ਅੰਮ੍ਰਿਤਸਰ ਵਿੱਚ ਠਾਹ-ਠਾਹ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ

ਘਟਨਾ ਅੰਮ੍ਰਿਤਸਰ ਦੇ ਕਟੜਾ ਡੋਲੋ ਇਲਾਕੇ ਦੀ ਹੈ। ਰਾਤ 1.30 ਵਜੇ ਦੇ ਕਰੀਬ ਦੋ ਗੁੱਟਾਂ ਵੱਲੋਂ 40 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਕੁਝ ਵਿਅਕਤੀ ਵੀ ਮੌਕੇ 'ਤੇ ਪਹੁੰਚ ਗਏ ਅਤੇ ਜੂਆ ਖੇਡ ਰਹੇ ਨੌਜ਼ਵਾਨਾਂ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ।

Share:

ਹਾਈਲਾਈਟਸ

  • ਸ਼ੁਰੂਆਤੀ ਜਾਂਚ ਤੋਂ ਬਾਅਦ ਪੁਲਿਸ ਕੋਈ ਹੋਰ ਜਾਣਕਾਰੀ ਨਹੀਂ ਕਰ ਰਹੀ ਸਾਂਝੀ

ਅੰਮ੍ਰਿਤਸਰ 'ਚ ਦੀਵਾਲੀ ਦੀ ਰਾਤ ਨੂੰ ਦੋ ਗੁੱਟਾਂ ਵਿਚਾਲੇ ਭਿਆਨਕ ਗੋਲੀਬਾਰੀ ਹੋਈ। ਲੜਾਈ ਇੱਕ ਘਰ ਵਿੱਚ ਚੱਲ ਰਹੇ ਨਜਾਇਜ਼ ਜੂਏ ਨੂੰ ਲੈ ਕੇ ਸ਼ੁਰੂ ਹੋਈ। ਗੋਲੀਬਾਰੀ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਇੱਕ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਘਟਨਾ ਦੇ ਬਾਅਦ 'ਚ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਈ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਲਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਸ ਵਿਅਕਤੀ ਦੀ ਮੌਤ ਹੋਈ ਹੈ, ਉਸ ਦੀ ਪਛਾਣ ਅਰੁਣ ਵਾਸੀ ਪੰਡੋਰੀ ਵੜੈਚ ਵਜੋਂ ਹੋਈ ਹੈ। ਮਾਮਲਾ ਇੰਨਾ ਵੱਧ ਗਿਆ ਕਿ ਦੋਵੇਂ ਗੁੱਟਾਂ ਨੇ ਇੱਕ ਦੂਜੇ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਗੋਲੀ ਅਰੁਣ ਦੀ ਛਾਤੀ ਵਿੱਚ ਲੱਗੀ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਨੇ ਕੀਤੀ ਜਾਂਚ ਸ਼ੁਰੂ 
ਸੋਮਵਾਰ ਸਵੇਰੇ ਏਡੀਸੀਪੀ 3 ਅਭਿਮਨਿਊ ਰਾਣਾ, ਐੱਸਪੀ ਸੁਰਿੰਦਰ ਸਿੰਘ ਅਤੇ ਥਾਣਾ ਡੀ ਡਿਵੀਜ਼ਨ ਦੇ ਇੰਚਾਰਜ ਸਰਮੇਲ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਕਈ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਤੋਂ ਬਾਅਦ ਪੁਲਿਸ ਕੋਈ ਹੋਰ ਜਾਣਕਾਰੀ ਸਾਂਝੀ ਨਹੀਂ ਕਰ ਰਹੀ ਹੈ।

ਇਹ ਵੀ ਪੜ੍ਹੋ