BREAKING : ਚਾਹ ਦੀ ਦੁਕਾਨ 'ਚ ਫਟਿਆ ਸਿਲੰਡਰ, 5 ਲੋਕ ਝੁਲਸੇ

ਜ਼ਖਮੀਆਂ ਨੂੰ ਨਜ਼ਦੀਕੀ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ

Share:

ਹਾਈਲਾਈਟਸ

  • ਹਾਦਸੇ ਵਿੱਚ ਕਈ ਵਾਹਨ ਵੀ ਨੁਕਸਾਨੇ ਗਏ ਹਨ

ਲੁਧਿਆਣਾ ਦੇ ਗਿੱਲ ਰੋਡ 'ਤੇ ਗੋਬਿੰਦਪੁਰਾ ਵਿਸ਼ਵਕਰਮਾ ਚੌਂਕ 'ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਚਾਹ ਦੀ ਦੁਕਾਨ 'ਚ ਸਿਲੰਡਰ ਫਟਣ ਨਾਲ ਪੂਰਾ ਇਲਾਕਾ ਦਹਲ ਗਿਆ। ਕੁਝ ਗਾਹਕ ਅਤੇ ਆਸ-ਪਾਸ ਦੇ ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਮਿਲੀ ਹੈ ਕਿ ਇਸ ਹਾਦਸੇ 'ਚ 5 ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ, ਜਿਨ੍ਹਾਂ ਨੂੰ ਨਜ਼ਦੀਕੀ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

 

ਫਾਇਰ ਬ੍ਰਿਗੇਡ ਨੇ ਪਾਇਆ ਕਾਬੂ 

ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਚਾਹ ਦੀ ਦੁਕਾਨ ਚਲਾ ਰਹੇ ਵਿਅਕਤੀ ਨੂੰ ਗੈਸ ਲੀਕ ਹੋਣ ਦੀ ਬਦਬੂ ਆਈ ਤਾਂ ਉਸ ਨੇ ਤੁਰੰਤ ਲੋਕਾਂ ਨੂੰ ਸੂਚਿਤ ਕੀਤਾ। ਇਸ ਹਾਦਸੇ ਵਿੱਚ ਕਈ ਵਾਹਨ ਵੀ ਨੁਕਸਾਨੇ ਗਏ ਹਨ। ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ