ਨਵਾਂਸ਼ਹਿਰ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ, ਗੰਭੀਰ ਸੱਟਾਂ ਲੱਗੀਆਂ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੁਕੰਦਪੁਰ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਭੇਜਿਆ ਗਿਆ। ਹਾਦਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪ੍ਰੰਤੂ ਸਵਾਰੀਆਂ ਕਾਫੀ ਜਖ਼ਮੀ ਹੋ ਗਈਆਂ। 

Courtesy: ਨਵਾਂਸ਼ਹਿਰ 'ਚ ਸਵਾਰੀਆਂ ਵਾਲੀ ਬੱਸ ਪਲਟ ਗਈ

Share:

ਨਵਾਂਸ਼ਹਿਰ ਦੇ ਮੁਕੰਦਪੁਰ ਤੋਂ ਫਗਵਾੜਾ ਜਾ ਰਹੀ ਇੱਕ ਮਿੰਨੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇੱਥੇ ਲਿੰਕ ਰੋਡ 'ਤੇ ਬੱਲੋਵਾਲ ਨੇੜੇ ਤੇਜ਼ ਰਫ਼ਤਾਰ ਕਾਰਨ ਬੱਸ ਪਲਟਣ ਕਾਰਨ ਸਵਾਰੀਆਂ ਜ਼ਖਮੀ ਹੋ ਗਈਆਂ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੁਕੰਦਪੁਰ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਭੇਜਿਆ ਗਿਆ। ਹਾਦਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪ੍ਰੰਤੂ ਸਵਾਰੀਆਂ ਕਾਫੀ ਜਖ਼ਮੀ ਹੋ ਗਈਆਂ। 

7 ਜਣਿਆਂ ਨੂੰ ਲੱਗੀਆਂ ਗੰਭੀਰ ਸੱਟਾਂ 

ਮੁਕੁੰਦਪੁਰ ਥਾਣਾ ਐਸਐਚਓ ਮਹਿੰਦਰ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਵਿੱਚ ਇੱਕ ਔਰਤ ਦਾ ਹੱਥ ਕੱਟ ਗਿਆ, ਜਿਸਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ। ਚੌਹਾਨ ਮਿੰਨੀ ਬੱਸ ਵਿੱਚ ਲਗਭਗ 10 ਲੋਕ ਸਵਾਰ ਸਨ। ਜਿਨ੍ਹਾਂ ਵਿੱਚੋਂ 7 ਲੋਕਾਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਸਰਕਾਰੀ ਹਸਪਤਾਲ ਨਵਾਂਸ਼ਹਿਰ ਲਿਆਂਦਾ ਗਿਆ। ਜਿਨ੍ਹਾਂ ਵਿੱਚੋਂ 1 ਔਰਤ, 3 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜੋ ਨੇੜਲੇ ਹਸਪਤਾਲ ਤੋਂ ਮੁੱਢਲੀ ਸਹਾਇਤਾ ਲੈਣ ਤੋਂ ਬਾਅਦ ਆਪਣੇ ਘਰਾਂ ਨੂੰ ਚਲੇ ਗਏ।ਇਸ ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹੇ ਦੇ ਡਾ: ਗੁਰਿੰਦਰਜੀਤ ਸਿੰਘ ਸਿਵਲ ਸਰਜਨ, ਐਸਐਮਓ ਵੀ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਸਾਰੇ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਸਿਵਲ ਸਰਜਨ ਨੇ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ