ਅੰਮ੍ਰਿਤਸਰ ‘ਚ ਬਾਈਕ ਸਵਾਰ ਮੁਲਜ਼ਮਾਂ ਵੱਲੋਂ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ‘ਤੇ ਚਲਾਈਆਂ ਗਈਆਂ ਗੋਲੀਆਂ

ਅੰਮ੍ਰਿਤਸਰ ਦੇ ਭੁੱਲਰ ਐਵੇਨਿਊ ‘ਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ‘ਤੇ ਮੁਲਜ਼ਮਾਂ ਵੱਲੋਂ 4 ਗੋਲੀਆਂ ਚਲਾਈਆਂ ਗਈਆਂ। ਹਾਲਾਂਕਿ ਬੁਲੇਟ ਪਰੂਫ ਜੈਕੇਟ ਪਹਿਨਣ ਨਾਲ ਇੰਸਪੈਕਟਰ ਦੀ ਜਾਨ ਬਚ ਗਈ। ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਮੌਕੇ ਤੇ ਪੁੱਜੀ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਇੰਸਪੈਕਟਰ ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵਿੱਚ […]

Share:

ਅੰਮ੍ਰਿਤਸਰ ਦੇ ਭੁੱਲਰ ਐਵੇਨਿਊ ‘ਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ‘ਤੇ ਮੁਲਜ਼ਮਾਂ ਵੱਲੋਂ 4 ਗੋਲੀਆਂ ਚਲਾਈਆਂ ਗਈਆਂ। ਹਾਲਾਂਕਿ ਬੁਲੇਟ ਪਰੂਫ ਜੈਕੇਟ ਪਹਿਨਣ ਨਾਲ ਇੰਸਪੈਕਟਰ ਦੀ ਜਾਨ ਬਚ ਗਈ। ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਮੌਕੇ ਤੇ ਪੁੱਜੀ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਇੰਸਪੈਕਟਰ ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਹੈ।

ਕਰ ਰਹੇ ਸਨ ਸੈਰ

ਜਿਸ ਸਮੇਂ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਤੇ ਗੋਲੀਆਂ ਚਲਾਈਆਂ ਗਈਆਂ,ਉਸ ਸਮੇਂ ਉਹ ਸੈਰ ਕਰ ਰਹੇ ਸਨ। ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੀੜਤ ਇੰਸਪੈਕਟਰ ਦਾ ਘਰ ਵੀ ਭੁੱਲਰ ਐਵੇਨਿਊ ਅੰਮ੍ਰਿਤਸਰ ਵਿੱਚ ਹੈ।

ਕਈ ਦਿਨਾਂ ਤੋਂ ਮਿਲ ਰਹੀਆ ਸਨ ਧਮਕੀਆਂ

ਘਟਨਾ ਸਮੇਂ ਇੰਸਪੈਕਟਰ ਕਾਲੋਨੀ ਰੋਡ ‘ਤੇ ਇਕੱਲਾ ਸੀ। ਫਿਲਹਾਲ ਅੰਮ੍ਰਿਤਸਰ ਪੁਲਿਸ ਇਸ ਮਾਮਲੇ ਨੂੰ ਲੈ ਕੇ ਚੁੱਪ ਹੈ। ਸੂਤਰਾਂ ਅਨੁਸਾਰ ਪ੍ਰਭਜੀਤ ਸਿੰਘ ਨੂੰ ਪਿਛਲੇ ਕਈ ਦਿਨਾਂ ਤੋਂ ਧਮਕੀਆਂ ਦੇ ਫੋਨ ਆ ਰਹੇ ਸਨ। ਪੰਜਾਬ ਪੁਲਿਸ ਦੀਆਂ ਏਜੰਸੀਆਂ ਵੀ ਇਸ ਸਬੰਧੀ ਜਾਂਚ ਕਰ ਰਹੀਆਂ ਹਨ। ਧਮਕੀਆਂ ਮਿਲਣ ਤੋਂ ਬਾਅਦ ਉਸ ਨੂੰ ਬੁਲੇਟ ਪਰੂਫ਼ ਜੈਕੇਟ ਮੁਹੱਈਆ ਕਰਵਾਈ ਗਈ ਸੀ।

ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਦੀ ਕਰ ਰਹੇ ਹਨ ਜਾਂਚ

ਪ੍ਰਾਪਤ ਜਾਣਕਾਰੀ ਅਨੁਸਾਰ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮ ਸਨ। ਜੋ ਬਾਈਕ ‘ਤੇ ਸਵਾਰ ਹੋ ਕੇ ਆਇਆ ਸੀ। ਪੰਜਾਬ ਦੀਆਂ ਏਜੰਸੀਆਂ ਵੱਲੋਂ ਮਿਲੇ ਇਨਪੁਟਸ ਕਾਰਨ ਉਸ ਨੇ ਬੁਲੇਟ ਪਰੂਫ ਜੈਕੇਟ ਪਾਈ ਹੋਈ ਸੀ। ਦੱਸ ਦਈਏ ਕਿ ਇੰਸਪੈਕਟਰ ਪ੍ਰਭਜੀਤ ਸਿੰਘ ਉਹੀ ਹੈ ਜੋ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਦੇ ਸਾਲੇ ਦੇ ਖਿਲਾਫ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਦੀ ਜਾਂਚ ਕਰ ਰਿਹਾ ਹੈ। ਉਸ ਨੂੰ ਉਕਤ ਟੀਮ ਦਾ ਮੁਖੀ ਮੰਨਿਆ ਜਾਂਦਾ ਹੈ।