ਬ੍ਰੇਕਿੰਗ - ਤਰਨਤਾਰਨ 'ਚ ਗਰਭਵਤੀ ਔਰਤ ਦਾ ਗੋਲੀਆਂ ਮਾਰ ਕੇ ਕਤਲ 

ਮ੍ਰਿਤਕ ਔਰਤ ਦੇ ਪਤੀ ਦਾ ਇਲਾਕੇ ਦੇ ਹੀ ਇੱਕ ਵਿਅਕਤੀ ਨਾਲ ਝਗੜਾ ਹੋਇਆ ਸੀ। ਇਸੇ ਰੰਜਿਸ਼ ਕਾਰਨ ਹਮਲਾਵਰ ਨੇ ਘਰ ਆ ਕੇ ਗੋਲੀਆਂ ਮਾਰ ਦਿੱਤੀਆਂ। 

Share:

ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਵਾਰਡ ਨੰਬਰ 2 ਵਿੱਚ ਕੁੱਝ ਨੌਜਵਾਨਾਂ ਨੇ ਘਰ ਅੰਦਰ ਦਾਖਲ ਹੋ ਕੇ ਇੱਕ ਗਰਭਵਤੀ ਔਰਤ ਨੂੰ ਗੋਲ਼ੀਆਂ ਮਾਰੀਆਂ। ਜਿਸਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਸੁਨੀਤਾ (30) ਪਤਨੀ ਰਾਜਾ ਵਜੋਂ ਹੋਈ  ਜੋ ਚਾਰ ਮਹੀਨਿਆਂ ਦੀ ਗਰਭਵਤੀ ਸੀ। ਗੋਲੀਆਂ ਮਾਰਨ ਦੀ ਸੀਸੀਟੀਵੀ ਵੀਡੀਓ ਵੀ ਸਾਮਣੇ ਆਈ ਹੈ। ਜਿਸਦੇ ਆਧਾਰ 'ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। 

ਰਾਜ਼ੀਨਾਮੇ ਮਗਰੋਂ ਘਰ ਅੰਦਰ ਆ ਕੇ ਮਾਰੀਆਂ ਗੋਲੀਆਂ 

ਮ੍ਰਿਤਕਾ ਦੀ ਸੱਸ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਰਾਜੇ ਦਾ ਇਲਾਕੇ ਦੇ ਬੌਬੀ ਨਾਮਕ ਨੌਜਵਾਨ ਨਾਲ ਝਗੜਾ ਹੋਇਆ ਸੀ। ਬੀਤੀ ਸ਼ਾਮ ਨੂੰ ਪਤਵੰਤੇ ਸੱਜਣਾਂ ਨੇ ਰਾਜ਼ੀਨਾਮਾ ਕਰਵਾ ਦਿੱਤਾ ਸੀ। ਇਸ ਦੌਰਾਨ ਐਤਵਾਰ ਨੂੰ ਬੌਬੀ ਉਨ੍ਹਾਂ ਦੇ ਘਰ ਆਇਆ ਅਤੇ ਰਾਜੇ ਨੂੰ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਰਾਜੇ ਦੀ ਪਤਨੀ ਸੁਨੀਤਾ ਦੀ ਗੋਲ਼ੀਆਂ ਲੱਗਣ ਕਾਰਨ ਮੌਤ ਹੋ ਗਈ। ਇਸ ਵਾਰਦਾਤ ਤੋਂ ਬਾਅਦ ਚੀਕ ਚਿਹਾੜਾ ਪੈ ਗਿਆ ਅਤੇ ਹਮਲਾਵਰ ਤੇਜ਼ੀ ਨਾਲ ਫਰਾਰ ਹੋ ਗਿਆ। ਵਾਰਦਾਤ ਦਾ ਪਤਾ ਲੱਗਦੇ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ। 

ਇਹ ਵੀ ਪੜ੍ਹੋ

Tags :