ਕੈਬਿਨਟ ਮੰਤਰੀ ਅਮਨ ਅਰੋੜਾ ਸਣੇ 7 ਦੋਸ਼ਿਆਂ ਨੂੰ 2-2 ਸਾਲ ਕੈਦ ਦੀ ਸਜ਼ਾ

ਕਰੀਬ 15 ਸਾਲ ਪੁਰਾਣੇ ਪਰਿਵਾਰਕ ਲੜਾਈ-ਝਗੜੇ ਦੇ ਮਾਮਲੇ ਵਿੱਚ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ। ਜਾਣਕਾਰੀ ਮੁਤਾਬਕ ਅਰੋੜਾ ਦੇ ਜੀਜਾ ਰਜਿੰਦਰ ਦੀਪਾ ਨੇ ਘਰ 'ਚ ਦਾਖਲ ਹੋ ਕੇ ਹਮਲਾ ਕਰਨ ਦੀ ਸ਼ਿਕਾਇਤ ਦਿੱਤੀ ਸੀ। ਇਸ ਮਾਮਲੇ ਵਿੱਚ 7 ਹੋਰ ਲੋਕਾਂ ਨੂੰ ਵੀ ਸਜ਼ਾ ਸੁਣਾਈ ਗਈ ਹੈ।

Share:

ਸੁਨਾਮ ਦੀ ਜ਼ਿਲਾ ਅਦਾਲਤ ਨੇ ਕੈਬਿਨਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਮਨ ਅਰੋੜਾ ਨੂੰ 2-2 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ ਸਾਰੇ ਦੋਸ਼ਿਆਂ ਨੂੰ 5-5 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ ਗਿਆ ਹੈ। ਇਸ ਮਾਮਲੇ ਵਿੱਚ ਅਮਨ ਅਰੋੜਾ ਸਣੇ 8 ਲੋਕਾਂ ਨੂੰ ਸਜ਼ਾ ਦਿੱਤੀ ਗਈ ਹੈ। ਇਸ ਤੋਂ ਇਲਾਵਾ 1 ਦੋਸ਼ੀ ਦੀ ਮੌਤ ਹੋ ਚੁੱਕੀ ਹੈ। ਕਰੀਬ 15 ਸਾਲ ਪੁਰਾਣੇ ਪਰਿਵਾਰਕ ਲੜਾਈ-ਝਗੜੇ ਦੇ ਮਾਮਲੇ ਵਿੱਚ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ। ਜਾਣਕਾਰੀ ਮੁਤਾਬਕ ਅਰੋੜਾ ਦੇ ਜੀਜਾ ਰਜਿੰਦਰ ਦੀਪਾ ਨੇ ਘਰ 'ਚ ਦਾਖਲ ਹੋ ਕੇ ਹਮਲਾ ਕਰਨ ਦੀ ਸ਼ਿਕਾਇਤ ਦਿੱਤੀ ਸੀ। ਇਸ ਮਾਮਲੇ ਵਿੱਚ 7 ਹੋਰ ਲੋਕਾਂ ਨੂੰ ਵੀ ਸਜ਼ਾ ਸੁਣਾਈ ਗਈ ਹੈ। ਧਾਰਾ 452 ਅਤੇ 323 ਦੇ ਤਹਿਤ ਕੈਬਿਨੇਟ ਮੰਤਰੀ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ ਵਿੱਚ ਕੈਬਿਨੇਟ ਮੰਤਰੀ ਹਾਈ ਕੋਰਟ ਦਾ ਰੁੱਖ ਕਰਨਗੇ ਜਾਂ ਨਹੀਂ, ਹਜੇ ਇਹ ਸਾਫ ਨਹੀਂ ਹੈ। ਦਸ ਦੇਈਏ ਕਿ ਕੈਬਿਨਟ ਮੰਤਰੀ ਦੂਜੀ ਵਾਰ ਵਿਧਾਇਕ ਬਣੇ ਹਨ। 

ਇਹ ਵੀ ਪੜ੍ਹੋ