Khanna: ਦੋਰਾਹਾ ਨਹਿਰ ਵਿੱਚ ਛਾਲ ਮਾਰ ਕੇ ਵਿਹੁਤਾ ਪ੍ਰੇਮੀ ਜੋੜੇ ਨੇ ਕੀਤੀ ਖੁਦਕੁਸ਼ੀ, ਬਰਾਮਦ ਹੋਈਆਂ ਲਾਸ਼ਾਂ

Khanna: ਪਿੰਡ ਜਟਾਣਾ ਦਾ ਰਹਿਣ ਵਾਲਾ ਇਹ ਵਿਅਕਤੀ 2 ਬੱਚਿਆਂ ਦਾ ਪਿਤਾ ਸੀ। ਉਹ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਚਲਾਉਂਦਾ ਸੀ। ਨੇੜਲੇ ਪਿੰਡ ਰੂਪਲੋਂ ਦੀ ਰਹਿਣ ਵਾਲੀ ਇੱਕ ਔਰਤ ਨਾਲ ਦੋਸਤੀ ਕੀਤੀ। ਔਰਤ ਵੀ ਵਿਆਹੀ ਹੋਈ ਸੀ। ਪਰ ਉਹ ਆਪਣੇ ਨਾਨਕੇ ਘਰ ਰਹਿੰਦੀ ਸੀ। 

Share:

Khanna: ਖੰਨਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਕਈ ਦਿਨਾਂ ਤੋਂ ਲਾਪਤਾ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਦੋਰਾਹਾ ਨਹਿਰ ਤੋਂ ਬਰਾਮਦ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਇੱਕ-ਦੂਜੇ ਨਾਲ ਹੱਥ ਬੰਨ੍ਹੇ ਹੋਏ ਸਨ। ਦੋਵੇਂ ਪਹਿਲੇ ਤੋਂ ਹੀ ਵਿਆਹੇ ਹੋਏ ਸਨ। ਪਿੰਡ ਜਟਾਣਾ ਦਾ ਰਹਿਣ ਵਾਲਾ ਇਹ ਵਿਅਕਤੀ 2 ਬੱਚਿਆਂ ਦਾ ਪਿਤਾ ਸੀ। ਉਹ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਚਲਾਉਂਦਾ ਸੀ। ਨੇੜਲੇ ਪਿੰਡ ਰੂਪਲੋਂ ਦੀ ਰਹਿਣ ਵਾਲੀ ਇੱਕ ਔਰਤ ਨਾਲ ਦੋਸਤੀ ਕੀਤੀ। ਔਰਤ ਵੀ ਵਿਆਹੀ ਹੋਈ ਸੀ। ਪਰ ਉਹ ਆਪਣੇ ਨਾਨਕੇ ਘਰ ਰਹਿੰਦੀ ਸੀ। ਸ਼ੁਰੂਆਤੀ  ਜਾਂਚ ਤੋਂ ਪਤਾ ਚਲਿਆ ਹੈ ਕਿ ਮਾਮਲਾ ਪ੍ਰੇਮ ਪ੍ਰਸੰਗ ਦਾ ਹੈ। ਦੋਵੇਂ ਕਈ ਦਿਨਾਂ ਤੋਂ ਲਾਪਤਾ ਸਨ। 

ਦੋਵਾਂ ਦੇ ਘਰ ਰਿਸ਼ਤੇ ਦੇ ਬਾਰੇ ਪਤਾ ਲਗਣ ਤੋਂ ਬਾਅਦ ਰਹਿਣ ਲਗ ਗਿਆ ਸੀ ਕਾਟੋ ਕਲੇਸ਼ 

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਰਿਸ਼ਤੇ ਬਾਰੇ ਦੋਵਾਂ ਦੇ ਘਰ ਪਤਾ ਚੱਲ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਕਾਟੋ ਕਲੇਸ਼ ਵੀ ਰਹਿਣ ਲਗ ਗਿਆ ਸੀ। ਇਸ ਕਾਰਨ ਦੋਵਾਂ ਨੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਦੋਰਾਹਾ ਨਹਿਰ ਨੇੜੇ ਗਏ ਸਨ। ਪਹਿਲਾਂ ਉਨ੍ਹਾਂ ਨੇ ਇੱਕ ਦੂਜੇ ਦੇ ਹੱਥ ਰੁਮਾਲ ਨਾਲ ਬੰਨ੍ਹੇ ਅਤੇ ਫਿਰ ਛਾਲ ਮਾਰ ਦਿੱਤੀ। ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਤਲਾਸ਼ੀ ਦੌਰਾਨ ਉਨ੍ਹਾਂ ਦੀਆਂ ਲਾਸ਼ਾਂ ਮਿਲੀਆਂ। ASI ਬਲਜੀਤ ਸਿੰਘ ਨੇ ਦੱਸਿਆ ਕਿ ਇਹ ਪ੍ਰੇਮ ਪ੍ਰਸੰਗ ਦਾ ਮਾਮਲਾ ਜਾਪਦਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ

Tags :