Breaking News: ਪੰਜਾਬ 'ਚ ਠੰਡ ਕਾਰਨ ਪਹਿਲੀ ਜਮਾਤ ਦੇ ਵਿਦਿਆਰਥੀ ਦੀ ਮੌਤ

ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਹੀ ਸਕੂਲ ਖੋਲ੍ਹੇ ਗਏ। ਇਸਤੋਂ ਪਹਿਲਾਂ ਲਗਾਤਾਰ ਇੱਕ ਮਹੀਨਾ ਠੰਢ ਕਾਰਨ ਸਕੂਲ ਬੰਦ ਰੱਖੇ ਗਏ ਸੀ। ਹੁਣ ਇਸ ਘਟਨਾ ਮਗਰੋਂ ਮੁੜ ਤੋਂ ਸਕੂਲ ਬੰਦ ਕਰਨ ਜਾਂ ਸਮਾਂ ਬਦਲਣ ਦੀ ਮੰਗ ਕੀਤੀ ਜਾਣ ਲੱਗੀ ਹੈ। 

Share:

ਹਾਈਲਾਈਟਸ

  • ਕੁਲਦੀਪ ਸਿੰਘ ਛੇ ਸਾਲਾਂ ਦਾ ਸੀ ਅਤੇ ਪਹਿਲੀ ਜਮਾਤ ਦਾ ਵਿਦਿਆਰਥੀ ਸੀ
  • ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਨੇ ਮੰਗ ਕੀਤੀ ਹੈ।

Punjab news: ਸੂਬੇ ਦੇ ਅੰਦਰ ਕੜਾਕੇ ਦੀ ਪੈ ਰਹੀ ਠੰਡ ਵਿਚਾਲੇ ਦੁਖਦ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ (ਬਰਨਾਲਾ) ਦੇ ਵਿਦਿਆਰਥੀ ਦੀ ਠੰਡ ਦੇ ਕਾਰਨ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ। 

6 ਸਾਲਾਂ ਦਾ ਸੀ ਕੁਲਦੀਪ ਸਿੰਘ 

ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸਿੰਘ ਛੇ ਸਾਲਾਂ ਦਾ ਸੀ ਅਤੇ ਪਹਿਲੀ ਜਮਾਤ ਦਾ ਵਿਦਿਆਰਥੀ ਸੀ। ਪਰਿਵਾਰਕ ਮੈਂਬਰਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਦੇ ਮੁੱਖ ਅਧਿਆਪਕ ਅਨੁਸਾਰ ਬੱਚੇ ਦੀ ਮੌਤ ਠੰਡ ਕਾਰਨ ਹੋਈ ਹੈ। ਦੂਜੇ ਪਾਸੇ ਹੱਡ-ਚੀਰਵੀਂ ਠੰਢ ਦੇ ਮੌਸਮ ਵਿੱਚ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਕਰਨ ਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਨੇ ਮੰਗ ਕੀਤੀ ਹੈ। 

ਇਹ ਵੀ ਪੜ੍ਹੋ