Lok Sabha Elections 2024: BJP ਵਲੋਂ ਪੰਜਾਬ 'ਚ 6 ਨਾਵਾਂ ਦਾ ਐਲਾਨ, ਜਲੰਧਰ ਤੋਂ ਰਿੂੰਕ, ਲੁਧਿਆਣਾ ਤੋਂ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ ਨੂੰ ਟਿਕਟ

Lok Sabha Elections 2024: ਭਾਜਪਾ ਵੱਲੋਂ ਉਮੀਦਵਾਰਾਂ ਦੀ 8ਵੀਂ ਸੂਚੀ ਜਾਰੀ ਕਰ ਦਿੱਤੀ ਗਈ ਹੈ। ਗੁਰਦਾਸਪੁਰ ਤੋਂ ਮੌਜੂਦਾ ਸੰਸਦ ਮੈਂਬਰ ਸੰਨੀ ਦਿਓਲ ਦੀ ਟਿਕਟ ਕੱਟ ਦਿੱਤੀ ਹੈ। ਨਾਲ ਹੀ ਹੰਸਰਾਜ ਹੰਸ ਨੂੰ ਹੁਣ ਪੰਜਾਬ ਦੇ ਫਰੀਦਕੋਟ ਤੋਂ ਟਿਕਟ ਦਿੱਤੀ ਗਈ ਹੈ।

Share:

Lok Sabha Elections 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਉਮੀਦਵਾਰਾਂ ਦੀ 8ਵੀਂ ਸੂਚੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਵਿੱਚ 11 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਭਾਜਪਾ ਨੇ ਓਡੀਸ਼ਾ ਦੀਆਂ 3, ਪੰਜਾਬ ਦੀਆਂ 6 ਅਤੇ ਪੱਛਮੀ ਬੰਗਾਲ ਦੀਆਂ 2 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿੱਚ ਇਹ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਹੈ। ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਗਈ ਹੈ। ਭਾਜਪਾ ਨੇ ਗੁਰਦਾਸਪੁਰ ਤੋਂ ਮੌਜੂਦਾ ਸੰਸਦ ਮੈਂਬਰ ਸੰਨੀ ਦਿਓਲ ਦੀ ਟਿਕਟ ਕੱਟ ਦਿੱਤੀ ਹੈ। ਲੋਕ ਸਭਾ ਹਲਕੇ ਤੋਂ ਉਨ੍ਹਾਂ ਦੀ ਗੈਰ-ਹਾਜ਼ਰੀ ਨੂੰ ਲੈ ਕੇ ਉਨ੍ਹਾਂ 'ਤੇ ਲਗਾਤਾਰ ਸਵਾਲ ਉਠਾਏ ਜਾ ਰਹੇ ਸਨ।

ਕਾਂਗਰਸ-ਆਪ ਛੱਡ ਕੇ ਆਏ ਆਗੂਆਂ ਤੇ ਜਤਾਇਆ ਭਰੋਸਾ

ਪ੍ਰਨੀਤ ਕੌਰ ਪਟਿਆਲਾ ਸੀਟ ਤੋਂ ਕਾਂਗਰਸ ਦੀ ਸੰਸਦ ਮੈਂਬਰ ਸੀ। ਉਹ 14 ਮਾਰਚ ਨੂੰ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ। ਰਵਨੀਤ ਸਿੰਘ ਬਿੱਟੂ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਸਨ। ਉਹ 26 ਮਾਰਚ ਨੂੰ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਲੋਕ ਸਭਾ ਉਪ ਚੋਣ ਜਿੱਤੀ ਸੀ। ਪਰ ਅਚਾਨਕ 27 ਮਾਰਚ ਨੂੰ ਉਹ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ। ਨਾਲ ਹੀ ਭਾਜਪਾ ਨੇ ਉੱਤਰ-ਪੱਛਮੀ ਦਿੱਲੀ ਤੋਂ ਆਪਣੇ ਮੌਜੂਦਾ ਸੰਸਦ ਮੈਂਬਰ ਹੰਸਰਾਜ ਹੰਸ ਦਾ ਹਲਕਾ ਬਦਲ ਦਿੱਤਾ ਹੈ। ਉਨ੍ਹਾਂ ਨੂੰ ਪੰਜਾਬ ਦੇ ਫਰੀਦਕੋਟ ਤੋਂ ਟਿਕਟ ਦਿੱਤੀ ਹੈ।

ਇਹ ਵੀ ਪੜ੍ਹੋ