ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਵੱਲੋਂ ਗਲਾਡਾ ਦਫ਼ਤਰ ਦੀ ਅਚਨਚੇਤ ਚੈਕਿੰਗ

ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਕਿਸੇ ਵੀ ਹੀਲੇ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਕੰਮ ਨਿਰਧਾਰਿਤ ਸਮਾਂ ਸੀਮਾ ਵਿੱਚ ਕਰਨੇ ਯਕੀਨੀ ਬਣਾਏ ਜਾਣੇ।

Courtesy: ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਨੇ ਗਲਾਡਾ ਦਫ਼ਤਰ ਦੀ ਚੈਕਿੰਗ ਕੀਤੀ

Share:

ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਦਫ਼ਤਰ ਗਲਾਡਾ ਲੁਧਿਆਣਾ ਦਾ ਅਚਾਨਕ ਦੌਰਾ ਕੀਤਾ, ਤਾਂ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ ਜਾ ਸਕੇ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਸੂਬੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਾ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਕਿਸੇ ਵੀ ਹੀਲੇ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਕੰਮ ਨਿਰਧਾਰਿਤ ਸਮਾਂ ਸੀਮਾ ਵਿੱਚ ਕਰਨੇ ਯਕੀਨੀ ਬਣਾਏ ਜਾਣੇ।

ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ 

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਐਨ.ਓ.ਸੀ. ਹੈਲਪ ਡੈਸਕ, ਆਨਲਾਈਨ ਐਨ.ਓ.ਸੀ. ਪੁੱਛਗਿੱਛ, ਆਫਲਾਈਨ ਐਨ.ਓ.ਸੀ. ਪੁੱਛਗਿੱਛ ਆਦਿ ਕਾਊਂਟਰਾਂ ਦਾ ਵੀ ਦੌਰਾ ਕੀਤਾ ਅਤੇ ਕਰਮਚਾਰੀਆਂ ਨੂੰ ਹਿਦਾਇਤ ਕੀਤੀ ਕਿ ਬਿਨੈਕਾਰਾਂ ਲਈ ਸੁਖਾਵਾਂ ਮਾਹੌਲ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਆਪਣੇ ਫਰਜ਼ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣੇ ਚਾਹੀਦੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਦੌਰਾਨ ਕੋਈ ਅਸੁਵਿਧਾ ਨਾ ਹੋਵੇ। ਇਸ ਮੌਕੇ ਮੁੱਖ ਪ੍ਰਸ਼ਾਸ਼ਕ ਗਲਾਡਾ ਸੰਦੀਪ ਕੁਮਾਰ ਆਈ.ਏ.ਐਸ., ਵਧੀਕ ਮੁੱਖ ਪ੍ਰਸ਼ਾਸ਼ਕ ਗਲਾਡਾ ਓਜਸਵੀ ਅਲੰਕਾਰ, ਅਸਟੇਟ ਅਫ਼ਸਰ ਅਮਨ ਗੁਪਤਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ