Breaking news: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਈਡੀ ਨੇ ਕੀਤੀ ਛਾਪੇਮਾਰੀ

ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ।

Share:

 

ਕਾਂਗਰਸ ਸਰਕਾਰ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ 'ਤੇ ਈਡੀ ਵੱਲੋਂ ਅੱਜ ਸਵੇਰੇ ਛਾਪਾ ਮਾਰਿਆ ਗਿਆ ਹੈ। ਸਵੇਰੇ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਸ ਦੇ ਘਰ ਪਹੁੰਚ ਗਏ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਵੀ ਇਹ ਛਾਪੇਮਾਰੀ ਹੋਈ ਹੈ। ਧਰਮਸੋਤ ਦੇ ਇਕ ਕਰੀਬੀ, ਜੰਗਲਾਤ ਵਿਭਾਗ ਦੇ ਠੇਕੇਦਾਰ, ਖੰਨਾ ਦੇ ਇਕ ਕਰੀਬੀ ਅਤੇ ਕੁਝ ਅਧਿਕਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਕਰਨ ਲਈ ਵੀ ਕੁਝ ਟੀਮਾਂ ਪਹੁੰਚੀਆਂ ਹਨ।

 

ਵਿਜੀਲੈਂਸ ਨੇ ਕੀਤਾ ਸੀ ਧਰਮਸੋਤ ਨੂੰ ਗ੍ਰਿਫਤਾਰ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਮਾਮਲਾ ਦਰਜ ਕਰਕੇ ਸਾਧੂ ਸਿੰਘ ਧਰਮਸੋਤ ਸਮੇਤ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ। ਫਿਲਹਾਲ ਉਹ ਜ਼ਮਾਨਤ 'ਤੇ ਬਾਹਰ ਹੈ। ਪੰਜਾਬ ਵਿਜੀਲੈਂਸ ਦੇ ਰਡਾਰ 'ਤੇ ਆਉਣ ਤੋਂ ਬਾਅਦ ਈਡੀ ਨੇ ਵੀ ਉਸ ਦੇ ਦਸਤਾਵੇਜ਼ਾਂ ਅਤੇ ਜਾਂਚ ਰਿਪੋਰਟਾਂ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ

Tags :