ਬਰਨਾਲਾ ਵਿੱਚ ਨਸ਼ਾ ਤਸਕਰ ਵਿਰੁੱਧ Bulldozer ਕਾਰਵਾਈ, ਕਾਲੀ ਕਮਾਈ ਨਾਲ ਬਣਾਈ ਇਮਾਰਤ ਢਾਹੀ

'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਦੇ 35ਵੇਂ ਦਿਨ, ਪੰਜਾਬ ਪੁਲਿਸ ਨੇ 469 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 30 ਐਫਆਈਆਰ ਦਰਜ ਕਰਨ ਤੋਂ ਬਾਅਦ 46 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, ਸਿਰਫ਼ 35 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਹੁਣ 4874 ਹੋ ਗਈ ਹੈ।

Share:

Bulldozer operation against drug smugglers in Barnala : ਪੰਜਾਬ ਪੁਲਿਸ ਨੇ ਬਰਨਾਲਾ ਵਿੱਚ ਨਸ਼ਾ ਤਸਕਰ ਵਿਰੁੱਧ ਬੁਲਡੋਜ਼ਰ ਚਲਾਇਆ ਗਿਆ। ਇਸ ਦੌਰਾਨ, ਇੱਕ ਨਸ਼ਾ ਤਸਕਰ ਦੀ ਇਮਾਰਤ ਢਾਹ ਦਿੱਤੀ ਗਈ। ਮੁਲਜ਼ਮ ਮੋਹਣੀ ਸਿੰਘ ਖ਼ਿਲਾਫ਼ 10 ਐਨਡੀਪੀਐਸ ਸਮੇਤ ਕਈ ਐਫਆਈਆਰ ਦਰਜ ਹਨ। ਇਸ ਦੇ ਨਾਲ ਹੀ ਉਸਦੀ ਜਾਇਦਾਦ ਗੈਰ-ਕਾਨੂੰਨੀ ਸੀ। ਇਹ ਸਾਰੀ ਕਾਰਵਾਈ ਨਸ਼ਿਆਂ ਵਿਰੁੱਧ ਜੰਗ ਦੇ ਹਿੱਸੇ ਵਜੋਂ ਕੀਤੀ ਗਈ ਹੈ।

ਕਾਰਵਾਈ ਜਾਰੀ ਰਹੇਗੀ

ਇਹ ਕਾਰਵਾਈ ਨਗਰ ਪੰਚਾਇਤ ਵੱਲੋਂ ਕੀਤੀ ਗਈ। ਹਾਲਾਂਕਿ, ਮਾਹੌਲ ਖਰਾਬ ਨਾ ਹੋਵੇ, ਇਸ ਲਈ ਪੁਲਿਸ ਵੀ ਤੈਨਾਤ ਕੀਤੀ ਗਈ ਸੀ। ਇਸ ਮੌਕੇ ਐਸਐਸਪੀ ਬਰਨਾਲਾ ਨੇ ਕਿਹਾ ਕਿ ਜਿਹੜੇ ਵੀ ਲੋਕ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਹਨ, ਉਨ੍ਹਾਂ ਨੂੰ ਇਹ ਕੰਮ ਛੱਡ ਕੇ ਸਹੀ ਰਸਤੇ 'ਤੇ ਆਉਣਾ ਚਾਹੀਦਾ ਹੈ। ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇੱਕ ਜਾਇਦਾਦ ਕੀਤੀ ਗਈ ਸੀ ਕੁਰਕ 

10 ਮਾਰਚ ਨੂੰ ਦੋ ਮਹਿਲਾ ਨਸ਼ਾ ਤਸਕਰਾਂ ਦੇ ਘਰ ਢਾਹ ਦਿੱਤੇ ਗਏ ਸਨ। ਇਸ ਤੋਂ ਪਹਿਲਾਂ ਬਰਨਾਲਾ ਵਿੱਚ ਦੋ ਮਹਿਲਾ ਨਸ਼ਾ ਤਸਕਰਾਂ ਦੇ ਘਰਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ ਸੀ। ਦੋਵਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਲਗਭਗ 16 ਮਾਮਲੇ ਦਰਜ ਕੀਤੇ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਜਿਸ ਇਮਾਰਤ ਨੂੰ ਢਾਹਿਆ ਗਿਆ ਸੀ ਉਹ ਖਾਲੀ ਸੀ। ਇਸ ਤੋਂ ਪਹਿਲਾਂ, ਇੱਕ ਸਰਪੰਚ ਦੁਆਰਾ ਨਸ਼ੇ ਦੀ ਵਰਤੋਂ ਲਈ ਬਣਾਈ ਗਈ ਜਾਇਦਾਦ ਨੂੰ ਕੁਰਕ ਕੀਤਾ ਗਿਆ ਸੀ।

ਇਹ ਵੀ ਪੜ੍ਹੋ