Cabinet Minister ਚੇਤਨ ਸਿੰਘ ਜੌੜਾ ਮਾਜਰਾ ਨੇ ਬਾਗਬਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਇਜ਼ਰਾਈਲ ਦੇ ਵਫਦ ਨਾਲ ਕੀਤੀ ਮੁਲਾਕਾਤ

ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਸੂਬੇ ਵਿੱਚ ਖੇਤੀਬਾੜੀ ਤਕਨਾਲੋਜੀ ਨੂੰ ਹੋਰ ਵਿਕਸਤ ਕਰਨ ਲਈ ਆਪਸੀ ਸਹਿਯੋਗ ਦੇ ਮੌਕਿਆਂ ਦੀ ਖੋਜ ਕਰਨ ਲਈ ਇਜ਼ਰਾਈਲ ਦੇ ਇੱਕ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਕੀਤੀ।

Share:

ਹਾਈਲਾਈਟਸ

  • ਉਨ੍ਹਾਂ ਨੇ ਇਜ਼ਰਾਈਲ ਨੂੰ ਅਜਿਹੀਆਂ ਬਾਗਬਾਨੀ ਕਿਸਮਾਂ ਮੁਹੱਈਆ ਕਰਵਾਉਣ ਲਈ ਕਿਹਾ ਜੋ ਘੱਟ ਪਾਣੀ ਵਿੱਚ ਵੱਧ ਝਾੜ ਦਿੰਦੀਆਂ ਹਨ

ਹੁਣ ਪੰਜਾਬ ਵਿੱਚ ਬਾਗਬਾਨੀ ਦੇ ਖੇਤਰ ਨੂੰ ਹੋਰ ਵਿਕਸਤ ਕਰਨ ਦੇ ਲਈ ਇਜ਼ਰਾਈਲ ਪੰਜਾਬ ਨੂੰ ਨਵੀਨਤਮ ਤਕਨਾਲੋਜੀ ਪ੍ਰਦਾਨ ਕਰੇਗਾ। ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਸੂਬੇ ਵਿੱਚ ਖੇਤੀਬਾੜੀ ਤਕਨਾਲੋਜੀ ਨੂੰ ਹੋਰ ਵਿਕਸਤ ਕਰਨ ਲਈ ਆਪਸੀ ਸਹਿਯੋਗ ਦੇ ਮੌਕਿਆਂ ਦੀ ਖੋਜ ਕਰਨ ਲਈ ਇਜ਼ਰਾਈਲ ਦੇ ਇੱਕ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਬਾਗਬਾਨੀ ਪ੍ਰਾਜੈਕਟਾਂ ਵਿੱਚ ਮੌਜੂਦਾ ਭਾਈਵਾਲੀ ਦੇ ਆਧਾਰ ’ਤੇ ਖੇਤੀ ਵਿੱਚ ਡਿਜੀਟਲ ਕ੍ਰਾਂਤੀ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਇਜ਼ਰਾਈਲ ਦੀ ਭਾਈਵਾਲੀ ਨਾਲ ਰਾਜ ਵਿੱਚ ਬਾਗਬਾਨੀ ਦੇ ਖੇਤਰ ਵਿੱਚ ਕਈ ਪ੍ਰੋਜੈਕਟ ਪਹਿਲਾਂ ਹੀ ਚੱਲ ਰਹੇ ਹਨ।

ਬਿਮਾਰੀ ਅਤੇ ਵਾਇਰਸ ਰਹਿਤ ਕਿਸਮਾਂ ਮੁਹੱਈਆ ਕਰਵਾਉਣ ਲਈ ਕਿਹਾ

ਕੈਬਨਿਟ ਮੰਤਰੀ ਜੋੜਾ ਮਾਜਰਾ ਨੇ ਕਿਹਾ ਕਿ ਸੂਬੇ ਵਿੱਚ ਧਰਤੀ ਹੇਠਲਾ ਪਾਣੀ ਬਹੁਤ ਤੇਜ਼ੀ ਨਾਲ ਖਤਮ ਹੋ ਰਿਹਾ ਹੈ ਜਿਸ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਇਜ਼ਰਾਈਲ ਨੂੰ ਅਜਿਹੀਆਂ ਬਾਗਬਾਨੀ ਕਿਸਮਾਂ ਮੁਹੱਈਆ ਕਰਵਾਉਣ ਲਈ ਕਿਹਾ ਜੋ ਘੱਟ ਪਾਣੀ ਵਿੱਚ ਵੱਧ ਝਾੜ ਦਿੰਦੀਆਂ ਹਨ ਅਤੇ ਬਿਮਾਰੀਆਂ ਅਤੇ ਵਾਇਰਸ ਮੁਕਤ ਹੋਣ। ਕੈਬਨਿਟ ਮੰਤਰੀ ਨੇ ਸੂਬੇ ਵਿੱਚ ਬੰਪਰ ਕਿੰਨੂ ਦੀ ਫ਼ਸਲ ਹੋਣ ਦੀ ਸੂਰਤ ਵਿੱਚ ਸਾਰੀਆਂ ਕਿੰਨੂ ਪੈਦਾਵਾਰਾਂ ਦੇ ਮੰਡੀਕਰਨ ਨੂੰ ਯਕੀਨੀ ਬਣਾਉਣ ਲਈ ਫਾਰਮ-ਟੂ-ਮਾਰਕੀਟ ਤਕਨਾਲੋਜੀ ਦਾ ਪ੍ਰਬੰਧ ਕਰਨ ਲਈ ਵੀ ਕਿਹਾ।

ਫਰਵਰੀ ਅਤੇ ਮਾਰਚ ਵਿੱਚ ਹੋਣਗੀਆਂ ਮਾਹਰਾਂ ਦੀਆਂ ਮੀਟਿੰਗਾਂ

ਉਨ੍ਹਾਂ ਨੇ ਆਪਸੀ ਸਹਿਯੋਗ ਲਈ ਮੁੱਖ ਖੇਤਰਾਂ ਨੂੰ ਉਜਾਗਰ ਕੀਤਾ ਜਿਸ ਵਿੱਚ ਪੈਸਟ ਕੰਟਰੋਲ ਲਈ ਡਿਜੀਟਲ ਹੱਲ ਵਿਕਸਿਤ ਕਰਨਾ, ਜਲਵਾਯੂ ਅਤੇ ਮਿੱਟੀ ਲਈ ਨਿਗਰਾਨੀ ਪ੍ਰਣਾਲੀਆਂ,ਡਿਜੀਟਲ ਸਹਾਇਤਾ ਪ੍ਰਣਾਲੀਆਂ, ਵਾਢੀ ਅਤੇ ਛਿੜਕਾਅ ਲਈ ਡਰੋਨ ਸ਼ਾਮਲ ਹਨ। ਇਸ ਤੋਂ ਇਲਾਵਾ ਖੇਤੀਬਾੜੀ ਦੇ ਹੋਰ ਵੀ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ। ਬਾਗ਼ਬਾਨੀ ਵਿਭਾਗ ਦੀ ਡਾਇਰੈਕਟਰ ਸ਼ੈਲੇਂਦਰ ਕੌਰ ਨੇ ਬਾਗਬਾਨੀ ਫ਼ਸਲਾਂ ਦੇ ਵਾਢੀ ਤੋਂ ਬਾਅਦ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਲਈ ਇਜ਼ਰਾਈਲ ਟੈਕਨਾਲੋਜੀ ਦੇ ਸਹਿਯੋਗ ਨਾਲ ਪੰਜਾਬ ਵਿੱਚ ਇੰਟੀਗ੍ਰੇਟਿਡ ਵੈਲਿਊ ਚੇਨ ਐਕਸੀਲੈਂਸ ਸੈਂਟਰ ਸਥਾਪਤ ਕਰਨ 'ਤੇ ਜ਼ੋਰ ਦਿੱਤਾ। ਵਫ਼ਦ ਵਿੱਚ ਸ਼ਾਮਲ ਮਿਸ ਹਦਾਸ ਬਖਸਤ ਨੇ ਕਿਹਾ ਕਿ ਇਜ਼ਰਾਈਲ ਪੰਜਾਬ ਰਾਜ ਨਾਲ ਖੇਤੀਬਾੜੀ ਅਤੇ ਬਾਗਬਾਨੀ ਦੇ ਖੇਤਰ ਵਿੱਚ ਤਕਨਾਲੋਜੀ ਦਾ ਹੋਰ ਵਿਸਥਾਰ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਨਵੀਨਤਮ ਤਕਨਾਲੋਜੀ ਮੁਹੱਈਆ ਕਰਵਾਉਣ ਅਤੇ ਬਾਗਬਾਨੀ ਦੀਆਂ ਨਵੀਆਂ ਕਿਸਮਾਂ ਆਦਿ ਮੁਹੱਈਆ ਕਰਵਾਉਣ ਲਈ ਫਰਵਰੀ ਅਤੇ ਮਾਰਚ ਦੇ ਮਹੀਨਿਆਂ ਵਿੱਚ ਮਾਹਿਰ ਪੱਧਰ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ