ਫੈਸਲਾ ਕੀਤਾ ਹੈ। ਕਈ ਸੀਟਾਂ 'ਤੇ ਚਾਰ ਨਾਵਾਂ ਦਾ ਪੈਨਲ ਵੀ ਤਿਆਰ ਕੀਤਾ ਗਿਆ ਹੈ। 

Share:

Lok Sabha Elections 2024: ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 40 ਨਾਵਾਂ ਨੂੰ ਸ਼ਾਰਟਲਿਸਟ ਕੀਤਾ ਹੈ। ਪਾਰਟੀ ਹੁਣ ਇਹ ਨਾਂ ਕੌਮੀ ਪ੍ਰਧਾਨ ਜੇਪੀ ਨੱਡਾ ਨੂੰ ਸੌਂਪੇਗੀ। ਜਿਸ ਤੋਂ ਬਾਅਦ ਕੇਂਦਰੀ ਕਮੇਟੀ ਇਸ 'ਤੇ ਵਿਚਾਰ ਕਰੇਗੀ। ਖਾਸ ਗੱਲ ਇਹ ਹੈ ਕਿ ਭਾਜਪਾ ਨੇ ਕੱਲ ਸਵੇਰੇ ਚੋਣ ਕਮੇਟੀ ਦਾ ਗਠਨ ਕੀਤਾ ਸੀ। ਕੁਝ ਘੰਟਿਆਂ ਬਾਅਦ ਦਿੱਲੀ ਵਿੱਚ ਚੋਣ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਛੱਡ ਕੇ ਬਾਕੀ ਸਾਰੇ ਮੈਂਬਰ ਹਾਜ਼ਰ ਸਨ। ਜਾਣਕਾਰੀ ਮੁਤਾਬਕ ਭਾਜਪਾ ਕੋਲ 231 ਨਾਂ ਆਏ ਸਨ। ਜਿਸ ਨੂੰ ਪਾਰਟੀ ਦੇ ਲੋਕ ਸਭਾ ਇੰਚਾਰਜ ਨੇ ਭੇਜਿਆ ਸੀ।

ਚੋਣ ਕਮੇਟੀ ਨੇ ਇਨ੍ਹਾਂ ਨਾਵਾਂ ਨੂੰ ਸ਼ਾਰਟਲਿਸਟ ਕਰਕੇ 40 ਨਾਵਾਂ 'ਤੇ ਫੈਸਲਾ ਕੀਤਾ ਹੈ। ਕਈ ਸੀਟਾਂ 'ਤੇ ਚਾਰ ਨਾਵਾਂ ਦਾ ਪੈਨਲ ਵੀ ਤਿਆਰ ਕੀਤਾ ਗਿਆ ਹੈ। ਜਦਕਿ ਕਈ ਸੀਟਾਂ 'ਤੇ ਦੋ ਨਾਵਾਂ ਦਾ ਪੈਨਲ ਵੀ ਤਿਆਰ ਕੀਤਾ ਗਿਆ ਹੈ। ਅਹਿਮ ਪਹਿਲੂ ਇਹ ਹੈ ਕਿ ਪਾਰਟੀ ਨੇ 13 ਲੋਕ ਸਭਾ ਸੀਟਾਂ ਲਈ ਨਾਂ ਫਾਈਨਲ ਕਰ ਲਏ ਹਨ। ਜਦੋਂਕਿ ਸੰਭਾਵਨਾ ਹੈ ਕਿ ਭਾਜਪਾ ਜਲਦ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤਾ ਕਰ ਸਕਦੀ ਹੈ।

ਸਾਰੀਆਂ 13 ਸੀਟਾਂ 'ਤੇ ਤਿਆਰੀਆਂ ਕਰੇਗੀ ਭਾਜਪਾ

ਦੱਸ ਦੇਈਏ ਕਿ ਸੂਬਾ ਪ੍ਰਧਾਨ ਸੁਨੀਲ ਜਾਖੜ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪਾਰਟੀ ਸਾਰੀਆਂ 13 ਸੀਟਾਂ 'ਤੇ ਚੋਣ ਤਿਆਰੀਆਂ ਕਰੇਗੀ। ਅਕਾਲੀ ਦਲ ਨਾਲ ਸਮਝੌਤਾ ਕਰਨਾ ਹੈ ਜਾਂ ਨਹੀਂ ਇਹ ਫੈਸਲਾ ਪਾਰਟੀ ਹਾਈਕਮਾਂਡ 'ਤੇ ਹੈ। ਪਾਰਟੀ ਦੇ ਇਕ ਸੀਨੀਅਰ ਆਗੂ ਨੇ ਦੱਸਿਆ ਕਿ 13 ਲੋਕ ਸਭਾ ਹਲਕਿਆਂ ਤੋਂ ਸੰਭਾਵੀ ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕੀਤੇ ਗਏ ਹਨ। ਜੇਕਰ ਅਕਾਲੀ ਦਲ ਨਾਲ ਸਮਝੌਤਾ ਹੁੰਦਾ ਹੈ ਤਾਂ ਭਾਜਪਾ ਆਪਣੇ ਹਿੱਸੇ ਦੀਆਂ ਸੀਟਾਂ 'ਤੇ ਕੰਮ ਕਰੇਗੀ ਅਤੇ ਬਾਕੀ ਸੀਟਾਂ ਛੱਡ ਦੇਵੇਗੀ।

ਸਿਹਤ ਕਾਰਨਾਂ ਕਰਕੇ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ ਕੈਪਟਨ

ਅਜੇ ਤੱਕ ਕੋਈ ਸਮਝੌਤਾ ਨਾ ਹੋਣ ਕਾਰਨ ਪਾਰਟੀ ਸਾਰੀਆਂ ਸੀਟਾਂ 'ਤੇ ਹੀ ਕੰਮ ਕਰ ਰਹੀ ਹੈ। ਭਾਜਪਾ ਦੀ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਮੌਜੂਦ ਨਹੀਂ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਸਿਹਤ ਕਾਰਨਾਂ ਕਰਕੇ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਕੈਪਟਨ ਆਪਣੀ ਪਤਨੀ ਪ੍ਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਮੌਕੇ ਵੀ ਹਾਜ਼ਰ ਨਹੀਂ ਸਨ। ਹਾਲਾਂਕਿ ਇਸ ਮੀਟਿੰਗ ਵਿੱਚ ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ ਜ਼ਰੂਰ ਮੌਜੂਦ ਸੀ।

ਇਹ ਵੀ ਪੜ੍ਹੋ