ਬ੍ਰੇਕਿੰਗ - ਜਲੰਧਰ ਜੰਮੂ ਨੈਸ਼ਨਲ ਹਾਈਵੇਅ ਉਪਰ ਵੱਡਾ ਹਾਦਸਾ

ਸੜਕ ਸੁਰੱਖਿਆ ਫੋਰਸ ਨੇ ਮੌਕੇ ਤੇ ਆ ਕੇ ਬਚਾਅ ਕਾਰਜ ਸ਼ੁਰੂ ਕੀਤੇ। ਜਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ

Courtesy: File photo

Share:

ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਉੱਤੇ ਇਕ ਭਿਆਨਕ ਹਾਦਸਾ ਵਾਪਰ ਗਿਆ। ਹਾਈਵੇਅ ਉੱਤੇ ਪੰਜਾਬ ਰੋਡਵੇਜ ਦੀ ਬੱਸ ਅਤੇ ਟਿੱਪਰ ਵਿਚਾਲੇ ਟੱਕਰ ਹੋ ਗਈ। ਇਸ ਦੌਰਾਨ 15 ਲੋਕ ਜ਼ਖ਼ਮੀ ਹੋ ਗਏ ਅਤੇ 4 ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਹਾਦਸੇ ਬਾਰੇ ਪਤਾ ਲੱਗਦੇ ਸਾਰ ਹੀ ਸੜਕ ਸੁਰੱਖਿਆ ਟੀਮ ਮੌਕੇ ਉੱਤੇ ਪਹੁੰਚ ਗਈ ਅਤੇ ਜ਼ਖ਼ਮੀਆਂ ਦਾ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਹੈ।

ਸਵਾਰੀਆਂ ਨਾਲ ਭਰੀ ਸੀ ਬੱਸ

ਜਾਣਕਾਰੀ ਦੇ ਅਨੁਸਾਰ ਰੋਡਵੇਜ਼ ਦੀ ਬੱਸ ਸਵਾਰੀਆਂ ਨਾਲ ਭਰੀ ਹੋਈ ਸੀ। ਇਸ ਬੱਸ ਦੀ ਸਿੱਧੀ ਟੱਕਰ ਟਿੱਪਰ ਦੇ ਨਾਲ ਹੋ ਗਈ। ਟੱਕਰ ਮਗਰੋਂ ਸਵਾਰੀਆਂ ਨੇ ਚੀਕ ਚਿਹਾੜਾ ਮਚਾ ਦਿੱਤਾ। ਆਲੇ ਦੁਆਲੇ ਦੇ ਲੋਕਾਂ ਨੇ ਇਕੱਠੇ ਹੋ ਕੇ ਮਦੱਦ ਕਰਨੀ ਸ਼ੁਰੂ ਕੀਤੀ ਅਤੇ ਫਿਰ ਕੰਟਰੋਲ ਰੂਮ ਫੋਨ ਕਰਕੇ ਸੜਕ ਸੁਰੱਖਿਆ ਫੋਰਸ ਬੁਲਾਈ ਗਈ।

ਇਹ ਵੀ ਪੜ੍ਹੋ