ਹੁਸ਼ਿਆਰਪੁਰ ਪਹੁੰਚੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਅੱਖਾਂ ਦੇ ਕੈਂਪ 'ਚ ਕੀਤੀ ਸ਼ਿਰਕਤ

ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਪ੍ਰਵਾਸੀ ਭਾਰਤੀਆਂ ਦਾ ਵਿਸ਼ੇਸ਼ ਯੋਗਦਾਨ ਹੈ, ਜੋ ਸਮੇਂ-ਸਮੇਂ 'ਤੇ ਪੰਜਾਬ ਦੀ ਤਰੱਕੀ ਵਿੱਚ ਹਰ ਸੰਭਵ ਸਹਿਯੋਗ ਦਿੰਦੇ ਹਨ।

Share:

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਹੁਸ਼ਿਆਰਪੁਰ ਦੌਰੇ 'ਤੇ ਹਨ। ਇੱਥੇ ਉਨ੍ਹਾਂ ਬਹਾਦਰਪੁਰ ਚੌਕ ਨੇੜੇ ਹਰ ਸਾਲ ਲੱਗਣ ਵਾਲੇ ਅੱਖਾਂ ਦੇ ਜਾਂਚ ਕੈਂਪ ਦਾ ਉਦਘਾਟਨ ਕੀਤਾ। ਇਸ ਸਮਾਗਮ ਦਾ ਆਯੋਜਨ ਪਰਮਜੀਤ ਸਿੰਘ ਸੈਣੀ ਹੌਲਦਾਰਾਂ ਵੱਲੋਂ ਕੀਤਾ ਗਿਆ। 

ਸਿਹਤ ਖੇਤਰ ਚ ਤੇਜ਼ੀ ਨਾਲ ਹੋ ਰਿਹਾ ਕੰਮ

ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿਹਤ ਖੇਤਰ ਵਿੱਚ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਪ੍ਰਵਾਸੀ ਭਾਰਤੀਆਂ ਦਾ ਵਿਸ਼ੇਸ਼ ਯੋਗਦਾਨ

ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੇ ਐਨਆਰਆਈ ਵੀਰ ਪਰਮਜੀਤ ਸੈਣੀ ਵਾਸੀ ਹਾਲੈਂਡ ਵੱਲੋਂ ਹਰ ਸਾਲ ਅੱਖਾਂ ਦਾ ਇਹ ਮੁਫਤ ਜਾਂਚ ਕੈਂਪ ਲਗਾਇਆ ਜਾਂਦਾ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਅੱਖਾਂ ਦੇ ਜਾਂਚ ਕੈਂਪ ਤੋਂ ਇਲਾਵਾ ਜਿਨ੍ਹਾਂ ਮਰੀਜ਼ਾਂ ਨੂੰ ਅੱਖਾਂ ਦੇ ਅਪਰੇਸ਼ਨ ਦੀ ਜ਼ਰੂਰਤ ਹੈ, ਉਨ੍ਹਾਂ ਦੇ ਮੁਫ਼ਤ ਅਪ੍ਰੇਸ਼ਨ ਵੀ ਕੀਤੇ ਜਾਣਗੇ। ਉਨ੍ਹਾਂ ਪਰਮਜੀਤ ਸੈਣੀ ਦੇ ਭਰਾ ਕ੍ਰਿਸ਼ਨ ਸੈਣੀ ਅਤੇ ਭਰਜਾਈ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜੋੜਾ ਸਮਾਜਿਕ ਕੰਮਾਂ ਵਿੱਚ ਹਮੇਸ਼ਾ ਅੱਗੇ ਰਹਿੰਦਾ ਹੈ। ਇਸ ਮੌਕੇ ਪਰਮਜੀਤ ਸੈਣੀ, ਵਰਿੰਦਰ ਸ਼ਰਮਾ ਬਿੰਦੂ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ