ਸਕੂਲ ਆਫ਼ ਐਮੀਨੈਂਸ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਿਲਿਆ ਅਨੌਖਾ ਗਿਫ਼ਟ

ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਡਰੈਸ ਮੁਫ਼ਤ ਮੁਹੱਈਆ ਕਰਵਾਈ ਗਈ ਹੈ। ਇਹ ਡਰੈਸ ਐਨ.ਆਈ.ਐਫ਼.ਟੀ. ਬੈਂਗਲੁਰੂ ਵਲੋਂ ਤਿਆਰ ਕੀਤੀ ਗਈ ਹੈ। ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰਨਾ ਚਾਹੁੰਦਾ ਹੈ। ਇਸ ਲਈ ਅਜਿਹਿਆਂ ਕੋਸ਼ਿਸ਼ਾਂ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਹਨ। 

Share:

ਸਕੂਲ ਆਫ਼ ਐਮੀਨੈਂਸ ਦੇ ਹੋਣਹਾਰ ਵਿਦਿਆਰਥੀਆਂ ਨੂੰ ਅਨੌਖਾ ਗਿਫ਼ਟ ਮਿਲਿਆ ਹੈ। ਉਹਨਾਂ ਨੂੰ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਡਰੈਸ ਮੁਫ਼ਤ ਮੁਹੱਈਆ ਕਰਵਾਈ ਗਈ ਹੈ। ਸਕੂਲ ਆਫ਼ ਐਮੀਨੈਂਸ ਲਈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤਾ ਗਿਆ ਨਵਾਂ ਪਹਿਰਾਵਾ ਵਿਦਿਆਰਥੀਆਂ ਨੂੰ ਮਿਲਿਆ ਹੈ। ਵਿਦਿਆਰਥੀ ਪਹਿਲੀ ਵਾਰ ਪਹਿਰਾਵੇ ਪਹਿਨ ਕੇ ਸਕੂਲ ਪਹੁੰਚੇ ਹਨ। ਇਹ ਡਰੈਸ ਐਨ.ਆਈ.ਐਫ਼.ਟੀ. ਬੈਂਗਲੁਰੂ ਵਲੋਂ ਤਿਆਰ ਕੀਤੀ ਗਈ ਹੈ। ਇਸ ਤੋਂ ਬਾਅਦ ਇਸ ਨੂੰ ਤਿਆਰ ਕਰਕੇ ਵਿਦਿਆਰਥੀਆਂ ਨੂੰ ਸੌਂਪਿਆ ਜਾਂਦਾ ਹੈ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰਨਾ ਚਾਹੁੰਦਾ ਹੈ। ਇਸ ਲਈ ਅਜਿਹਿਆਂ ਕੋਸ਼ਿਸ਼ਾਂ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਹਨ। 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੱਚਿਆਂ ਦੀਆਂ ਫੋਟੋਆਂ ਕੀਤੀਆਂ ਸ਼ੇਅਰ

ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਨੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਸੂਬੇ ਦੇ 118 ਉੱਘੇ ਸਕੂਲਾਂ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਪਹਿਰਾਵੇ ਤਿਆਰ ਕੀਤੇ ਹਨ। ਇਸ ਗੱਲ ਦੀ ਪੁਸ਼ਟੀ ਖੁਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ 'ਤੇ ਪਹਿਰਾਵੇ 'ਚ ਬੱਚਿਆਂ ਦੀਆਂ ਫੋਟੋਆਂ ਪਾ ਕੇ ਕੀਤੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਚੱਲ ਰਹੀ ਹੈ, ਇਸ ਤਹਿਤ ਸਭ ਕੁਝ ਹੋ ਰਿਹਾ ਹੈ। ਯਾਦ ਰਹੇ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 118 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਹਨ। ਜਿੱਥੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਅਤਿ ਆਧੁਨਿਕ ਤਰੀਕੇ ਨਾਲ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਪਿੱਛੇ ਕੋਸ਼ਿਸ਼ ਹੈ ਕਿ ਸਕੂਲਾਂ ਵਿੱਚੋਂ ਚੰਗੇ ਕਾਰੋਬਾਰੀ, ਵਕੀਲ ਅਤੇ ਅਧਿਕਾਰੀ ਪੈਦਾ ਕੀਤੇ ਜਾਣ। ਪੰਜਾਬ ਵਿੱਚੋਂ ਬਰੇਨ ਡਰੇਨ ਦੀ ਸਮੱਸਿਆ ਦੂਰ ਕੀਤੀ ਜਾਵੇ।

ਇਹ ਵੀ ਪੜ੍ਹੋ