ਬ੍ਰੇਕਿੰਗ -  ਬਿਕਰਮ ਮਜੀਠੀਆ ਦੀ ਸੁਰੱਖਿਆ ਹਟਾਈ, ਡਰੱਗ ਰੈਕੇਟ 'ਚ ਫਸਾਉਣ ਦੀ ਤਿਆਰੀ ਦਾ ਇਲਜ਼ਾਮ

ਸੁਖਬੀਰ ਸਿੰਘ ਬਾਦਲ ਨੇ ਆਪਣੀ ਪੋਸਟ ਰਾਹੀਂ ਇਹ ਵੀ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਦਲਾਖੋਰੀ ਦੀ ਨੀਤੀ ਤਹਿਤ ਕੰਮ ਕਰ ਰਹੀ ਹੈ। ਡਰੱਗ ਰੈਕੇਟ 'ਚ ਮਜੀਠੀਆ ਨੂੰ ਫਸਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

Courtesy: ਬਿਕਰਮ ਮਜੀਠੀਆ ਦੀ ਸੁਰੱਖਿਆ ਹਟਾਉਣ ਦਾ ਦਾਅਵਾ ਸੁਖਬੀਰ ਬਾਦਲ ਨੇ ਕੀਤਾ

Share:

ਇਸ ਸਮੇਂ ਦੀ ਵੱਡੀ ਖ਼ਬਰ ਪੰਜਾਬ ਤੋਂ ਸਾਮਣੇ ਆ ਰਹੀ ਹੈ ਕਿ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਹਟਾ ਦਿੱਤੀ ਗਈ ਹੈ। ਹਾਲਾਂਕਿ ਇਸ ਸਬੰਧੀ ਹਾਲੇ ਤੱਕ ਨਾ ਤਾਂ ਪੰਜਾਬ ਸਰਕਾਰ ਤੇ ਨਾ ਹੀ ਪੁਲਿਸ ਅਧਿਕਾਰੀਆਂ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਕੀਤੀ ਗਈ ਹੈ। ਪ੍ਰੰਤੂ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਐਕਸ ਹੈਂਡਲ (ਟਵਿੱਟਰ) 'ਤੇ ਪੋਸਟ ਕਰਕੇ ਦਾਅਵਾ ਕੀਤਾ ਹੈ ਕਿ ਬਿਕਰਮ ਮਜੀਠੀਆ ਦੀ ਸੁਰੱਖਿਆ ਹਟਾਈ ਗਈ ਹੈ।

ਸੁਖਬੀਰ ਨੇ ਕਿਹਾ - ਮਜੀਠੀਆ ਨੂੰ ਫਸਾਉਣ ਦੀ ਤਿਆਰੀ

ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਨੇ ਆਪਣੀ ਪੋਸਟ ਰਾਹੀਂ ਇਹ ਵੀ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਦਲਾਖੋਰੀ ਦੀ ਨੀਤੀ ਤਹਿਤ ਕੰਮ ਕਰ ਰਹੀ ਹੈ। ਡਰੱਗ ਰੈਕੇਟ 'ਚ ਮਜੀਠੀਆ ਨੂੰ ਫਸਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸਦਾ ਹੀ ਹਿੱਸਾ ਹੈ ਕਿ ਮਜੀਠੀਆ ਦੀ ਸੁਰੱਖਿਆ ਹਟਾ ਦਿੱਤੀ ਗਈ ਹੈ। ਦੱਸ ਦਈਏ ਕਿ ਬਿਕਰਮ ਮਜੀਠੀਆ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੋਈ ਸੀ। ਜਿਸਨੂੰ ਹੁਣ ਹਟਾਉਣ ਦਾ ਦਾਅਵਾ ਕੀਤਾ ਗਿਆ ਹੈ। 

ਇਹ ਵੀ ਪੜ੍ਹੋ