ਬ੍ਰੇਕਿੰਗ- 1993 ਫਰਜ਼ੀ ਪੁਲਿਸ ਮੁਕਾਬਲਾ - SHO ਸੀਤਾ ਰਾਮ ਨੂੰ ਉਮਰ ਕੈਦ, ਦੋਸ਼ੀ ਕਾਂਸਟੇਬਲ ਕੱਟੇਗਾ 5 ਸਾਲ ਜੇਲ੍ਹ 

30 ਜਨਵਰੀ 1993 ਨੂੰ ਗੁਰਦੇਵ ਸਿੰਘ ਉਰਫ਼ ਦੇਬਾ ਵਾਸੀ ਗਲੀਲੀਪੁਰ ਜ਼ਿਲ੍ਹਾ ਤਰਨਤਾਰਨ ਨੂੰ ਪੁਲਿਸ ਚੌਕੀ ਕੈਰੋਂ (ਤਰਨਤਾਰਨ) ਦੇ ਇੰਚਾਰਜ ਏਐਸਆਈ ਨੌਰੰਗ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਉਸਦੇ ਘਰੋਂ ਚੁੱਕਿਆ ਸੀ। ਜਦੋਂ ਕਿ 5 ਫਰਵਰੀ, 1993 ਨੂੰ ਇੱਕ ਹੋਰ ਨੌਜਵਾਨ ਸੁਖਵੰਤ ਸਿੰਘ ਨੂੰ ਪੱਟੀ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਬਾਮਣੀਵਾਲਾ ਤੋਂ ਉਸਦੇ ਘਰੋਂ ਏਐਸਆਈ ਦੀਦਾਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਚੁੱਕਿਆ ਸੀ। 

Courtesy: file photo

Share:

ਅੱਜ ਮੋਹਾਲੀ ਦੀ ਸੀਬੀਆਈ ਅਦਾਲਤ ਨੇ 1993 ਦੇ ਇੱਕ ਹੋਰ ਝੂਠੇ ਪੁਲਿਸ ਮੁਕਾਬਲੇ ਵਿੱਚ ਸਜ਼ਾ ਦਾ ਐਲਾਨ ਕੀਤਾ। ਜਿਸ ਵਿੱਚ ਬਾਹਮਣੀ ਵਾਲਾ ਤੇ ਗਲਾਲੀਪੁਰ ਦੇ 2 ਸਿੱਖ ਨੌਜਵਾਨਾਂ ਨੂੰ ਪੱਟੀ ਤੇ ਕੈਰੋਂ ਪੁਲਿਸ ਵੱਲੋਂ ਘਰੋਂ ਚੁੱਕ ਕੇ ਮਾਰ ਮੁਕਾਇਆ ਗਿਆ ਸੀ। ਇਸ ਮਾਮਲੇ ਵਿੱਚ ਅਦਾਲਤ ਨੇ ਉਸ ਸਮੇਂ ਦੇ ਐਸਐਚਓ ਸੀਤਾ ਰਾਮ ਨੂੰ ਉਮਰ ਕੈਦ ਤੇ 5 ਲੱਖ ਰੁਪਏ ਜੁਰਮਾਨੇ ਦਾ ਹੁਕਮ ਸੁਣਾਇਆ। ਦੋਸ਼ੀ ਕਾਂਸਟੇਬਲ ਨੂੰ 5 ਸਾਲ ਦੀ ਜੇਲ੍ਹ ਤੇ 50 ਹਜ਼ਾਰ ਰੁਪਏ ਜੁਰਮਾਨਾ ਸਜ਼ਾ ਸੁਣਾਈ ਗਈ। ਦੱਸ ਦਈਏ ਕਿ ਇਸ ਮਾਮਲੇ ਵਿੱਚ 11 ਜਣਿਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਬੀਤੇ ਦਿਨੀਂ ਸੀਬੀਆਈ ਕੋਰਟ ਵੱਲੋਂ ਦੋ ਜਣਿਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਪੰਜ ਮੁਲਜ਼ਮਾਂ ਨੂੰ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਸੀ। ਸੁਣਵਾਈ ਦੇ ਦਰਮਿਆਨ ਚਾਰ ਜਣਿਆਂ ਦੀ ਮੌਤ ਹੋ ਗਈ ਸੀ।

ਘਰੋਂ ਚੁੱਕ ਕੇ ਦਿਖਾਇਆ ਸੀ ਝੂਠਾ ਮੁਕਾਬਲਾ 

30 ਜਨਵਰੀ 1993 ਨੂੰ ਗੁਰਦੇਵ ਸਿੰਘ ਉਰਫ਼ ਦੇਬਾ ਵਾਸੀ ਗਲੀਲੀਪੁਰ ਜ਼ਿਲ੍ਹਾ ਤਰਨਤਾਰਨ ਨੂੰ ਪੁਲਿਸ ਚੌਕੀ ਕੈਰੋਂ (ਤਰਨਤਾਰਨ) ਦੇ ਇੰਚਾਰਜ ਏਐਸਆਈ ਨੌਰੰਗ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਉਸਦੇ ਘਰੋਂ ਚੁੱਕਿਆ ਸੀ। ਜਦੋਂ ਕਿ 5 ਫਰਵਰੀ, 1993 ਨੂੰ ਇੱਕ ਹੋਰ ਨੌਜਵਾਨ ਸੁਖਵੰਤ ਸਿੰਘ ਨੂੰ ਪੱਟੀ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਬਾਮਣੀਵਾਲਾ ਤੋਂ ਉਸਦੇ ਘਰੋਂ ਏਐਸਆਈ ਦੀਦਾਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਚੁੱਕਿਆ ਸੀ। ਬਾਅਦ ਵਿੱਚ, ਦੋਵਾਂ ਨੂੰ 6 ਫਰਵਰੀ 1993 ਨੂੰ ਥਾਣਾ ਪੱਟੀ ਦੇ ਭਾਗੂਪੁਰ ਇਲਾਕੇ ਵਿੱਚ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ ਦਿਖਾਇਆ ਗਿਆ। ਪੁਲਿਸ ਸਟੇਸ਼ਨ ਪੱਟੀ ਤਰਨਤਾਰਨ ਵਿਖੇ ਐਫਆਈਆਰ ਦਰਜ ਕੀਤੀ ਗਈ। ਇਸਦੇ ਨਾਲ ਹੀ ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਸਸਕਾਰ ਲਾਵਾਰਸ ਹਾਲਤ ਵਿੱਚ ਕਰ ਦਿੱਤਾ ਸੀ। ਇਸਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਦੇ ਹਵਾਲੇ ਨਹੀਂ ਕੀਤਾ ਗਿਆ। ਉਸ ਸਮੇਂ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਦੋਵੇਂ ਨੌਜਵਾਨ ਕਤਲ ਅਤੇ ਫਿਰੌਤੀ ਵਰਗੇ ਅਪਰਾਧਾਂ ਵਿੱਚ ਸ਼ਾਮਲ ਸਨ।

ਸੁਪਰੀਮ ਕੋਰਟ ਦੇ ਹੁਕਮਾਂ 'ਤੇ ਸੀਬੀਆਈ ਨੇ ਜਾਂਚ ਸ਼ੁਰੂ ਕੀਤੀ

1995 ਵਿੱਚ ਸੀਬੀਆਈ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਆਧਾਰ 'ਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਸ਼ੁਰੂਆਤੀ ਜਾਂਚ ਵਿੱਚ 27 ਨਵੰਬਰ 1996 ਨੂੰ ਇੱਕ ਗਵਾਹ ਗਿਆਨ ਸਿੰਘ ਦਾ ਬਿਆਨ ਦਰਜ ਕੀਤਾ ਗਿਆ। ਬਾਅਦ ਵਿੱਚ, ਫਰਵਰੀ 1997 ਵਿੱਚ, ਸੀਬੀਆਈ ਨੇ ਪੁਲਿਸ ਚੌਕੀ ਕੈਰੋਂ ਅਤੇ ਥਾਣਾ ਪੱਟੀ ਦੇ ਏਐਸਆਈ ਨੋਰੰਗ ਸਿੰਘ ਅਤੇ ਹੋਰਾਂ ਵਿਰੁੱਧ ਆਈਪੀਸੀ ਦੀ ਧਾਰਾ 364/34 ਦੇ ਤਹਿਤ ਕੇਸ ਦਰਜ ਕੀਤਾ। ਸਾਲ 2000 ਵਿੱਚ ਜਾਂਚ ਪੂਰੀ ਹੋਣ ਤੋਂ ਬਾਅਦ, ਸੀਬੀਆਈ ਨੇ ਤਰਨਤਾਰਨ ਦੇ 11 ਪੁਲਿਸ ਅਧਿਕਾਰੀਆਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ।

ਇਹ ਵੀ ਪੜ੍ਹੋ