ਬ੍ਰੇਕਿੰਗ - ਖੰਨਾ ਵਿੱਚ ਸੈਂਕੜੇ ਕਿਸਾਨ ਰੋਕੇ, ਚੰਡੀਗੜ੍ਹ ਜਾਣ 'ਤੇ ਅੜੇ, ਚੌਕੀ ਦੇ ਬਾਹਰ ਪੱਕਾ ਧਰਨਾ ਲਗਾਇਆ, DIG ਨੀਲਾਂਬਰੀ ਜਗਦਲੇ ਪਹੁੰਚੇ

ਪੁਲਿਸ ਜ਼ਿਲ੍ਹਾ ਖੰਨਾ ਦੇ ਸਮਰਾਲਾ ਵਿਖੇ ਪੁਲਿਸ ਨੇ ਸੈਂਕੜੇ ਕਿਸਾਨਾਂ ਨੂੰ ਰੋਕਿਆ। ਇਹ ਕਿਸਾਨ ਚੰਡੀਗੜ੍ਹ ਜਾਣ 'ਤੇ ਅੜੇ ਹੋਏ ਸਨ। ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ।

Courtesy: ਸਮਰਾਲਾ ਵਿਖੇ ਕਿਸਾਨਾਂ ਨੂੰ ਰੋਕਿਆ ਗਿਆ

Share:

ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਭਰ ਵਿੱਚ ਹਾਈ-ਟੈਕ ਨਾਕੇ ਲਗਾ ਕੇ ਕਿਸਾਨਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਿਆ ਜਾ ਰਿਹਾ ਹੈ। ਚੰਡੀਗੜ੍ਹ ਨੂੰ ਜਾਣ ਵਾਲੀਆਂ ਮੁੱਖ ਸੜਕਾਂ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹੈ। ਪੁਲਿਸ ਜ਼ਿਲ੍ਹਾ ਖੰਨਾ ਦੇ ਸਮਰਾਲਾ ਵਿਖੇ ਪੁਲਿਸ ਨੇ ਸੈਂਕੜੇ ਕਿਸਾਨਾਂ ਨੂੰ ਰੋਕਿਆ। ਇਹ ਕਿਸਾਨ ਚੰਡੀਗੜ੍ਹ ਜਾਣ 'ਤੇ ਅੜੇ ਹੋਏ ਸਨ। ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ।

ਚੌਕੀ ਦੇ ਬਾਹਰ ਪੱਕਾ ਮੋਰਚਾ ਲਾਇਆ 

ਸਮਰਾਲਾ ਵਿੱਚ ਰੋਕੇ ਗਏ ਕਿਸਾਨ ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਨਾਲ ਸਬੰਧਤ ਹਨ। ਉਹ ਆਪਣਾ ਕਾਫਲਾ ਲੈ ਕੇ ਜਾ ਰਹੇ ਸੀ। ਪੁਲਿਸ ਚੌਕੀ ਦੇ ਬਾਹਰ ਪਹਿਲਾਂ ਹੀ ਬੈਰੀਕੇਡਿੰਗ ਕੀਤੀ ਗਈ ਸੀ। ਜਿਸ ਕਾਰਨ ਉਨ੍ਹਾਂ ਨੂੰ ਅੱਗੇ ਵਧਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਗੁੱਸੇ ਵਿੱਚ ਆਏ ਕਿਸਾਨਾਂ ਨੇ ਐਲਾਨ ਕੀਤਾ ਕਿ ਉਹ ਪੁਲਿਸ ਚੌਕੀ ਦੇ ਬਾਹਰ ਪੱਕਾ ਮੋਰਚਾ ਲਾਉਣਗੇ। ਦੂਜੇ ਪਾਸੇ, ਪੁਲਿਸ ਫੋਰਸ ਤਾਇਨਾਤ ਹੈ ਅਤੇ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੂੰ ਰਸਤੇ ਤੋਂ ਹਟਾਉਣ ਲਈ ਪੁਲਿਸ ਬਲ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

ਸਥਿਤੀ ਨੂੰ ਭਾਂਪਦੇ  ਡੀਆਈਜੀ ਖੁਦ ਪਹੁੰਚੇ

ਕਿਉਂਕਿ ਚੰਡੀਗੜ੍ਹ ਮੋਰਚੇ ਦੇ ਐਲਾਨ ਤੋਂ ਪਹਿਲਾਂ ਹੀ ਸੂਬੇ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨ ਸੰਗਠਨਾਂ ਦੀ ਮੀਟਿੰਗ ਬੇਸਿੱਟਾ ਰਹੀ। 24 ਘੰਟੇ ਪਹਿਲਾਂ, ਪੰਜਾਬ ਵਿੱਚ ਪੁਲਿਸ ਨੇ ਵੱਡੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਬਾਅਦ ਅੱਜ ਫਿਰ ਕਿਸਾਨ ਸੰਗਠਨ ਚੰਡੀਗੜ੍ਹ ਵੱਲ ਵਧ ਰਹੇ ਹਨ। ਇਸਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਿਸ ਲਈ ਇੱਕ ਵੱਡੀ ਚੁਣੌਤੀ ਹੈ। ਜਦੋਂ ਸਮਰਾਲਾ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਰੋਕਿਆ ਗਿਆ, ਤਾਂ ਲੁਧਿਆਣਾ ਰੇਂਜ ਦੇ ਡੀਆਈਜੀ ਨੀਲਾਂਬਰ ਜਗਦਲੇ ਖੁਦ ਸਥਿਤੀ ਦਾ ਜਾਇਜ਼ਾ ਲੈਣ ਲਈ ਪਹੁੰਚੇ। ਉਹਨਾਂ ਨੇ ਕਿਸਾਨਾਂ ਨੂੰ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਕਿਸਾਨ ਵਿਰੋਧ ਪ੍ਰਦਰਸ਼ਨ ਕਰਨ 'ਤੇ ਅੜੇ ਰਹੇ।

ਇਹ ਵੀ ਪੜ੍ਹੋ