Cabinet Minister Kuldeep Singh Dhaliwal ਨੇ ਰੂਸ ਵਿੱਚ ਫਸੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਇਸ ਸੰਕਟ ਦੀ ਘੜ੍ਹੀ ਵਿੱਚ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਪੰਜਾਬ ਸਰਕਾਰ ਵਿਦੇਸ਼ ਮੰਤਰਾਲੇ ਰਾਹੀਂ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਉਪਰਾਲੇ ਕਰ ਰਹੀ ਹੈ।

Share:

Punjab News: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਕਿਰਨ ਅਤੇ ਅਵਾਂਖਾ ਵਿਖੇ ਪਹੁੰਚ ਕੇ ਇਥੋਂ ਦੇ ਜੋ ਨੌਜਵਾਨ ਰੂਸੀ ਫ਼ੌਜ ਵਿੱਚ ਜ਼ਬਰਦਸਤੀ ਭਰਤੀ ਕੀਤੇ ਗਏ ਹਨ, ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਵੱਲੋਂ ਆਪਣੇ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਹਰ ਹੀਲਾ ਕੀਤਾ ਜਾਵੇਗਾ।

ਟੂਰਸਿਟ ਵੀਜੇ ਤੇ ਗਿਆ ਸੀ ਰੂਸ

ਇਸ ਮੌਕੇ ਪਿੰਡ ਡੇਹਰੀਵਾਲ ਕਿਰਨ ਵਸਨੀਕ ਬਲਵਿੰਦਰ ਸਿੰਘ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਦੱਸਿਆ ਕਿ ਉਨ੍ਹਾਂ ਪੱਤਰ ਗਗਨਦੀਪ ਸਿੰਘ 23 ਦਸੰਬਰ 2023 ਨੂੰ ਟੂਰਸਿਟ ਵੀਜੇ ’ਤੇ ਰੂਸ ਘੁੰਮਣ ਗਿਆ ਸੀ, ਜਿਥੇ ਰੂਸ ਦੀ ਫੌਜ ਨੇ ਉਸ ਸਮੇਤ ਹੋਰ ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਫੜ੍ਹ ਕੇ ਰੂਸੀ ਫ਼ੌਜ ਵਿੱਚ ਭਰਤੀ ਕਰਕੇ ਰੂਸ-ਯੂਕਰੇਨ ਦੀ ਜੰਗ ਵਿੱਚ ਝੋਕ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਬੱਚਿਆਂ ਨੂੰ ਜਲਦ ਵਾਪਸ ਲਿਆਂਦਾ ਜਾਵੇ।

ਮਸਲਾ ਵਿਦੇਸ਼ ਮੰਤਰਾਲੇ, ਰੂਸ ਵਿੱਚ ਭਾਰਤੀ ਰਾਜਦੂਤ ਅਤੇ ਭਾਰਤ ਵਿੱਚ ਰੂਸੀ ਸਫ਼ੀਰ ਕੋਲ ਉਠਾਇਆ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਹ ਮਸਲਾ ਵਿਦੇਸ਼ ਮੰਤਰਾਲੇ, ਰੂਸ ਵਿੱਚ ਭਾਰਤੀ ਰਾਜਦੂਤ ਅਤੇ ਭਾਰਤ ਵਿੱਚ ਰੂਸੀ ਸਫ਼ੀਰ ਕੋਲ ਉਠਾਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾ ਕੇ ਇਹ ਮੰਗ ਕੀਤੀ ਹੈ ਕਿ ਇਹ ਬੜਾ ਗੰਭੀਰ ਮਾਮਲਾ ਹੈ, ਜਿਸ ਨੂੰ ਜਲਦ ਹੱਲ ਕੀਤਾ ਜਾਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਨੌਜਵਾਨ ਪੰਜਾਬ ਨਾਲ ਸਬੰਧਤ ਹਨ, ਜੋ ਵਿਜ਼ਟਰ ਵੀਜ਼ੇ ’ਤੇ ਰੂਸ ਗਏ ਸਨ, ਪਰ ਉਨ੍ਹਾਂ ਨੂੰ ਜ਼ਬਰਨ ਰੂਸੀ ਮਿਲਟਰੀ ਵਿੱਚ ਸ਼ਾਮਲ ਕਰ ਲਿਆ ਗਿਆ।

 

ਇਹ ਵੀ ਪੜ੍ਹੋ