BSF ਨੂੰ ਮਿਲੀ ਵੱਡੀ ਸਫਲਤਾ, ਚਾਰ ਨਸ਼ਾ ਤਸਕਰ 9 ਪੈਕਟ ਹੈਰੋਇਨ, ਇਕ ਪਿਸਤੌਲ ਅਤੇ ਮੈਗਜ਼ੀਨ ਨਾਲ ਗ੍ਰਿਫਤਾਰ

ਇਨ੍ਹਾਂ ਤੋਂ ਪੁੱਛਗਿੱਛ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਹ ਕਾਰਵਾਈ ਬੀਐੱਸਐੱਫ ਅਤੇ ਖੁਫੀਆ ਵਿਭਾਗ ਦੀ ਜਾਣਕਾਰੀ ਦੇ ਆਧਾਰ 'ਤੇ ਕੀਤੀ ਗਈ ਹੈ। ਟੀਮ ਨੇ ਚਾਰਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ।

Share:

ਹਾਈਲਾਈਟਸ

  • ਬੀਐੱਸਐੱਫ ਵੱਲੋਂ ਪਾਕਿਸਤਾਨ ਵਿੱਚ ਬੈਠੇ ਸਮੱਗਲਰ ਰਾਣਾ ਖ਼ਿਲਾਫ਼ ਕਾਰਵਾਈ ਲਈ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ

Punjab News: ਬੀਐੱਸਐੱਫ ਨੇ ਅੰਮ੍ਰਿਤਸਰ (Amritsar) ਦੇ ਸਰਹੱਦੀ ਖੇਤਰ ਵਿੱਚ ਪਾਕਿਸਤਾਨੀ ਸਮਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੇ ਗਏ ਹੈਰੋਇਨ ਦੇ ਪੈਕੇਟ ਚੁੱਕਣ ਆਏ ਚਾਰ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸਾਰੇ ਤਸਕਰ ਪੰਜਾਬ ਵਿੱਚ ਨਸ਼ਾ ਸਪਲਾਈ ਕਰਨ ਵਾਲੇ ਰੈਕੇਟ ਨਾਲ ਜੁੜੇ ਹੋਏ ਹਨ। ਇਨ੍ਹਾਂ ਤੋਂ ਪੁੱਛਗਿੱਛ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਹ ਕਾਰਵਾਈ ਬੀਐੱਸਐੱਫ ਅਤੇ ਖੁਫੀਆ ਵਿਭਾਗ ਦੀ ਜਾਣਕਾਰੀ ਦੇ ਆਧਾਰ 'ਤੇ ਕੀਤੀ ਗਈ ਹੈ। ਟੀਮ ਨੇ ਚਾਰਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਇਨ੍ਹਾਂ ਦੇ ਕਬਜ਼ੇ 'ਚੋਂ 9 ਪੈਕਟ ਹੈਰੋਇਨ, ਇਕ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਹੋਏ ਹਨ। 

Pakistan ਵਿੱਚ ਬੈਠੇ ਸਮੱਗਲਰ ਰਾਣਾ ਦੇ ਸੰਪਰਕ ਵਿੱਚ ਸਨ

ਸਮੱਗਲਰਾਂ ਨੇ ਮੰਨਿਆ ਕਿ ਉਹ ਪਾਕਿਸਤਾਨ ਵਿੱਚ ਬੈਠੇ ਸਮੱਗਲਰ ਰਾਣਾ ਦੇ ਸੰਪਰਕ ਵਿੱਚ ਸਨ। ਪੁਲਿਸ ਨੇ ਚਾਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਦੋਂਕਿ ਬੀਐੱਸਐੱਫ ਵੱਲੋਂ ਪਾਕਿਸਤਾਨ ਵਿੱਚ ਬੈਠੇ ਸਮੱਗਲਰ ਰਾਣਾ ਖ਼ਿਲਾਫ਼ ਕਾਰਵਾਈ ਲਈ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ।

Indian Forces ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਕਰ ਰਹੀ ਅਸਫਲ 

ਜਾਣਕਾਰੀ ਮੁਤਾਬਕ ਪਾਕਿਸਤਾਨ ਲਗਾਤਾਰ ਸਰਹੱਦ ਪਾਰ ਤੋਂ ਡਰੋਨ ਰਾਹੀਂ ਨਸ਼ੇ ਦੀ ਸਪਲਾਈ ਕਰਨ 'ਚ ਲੱਗਾ ਹੋਇਆ ਹੈ। ਹਾਲਾਂਕਿ ਭਾਰਤੀ ਜਵਾਨ ਪਾਕਿਸਤਾਨ ਦੀਆਂ ਇਨ੍ਹਾਂ ਨਾਪਾਕ ਹਰਕਤਾਂ ਨੂੰ ਕਾਮਯਾਬ ਨਹੀਂ ਹੋਣ ਦਿੰਦੇ। ਅੰਮ੍ਰਿਤਸਰ ਵਿੱਚ ਹੋਈ ਇਸ ਕਾਰਵਾਈ ਵਿੱਚ ਇੱਕ ਵਾਰ ਫਿਰ ਤਸਕਰਾਂ ਦੀ ਕੋਸ਼ਿਸ਼ ਨਾਕਾਮ ਹੋ ਗਈ ਹੈ।

ਇਹ ਵੀ ਪੜ੍ਹੋ