ਬ੍ਰੇਕਿੰਗ - ਕਿਸਾਨੀ ਅੰਦੋਲਨ ਖਿਲਾਫ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਡੱਲੇਵਾਲ, ਪੰਧੇਰ ਸਮੇਤ ਕਈ ਆਗੂ ਹਿਰਾਸਤ 'ਚ ਲਏ 

ਭੁੱਖ ਹੜਤਾਲ 'ਤੇ ਬੈਠੇ ਜਗਜੀਤ ਡੱਲੇਵਾਲ ਨੂੰ ਸੰਗਰੂਰ  'ਚ ਹਿਰਾਸਤ ਵਿੱਚ ਲਿਆ ਗਿਆ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਵੀ ਹੋਈ। ਜਦੋਂ ਕਿ ਸਰਵਣ ਪੰਧੇਰ ਨੂੰ ਮੋਹਾਲੀ ਦੇ ਏਅਰਪੋਰਟ ਰੋਡ ਤੋਂ ਹਿਰਾਸਤ ਵਿੱਚ ਲਿਆ ਗਿਆ।

Courtesy: ਪੰਜਾਬ ਪੁਲਿਸ ਨੇ ਕਿਸਾਨ ਆਗੂ ਹਿਰਾਸਤ 'ਚ ਲਏ

Share:

ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਹੋਈ 7ਵੀਂ ਵਾਰਤਾ ਵੀ ਬੇਸਿੱਟਾ ਰਹੀ। ਕੇਂਦਰ ਤੋਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪਿਊਸ਼ ਗੋਇਲ ਅਤੇ ਪ੍ਰਹਿਲਾਦ ਜੋਸ਼ੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ, ਜੋ ਲਗਭਗ 4 ਘੰਟੇ ਚੱਲੀ। ਮੀਟਿੰਗ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਵਾਪਸ ਆ ਰਹੇ ਕਿਸਾਨ ਆਗੂਆਂ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਭੁੱਖ ਹੜਤਾਲ 'ਤੇ ਬੈਠੇ ਜਗਜੀਤ ਡੱਲੇਵਾਲ ਨੂੰ ਸੰਗਰੂਰ  'ਚ ਹਿਰਾਸਤ ਵਿੱਚ ਲਿਆ ਗਿਆ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਵੀ ਹੋਈ। ਜਦੋਂ ਕਿ ਸਰਵਣ ਪੰਧੇਰ ਨੂੰ ਮੋਹਾਲੀ ਦੇ ਏਅਰਪੋਰਟ ਰੋਡ ਤੋਂ ਹਿਰਾਸਤ ਵਿੱਚ ਲਿਆ ਗਿਆ।

ਪੰਧੇਰ ਨੇ ਪਹਿਲਾਂ ਹੀ ਜਤਾਇਆ ਸੀ ਸ਼ੱਕ 

ਇਸ ਤੋਂ ਪਹਿਲਾਂ ਸਰਵਨ ਪੰਧੇਰ ਨੇ ਸ਼ੱਕ ਜ਼ਾਹਰ ਕੀਤਾ ਸੀ ਕਿ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਫੋਰਸ ਵਧਾਈ ਗਈ ਹੈ। ਇੰਝ ਲੱਗਦਾ ਹੈ ਕਿ ਸਰਕਾਰ ਵਿਰੋਧ ਪ੍ਰਦਰਸ਼ਨ ਨੂੰ ਖਤਮ ਕਰਨਾ ਚਾਹੁੰਦੀ ਹੈ। ਪਰ ਉਹ ਉਦੋਂ ਤੱਕ ਵਿਰੋਧ ਪ੍ਰਦਰਸ਼ਨ ਖਤਮ ਨਹੀਂ ਕਰਨਗੇ ਜਦੋਂ ਤੱਕ MSP ਦੀ ਕਾਨੂੰਨੀ ਗਰੰਟੀ ਨਹੀਂ ਮਿਲ ਜਾਂਦੀ। ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨਾਂ ਨੂੰ ਕਿਹਾ ਕਿ ਅਸੀਂ ਵਿਰੋਧ ਪ੍ਰਦਰਸ਼ਨ ਖਤਮ ਨਹੀਂ ਕਰ ਰਹੇ। ਕਿਸਾਨਾਂ ਦੁਆਰਾ MSP ਸੰਬੰਧੀ ਸਾਂਝੀ ਕੀਤੀ ਗਈ ਸੂਚੀ ਤੋਂ ਕੁੱਝ ਮੁੱਦੇ ਪੈਦਾ ਹੋ ਸਕਦੇ ਹਨ। ਉਹ ਇਸ ਬਾਰੇ ਖੇਤੀ ਨਾਲ ਸਬੰਧਤ ਸਾਰੇ ਮੰਤਰਾਲਿਆਂ ਨਾਲ ਚਰਚਾ ਕਰਨਾ ਚਾਹੁੰਦੇ ਹਨ, ਇਸ ਲਈ ਇਸ ਵਿੱਚ ਸਮਾਂ ਲੱਗ ਸਕਦਾ ਹੈ। ਇਸ ਮੁੱਦੇ 'ਤੇ 4 ਮਈ ਨੂੰ ਗੱਲਬਾਤ ਮੁੜ ਸ਼ੁਰੂ ਕਰਨ 'ਤੇ ਸਹਿਮਤੀ ਬਣੀ ਸੀ।

ਇਹ ਵੀ ਪੜ੍ਹੋ

Tags :