Budget session of Punjab Legislative Assembly: ਵਿਧਾਨ ਸਭਾ ਸਪੀਕਰ ਦਾ ਸਖ਼ਤ ਰਵੱਇਆ, ਕਾਂਗਰਸੀ ਵਿਧਾਇਕਾਂ ਨੇ ਹੱਦ ਪਾਰ ਕੀਤੀ ਤਾਂ ਹੋਵੇਗੀ ਕਾਰਵਾਈ

ਕਾਂਗਰਸੀ ਵਿਧਾਇਕਾਂ ਦੇ ਤਾਅਨੇ ਮਾਰਨ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸਿੰਧਵਾਂ ਨੇ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਕਾਨਵੈਂਟ ਸਕੂਲਾਂ ਵਿੱਚ ਲੋਕਾਂ ਦਾ ਅਪਮਾਨ ਕਰਨਾ ਪੜ੍ਹਾਇਆ ਜਾਂਦਾ ਹੈ। ਉਨ੍ਹਾਂ ਕਾਂਗਰਸੀ ਵਿਧਾਇਕਾਂ ਨੂੰ ਕਿਹਾ ਕਿ ਇਸ ਵਾਰ ਉਨ੍ਹਾਂ ਨੇ ਸਾਰੀਆਂ ਹੱਦਾਂ ਤੋੜ ਦਿੱਤੀਆਂ ਹਨ।

Share:

Punjab News: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਚੌਥਾ ਦਿਨ ਬਹਿਸ ਜਾਰੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਮੰਗਲਵਾਰ ਨੂੰ 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ ਸੀ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਉਹ ਬਜਟ ਵਿੱਚ ਉਠਾਏ ਗਏ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ। ਉੁੱਥੇ ਕਾਂਗਰਸੀ ਵਿਧਾਇਕਾਂ ਦੇ ਤਾਅਨੇ ਮਾਰਨ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸਿੰਧਵਾਂ ਨੇ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਕਾਨਵੈਂਟ ਸਕੂਲਾਂ ਵਿੱਚ ਲੋਕਾਂ ਦਾ ਅਪਮਾਨ ਕਰਨਾ ਪੜ੍ਹਾਇਆ ਜਾਂਦਾ ਹੈ। ਉਨ੍ਹਾਂ ਕਾਂਗਰਸੀ ਵਿਧਾਇਕਾਂ ਨੂੰ ਕਿਹਾ ਕਿ ਇਸ ਵਾਰ ਉਨ੍ਹਾਂ ਨੇ ਸਾਰੀਆਂ ਹੱਦਾਂ ਤੋੜ ਦਿੱਤੀਆਂ ਹਨ। ਜੇਕਰ ਹੁਣ ਉਨ੍ਹਾਂ ਨੂੰ ਕੁਝ ਵੀ ਕਿਹਾ ਗਿਆ ਤਾਂ ਉਹ ਸਖ਼ਤ ਕਾਰਵਾਈ ਕਰਣਗੇ। ਇਜਲਾਸ ਦੇ ਦਿਨ ਦੀ ਸ਼ੁਰੂਆਤ ਮੌਕੇ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਨੇ ਰੋਸ਼ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਤੋਂ ਦੌਰਾ ਪੈਣ 'ਤੇ ਜੁੱਤੀ ਸੁੰਘਣ ਦੇ ਬਿਆਨ ਨੂੰ ਲੈ ਕੇ ਮੁਆਫ਼ੀ ਮੰਗਣ ਦੀ ਮੰਗ ਕੀਤੀ। 

ਸਰਕਾਰ ਨੇ ਕੋਈ ਵਾਦਾ ਪੂਰਾ ਨਹੀਂ ਕੀਤਾ-ਬਾਜਵਾ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਜਟ ਵਿੱਚ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੇ ਦੋ ਵਾਅਦੇ ਕੀਤੇ ਸਨ ਕਿ ਜਦੋਂ ਉਨ੍ਹਾਂ ਦੀ ਸਰਕਾਰ ਆਵੇਗੀ ਤਾਂ ਮਾਈਨਿੰਗ ਬੰਦ ਕਰ ਦਿੱਤੀ ਜਾਵੇਗੀ ਅਤੇ ਇਸ ਖੇਤਰ ਵਿੱਚੋਂ ਹਰ ਸਾਲ 20 ਹਜ਼ਾਰ ਕਰੋੜ ਰੁਪਏ ਕਢਵਾ ਕੇ ਸੂਬੇ ਨੂੰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਉਹ ਕਰਜ਼ਾ ਨਹੀਂ ਲੈਣਗੇ। ਨਾਲ ਹੀ ਪਹਿਲਾਂ ਲਏ ਗਏ ਕਰਜ਼ੇ ਨੂੰ ਵੀ ਘਟਾਇਆ ਜਾਵੇਗਾ। ਜਦੋਂ ਕਿ ਦੋ ਸਾਲਾਂ ਵਿੱਚ ਸਰਕਾਰ ਨੇ ਕਰਜ਼ਾ ਲੈਣ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਅਕਾਲੀ ਦਲ ਤੇ ਕਾਂਗਰਸ ਵੀ ਪਿੱਛੇ ਰਹਿ ਗਏ। ਦੋ ਸਾਲਾਂ ਵਿੱਚ 60 ਹਜ਼ਾਰ ਕਰੋੜ ਰੁਪਏ ਲਏ ਗਏ ਹਨ। ਪੰਜ ਸਾਲਾਂ ਵਿੱਚ ਇਹ ਅੰਕੜਾ 4 ਕਰੋੜ 72 ਲੱਖ ਤੱਕ ਪਹੁੰਚ ਜਾਵੇਗਾ। ਪੁਰਾਣੀ ਪੈਨਸ਼ਨ ਸਕੀਮ ਬਾਰੇ ਅਜੇ ਤੱਕ ਕੁਝ ਨਹੀਂ ਕੀਤਾ ਗਿਆ। ਮੁਲਾਜ਼ਮਾਂ ਦੀ 15 ਫੀਸਦੀ ਬੇਸਿਕ ਤਨਖਾਹ ਦਾ ਹੁਕਮ ਲਾਗੂ ਕੀਤਾ ਜਾਵੇ। 

ਹੈਲਪਲਾਈਨ ਸ਼ੁਰੂ ਕੀਤੀ ਜਾਵੇ-ਮਾਣੂੰਕੇ

ਸਰਵਜੀਤ ਕੌਰ ਮਾਣੂੰਕੇ ਨੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਰਿਪੋਰਟ ਪੇਸ਼ ਕਰਦਿਆਂ ਕਿਹਾ ਕਿ ਇਸ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਹੈਲਪਲਾਈਨ ਸ਼ੁਰੂ ਕੀਤੀ ਜਾਵੇ, ਤਾਂ ਜੋ ਉਹ ਆਪਣੇ ਵਿਚਾਰ ਪ੍ਰਗਟ ਕਰ ਸਕਣ। ਸ਼ਗਨ ਸਕੀਮ ਲਈ ਅਪਲਾਈ ਕਰਨ ਦੇ ਸਮੇਂ ਵਿੱਚ ਬਦਲਾਅ ਕੀਤਾ ਜਾਣਾ ਚਾਹੀਦਾ ਹੈ। ਲੋਕਾਂ ਨੂੰ ਵਿਆਹ ਤੋਂ ਬਾਅਦ ਦੋ ਮਹੀਨੇ ਦਾ ਸਮਾਂ ਦਿੱਤਾ ਜਾਵੇ। ਇਸ ਦੇ ਨਾਲ ਹੀ ਆਮਦਨ ਦੀ ਹੱਦ 1.5 ਤੋਂ 2 ਲੱਖ ਰੁਪਏ ਹੋਣੀ ਚਾਹੀਦੀ ਹੈ। ਹਰਿਆਣਾ ਦੀ ਤਰਜ਼ 'ਤੇ ਸਕੂਲਾਂ 'ਚ ਸੈਨੇਟਰੀ ਨੈਪਕਿਨ ਮਸ਼ੀਨਾਂ ਲਗਾਈਆਂ ਜਾਣ, ਤਾਂ ਜੋ ਵਿਦਿਆਰਥਣਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਨੁਕਤਿਆਂ 'ਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਦਾ ਧਿਆਨ ਖਿੱਚਿਆ ਹੈ।
 

ਇਹ ਵੀ ਪੜ੍ਹੋ