BREAKING : ਪੰਜਾਬ ‘ਚ ਹੁਣ 1 ਜਨਵਰੀ ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1 ਜਨਵਰੀ 2024 ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 3 ਵਜੇ ਬੰਦ ਹੋਣਗੇ। ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।

Share:

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਧੁੰਦ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1 ਜਨਵਰੀ 2024 ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 3 ਵਜੇ ਬੰਦ ਹੋਣਗੇ। ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।

 

ਧੁੰਦ ਦੇ ਕਾਰਣ ਬਦਲਿਆ ਸਕੂਲਾਂ ਦਾ ਸਮਾਂ 

ਪੰਜਾਬ ਵਿੱਚ ਸੰਘਣੀ ਧੁੰਦ ਅਤੇ ਮੌਸਮ ਵਿੱਚ ਆਈ ਤਬਦੀਲੀ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਨੇ ਦਿੱਤੀ ਹੈ। ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ (Private schools) ਦੇ ਖੁੱਲ੍ਹਣ ਦਾ ਸਮਾਂ ਬਦਲ ਕੇ ਸਵੇਰੇ 10 ਵਜੇ ਕਰ ਦਿੱਤਾ ਗਿਆ ਹੈ। ਜਦੋਂਕਿ ਇਨ੍ਹਾਂ ਸਕੂਲਾਂ ਵਿੱਚ ਛੁੱਟੀ ਹੁਣ 3:00 ਵਜੇ ਹੋਵੇਗੀ। ਇਹ ਹੁਕਮ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਾਗੂ ਰਹੇਗਾ।

ਇਹ ਵੀ ਪੜ੍ਹੋ