SGPC ਦਾ ਅੱਜ ਬਜਟ ਇਜਲਾਸ ਅੱਜ, 1200 ਕਰੋੜ ਦੇ ਪਾਰ ਜਾਣ ਦਾ ਅਨੁਮਾਨ

ਪਿਛਲੇ ਸਾਲ ਇਹ ਬਜਟ 1138 ਕਰੋੜ ਰੁਪਏ ਸੀ ਅਤੇ 2022-23 ਵਿੱਚ ਇਹ ਬਜਟ 988 ਕਰੋੜ ਰੁਪਏ ਸੀ। ਇਸ ਸਾਲ ਦੇ ਬਜਟ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਮੁਲਾਜ਼ਮਾਂ ਲਈ ਤੋਹਫ਼ਾ ਅਤੇ ਸਿੱਖ ਨੌਜਵਾਨਾਂ ਨੂੰ ਉੱਚ ਅਹੁਦਿਆਂ ’ਤੇ ਪਹੁੰਚਾਉਣ ਲਈ ਨਵੇਂ ਐਲਾਨ ਵੀ ਸ਼ਾਮਲ ਹਨ।

Share:

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅੰਮ੍ਰਿਤਸਰ ਨੇ ਆਮ ਬਜਟ 2024-25 ਲਈ ਅੱਜ ਇਜਲਾਸ ਬੁਲਾਇਆ ਹੈ। ਅੰਦਾਜ਼ਾ ਹੈ ਕਿ ਇਸ ਸਾਲ ਬਜਟ 1200 ਕਰੋੜ ਰੁਪਏ ਨੂੰ ਪਾਰ ਕਰ ਸਕਦਾ ਹੈ। ਇਸ ਦੇ ਨਾਲ ਹੀ, ਪਿਛਲੇ ਸਾਲ ਇਹ ਬਜਟ 1138 ਕਰੋੜ ਰੁਪਏ ਸੀ ਅਤੇ 2022-23 ਵਿੱਚ ਇਹ ਬਜਟ 988 ਕਰੋੜ ਰੁਪਏ ਸੀ। ਇਸ ਸਾਲ ਦੇ ਬਜਟ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਮੁਲਾਜ਼ਮਾਂ ਲਈ ਤੋਹਫ਼ਾ ਅਤੇ ਸਿੱਖ ਨੌਜਵਾਨਾਂ ਨੂੰ ਉੱਚ ਅਹੁਦਿਆਂ ’ਤੇ ਪਹੁੰਚਾਉਣ ਲਈ ਨਵੇਂ ਐਲਾਨ ਵੀ ਸ਼ਾਮਲ ਹਨ।

ਜੁਡੀਸ਼ੀਅਲ ਅਕੈਡਮੀ ਸਥਾਪਤ ਕਰਨ ਦਾ ਵੀ ਫੈਸਲਾ

ਇਹ ਬਜਟ ਇਜਲਾਸ ਦੁਪਹਿਰ 12 ਵਜੇ ਤੋਂ ਬਾਅਦ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸੱਦੀ ਜਾ ਰਹੀ ਹੈ। ਜਿਸ ਵਿੱਚ ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਿੱਖ ਨੌਜਵਾਨਾਂ ਨੂੰ ਪੀਸੀਐਸ (ਜੁਡੀਸ਼ੀਅਲ) ਪ੍ਰੀਖਿਆ ਲਈ ਤਿਆਰ ਕਰਨ ਲਈ ਨਵੀਂ ਜੁਡੀਸ਼ੀਅਲ ਅਕੈਡਮੀ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਹੈ। ਜਿਸ ਦੀ ਸਥਾਪਨਾ ਬਹਾਦਰਗੜ੍ਹ ਪਟਿਆਲਾ ਵਿੱਚ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿੱਚ ਕੀਤੀ ਜਾਵੇਗੀ।

ਦਮਦਮਾ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ

ਬਜਟ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਇੱਕ ਯੂ-ਟਿਊਬ ਚੈਨਲ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। SGPC ਇਸ ਚੈਨਲ ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੀ ਤਰਜ਼ 'ਤੇ ਤਿਆਰ ਕਰੇਗੀ। ਜਿਸ ਤੋਂ ਬਾਅਦ ਦੇਸ਼-ਵਿਦੇਸ਼ ਦੇ ਲੋਕ ਹਰਿਮੰਦਰ ਸਾਹਿਬ ਦੇ ਨਾਲ-ਨਾਲ ਦਮਦਮਾ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਦੇਖ ਸਕਣਗੇ।

ਇਹ ਵੀ ਪੜ੍ਹੋ

Tags :