CM ਮਾਨ ਦੀ ਰਿਹਾਇਸ਼ ਕੋਲੋਂ ਮਿਲੀ ਨੌਜਵਾਨ ਦੀ ਦਰਖੱਤ ਨਾਲ ਲਟਕੀ ਲਾਸ਼,Police ਨੂੰ ਕਤਲ ਹੋਣ ਦਾ ਸ਼ੱਕ

ਨੌਜਵਾਨ ਦੀ ਪਹਿਚਾਣ ਵਿੱਚ ਲੱਗੀ ਪੁਲਿਸ, ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਰੱਖਿਆ

Share:

Punjab News: ਚੰਡੀਗੜ੍ਹ 'ਚ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਹੋਈ ਮਿਲੀ ਹੈ। ਇਹ ਲਾਸ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਤੋਂ ਥੋੜ੍ਹੀ ਦੂਰੀ 'ਤੇ ਮਿਲੀ ਹੈ। ਨੌਜਵਾਨ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ।
ਪੁਲਿਸ ਵੱਲੋਂ ਨੌਜਵਾਨ ਦੀ ਪਹਿਚਾਣ ਕਰਨ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਿਸ ਨੇ ਨੇੜਲੇ ਪੁਲਿਸ ਥਾਣਿਆਂ ਨੂੰ ਸੂਚਿਤ ਕਰ ਦਿੱਤਾ ਹੈ, ਤਾਂ ਜੋ ਜੇਕਰ ਕਿਸੇ ਪੁਲਿਸ ਸਟੇਸ਼ਨ ਨੂੰ ਕਿਸੇ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਮਿਲਦੀ ਹੈ ਤਾਂ ਉਹ ਚੰਡੀਗੜ੍ਹ ਪੁਲਿਸ ਨੂੰ ਸੂਚਿਤ ਕਰ ਸਕਦਾ ਹੈ।
ਪਹਿਲਾ ਵੀ ਮਿਲ ਚੁੱਕਿਆ ਇਸ ਜਗ੍ਹਾਂ ਤੇ ਬੰਬ

ਜਿੱਥੋਂ ਨੌਜਵਾਨ ਦੀ ਲਾਸ਼ ਮਿਲੀ ਹੈ, ਉਥੇ ਜਨਵਰੀ 2023 ਵਿੱਚ ਇੱਕ ਬੰਬ ਮਿਲਿਆ ਸੀ। ਇਸ ਦੇ ਨਿਪਟਾਰੇ ਲਈ ਚੰਡੀ ਮੰਦਿਰ ਤੋਂ ਫੌਜ ਦੀ ਟੀਮ ਬੁਲਾਈ ਗਈ ਸੀ। ਉਦੋਂ ਵੀ ਸਵਾਲ ਚੁੱਕੇ ਗਏ ਸਨ ਕਿ ਮੁੱਖ ਮੰਤਰੀ ਦੀ ਰਿਹਾਇਸ਼ ਦੇ ਕੋਲੋਂ  ਬੰਬ ਸੈੱਲ ਕਿੱਥੋਂ ਆ ਗਏ। ਇਸ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਇਸ ਰਾਜਿੰਦਰ ਪਾਰਕ ਦੇ ਆਲੇ-ਦੁਆਲੇ ਕੰਡਿਆਲੀ ਤਾਰ ਲਗਾ ਦਿੱਤੀ। ਪੁਲਿਸ ਹੁਣ ਇਸ ਮਾਮਲੇ ਤੋਂ ਵੀ ਜਾਂਚ ਕਰ ਰਹੀ ਹੈ ਕਿ ਕਿਸ ਨੇ ਨੌਜਵਾਨ ਦਾ ਕਤਲ ਕਰਕੇ ਦਰੱਖਤ ਨਾਲ ਲਟਕਾਇਆ ਹੋ ਸਕਦਾ ਹੈ।

ਇਹ ਵੀ ਪੜ੍ਹੋ

Tags :