Police ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾਬੜ-ਤੋੜ ਗੋਲੀਆਂ, ਇੱਕ ਜ਼ਖਮੀ

ਮੁਲਜ਼ਮ ਜਦੋਂ ਪਟਿਆਲਾ ਦੇ ਭਾਦਸੋਂ ਰੋਡ ਤੋਂ ਜਾ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੁਕਣ ਲਈ ਕਿਹਾ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ।

Share:

Punajb News: ਪਟਿਆਲਾ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਤਾਬੜ-ਤੋੜ ਗੋਲੀਆਂ ਚੱਲੀਆਂ ਹਨ। ਇਸ ਦੌਰਾਨ ਇੱਕ ਮੁਲਜ਼ਮ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਉਸਦੀ ਪਛਾਣ ਅਭਿਸ਼ੇਕ ਦੇ ਤੌਰ ਤੇ ਹੋਈ ਹੈ। ਉਸ ਤਿੰਨ ਸਾਥੀਆਂ ਦਿਨੇਸ਼, ਯੋਗੇਸ਼ ਮੌਰਿਆ ਅਤੇ ਸਾਹਿਲ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਗੋਲੀ ਮਾਰ ਕੇ ਕੀਤਾ ਸੀ ਕਤਲ

ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਅਨੁਸਾਰ ਸਮੀਰ ਕਟਾਰੀਆ ਨਾਂ ਦੇ ਵਿਅਕਤੀ ਨੂੰ ਐਤਵਾਰ ਨੂੰ ਅਗਵਾ ਕਰਕੇ ਗੋਲੀ ਮਾਰ ਦਿੱਤੀ ਗਈ ਸੀ। ਉਸਦੀ ਲਾਸ਼ ਕਾਰ 'ਚੋਂ ਬਰਾਮਦ ਹੋਈ ਸੀ। ਮੁਲਜ਼ਮ ਉਸ ਦੀ ਕਾਰ ਲੁੱਟਣਾ ਚਾਹੁੰਦੇ ਸਨ ਪਰ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ਦਾ ਕਤਲ ਕਰ ਦਿੱਤਾ। ਮੁਲਜ਼ਮ ਜਦੋਂ ਪਟਿਆਲਾ ਦੇ ਭਾਦਸੋਂ ਰੋਡ ਤੋਂ ਜਾ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੁਕਣ ਲਈ ਕਿਹਾ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀ ਚਲਾ ਦਿੱਤੀ। ਇਸ ਦੌਰਾਨ ਅਭਿਸ਼ੇਕ ਨੂੰ ਗੋਲੀ ਲੱਗ ਗਈ, ਜਦਕਿ ਉਸਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਨੋਟ-ਇਹ ਖ਼ਬਰ ਅਪਡੇਟ ਕੀਤੀ ਜਾ ਰਹੀ ਹੈ...

ਇਹ ਵੀ ਪੜ੍ਹੋ