Threat Call: ਅੰਮ੍ਰਿਤਸਰ ਦੇ ਦੁਰਗਿਆਣਾ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਣ ਦੀ ਧਮਕੀ

Threat Call: ਅੱਜ ਕੁੱਝ ਅਨਸਰਾਂ ਵਲੋਂ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਮੰਦਰ ਦੇ ਲੈਂਡਲਾਈਨ ਫੋਨ 'ਤੇ ਆਈ ਹੈ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Share:

Threat Call: ਗਣਤੰਤਰ ਦਿਵਸ ਨੂੰ ਲੈ ਕੇ ਪੰਜਾਬ ਪੁਲਿਸ ਹਾਈ ਅਲਰਟ ਦੇ ਦਾਵੇ ਕਰ ਰਹੀ ਹੈ, ਪਰ ਕੁਝ ਸ਼ਰਾਰਤੀ ਅਨਸਰ ਫਿਰ ਵੀ ਬਾਜ਼ ਨਹੀਂ ਆ ਰਹੇ ਹਨ। ਅੱਜ ਕੁੱਝ ਅਨਸਰਾਂ ਵਲੋਂ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਮੰਦਰ ਦੇ ਲੈਂਡਲਾਈਨ ਫੋਨ 'ਤੇ ਆਈ ਹੈ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਕਾਲ ਕਰਨ ਵਾਲੇ ਦਾ ਪਤਾ ਲਗਾਇਆ ਜਾ ਰਿਹਾ ਹੈ। 

ਪਹਿਲਾਂ ਅੱਤਵਾਦੀ ਗੁਰਪਤਵੰਤ ਪੰਨੂ ਨੇ ਦਿਤੀ ਸੀ ਧਮਕੀ

ਦਸ ਦੇਈਏ ਕਿ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਪੰਨੂ ਨੇ ਦੋ ਦਿਨ ਪਹਿਲਾਂ ਹੀ ਦੁਰਗਿਆਣਾ ਮੰਦਰ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਸੀ। ਖਾਲਿਸਤਾਨੀ ਅੱਤਵਾਦੀ ਨੇ ਵੀਡੀਓ ਜਾਰੀ ਕਰਕੇ ਦੁਰਗਿਆਣਾ ਮੰਦਰ ਨੂੰ ਬੰਦ ਕਰਨ ਅਤੇ ਇਸ ਦੀਆਂ ਚਾਬੀਆਂ ਹਰਿਮੰਦਰ ਸਾਹਿਬ ਨੂੰ ਸੌਂਪਣ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਵੀ ਪੰਨੂ ਖਿਲਾਫ ਮਾਮਲਾ ਦਰਜ ਕੀਤਾ ਸੀ। ਪੰਨੂ ਦੀ ਧਮਕੀ ਤੋਂ ਬਾਅਦ ਦੁਰਗਿਆਣਾ ਮੰਦਰ ਦੇ ਬਾਹਰ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਪੰਨੂ ਨੇ ਮੰਦਰਾਂ 'ਤੇ ਹਮਲੇ ਦੀ ਧਮਕੀ ਦਿੱਤੀ ਸੀ
ਦਸ ਦੇਈਏ ਕਿ ਸ਼੍ਰੀ ਅਯੁੱਧਿਆ ਧਾਮ ਵਿੱਚ ਸ਼੍ਰੀ ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਮੰਦਰਾਂ 'ਤੇ ਹਮਲੇ ਦੀ ਧਮਕੀ ਦਿੱਤੀ ਸੀ। ਉਸਨੇ ਕਿਹਾ ਸੀ ਕਿ ਅਯੁੱਧਿਆ ਵਿੱਚ ਰਾਮ ਮੰਦਰ ਬਾਬਰੀ ਮਸਜਿਦ ਨੂੰ ਢਾਹ ਕੇ ਬਣਾਇਆ ਗਿਆ ਸੀ। ਇਹ ਨਿਸ਼ਚਿਤ ਹੈ ਕਿ ਅਯੁੱਧਿਆ ਰਾਮ ਦੀ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਦੀ ਸਥਾਪਨਾ ਚੌਥੇ ਪਾਤਿਸ਼ਾਹ ਗੁਰੂ ਸ੍ਰੀ ਰਾਮਦਾਸ ਜੀ ਨੇ ਕੀਤੀ ਸੀ ਅਤੇ ਇਹ ਗੁਰੂ ਰਾਮਦਾਸ ਜੀ ਕੋਲ ਹੀ ਰਹੇਗਾ।

ਇਹ ਵੀ ਪੜ੍ਹੋ