ਵਿਸਾਖੀ ਮੌਕੇ ਕੈਬਨਿਟ ਮੰਤਰੀ ਮੁੰਡੀਆਂ ਕਰਾਇਆ ਧਾਰਮਿਕ ਸਮਾਗਮ, ਅਮਨ ਅਰੋੜਾ, ਕੁਲਦੀਪ ਧਾਲੀਵਾਲ ਤੇ ਸੀਐਮ ਦੀ ਭੈਣ ਵੀ ਪੁੱਜੇ 

ਅੱਜ ਦਾ ਦਿਨ ਧਾਰਮਿਕ, ਇਤਿਹਾਸਕ ਤੇ ਸਮਾਜਿਕ ਤੌਰ ਉੱਤੇ ਬਹੁਤ ਮਹੱਤਤਾ ਰੱਖਦਾ ਹੈ। ਇਸ ਦਿਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ।

Courtesy: ਸਮੁੱਚੀ ਲੀਡਰਸ਼ਿਪ ਦਾ ਸਨਮਾਨ ਕੀਤਾ ਗਿਆ

Share:

ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਧਾਰਮਿਕ ਸਮਾਗਮ ਕਰਵਾ ਕੇ ਹਲਕਾ ਵਾਸੀਆਂ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।  ਖ਼ਾਲਸਾ ਗੁਰਦੁਆਰਾ ਸਾਹਿਬ, ਮੁੰਡੀਆਂ ਕਲਾਂ ਵਿਖੇ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਮੌਕੇ ਉਪਰੰਤ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਭਾਈ ਪਿਆਰਾ ਸਿੰਘ ਸਿਰਥਲਾ ਨੇ ਦੀਵਾਨ ਸਜਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਸਰਬੱਤ ਦੇ ਭਲੇ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ। ਸਮਾਗਮ ਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਵੀ ਪੁੱਜੇ। 

ਇਸ ਦਿਨ ਖਾਲਸਾ ਪੰਥ ਦੀ ਸਾਜਨਾ ਕੀਤੀ 


ਕੈਬਨਿਟ ਮੰਤਰੀ ਅਮਨ ਅਰੋੜਾ ਤੇ ਕੁਲਦੀਪ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਸੂਬਾ ਵਾਸੀਆਂ ਨੂੰ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਧਾਰਮਿਕ, ਇਤਿਹਾਸਕ ਤੇ ਸਮਾਜਿਕ ਤੌਰ ਉੱਤੇ ਬਹੁਤ ਮਹੱਤਤਾ ਰੱਖਦਾ ਹੈ। ਇਸ ਦਿਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ। ਵਿਸਾਖੀ ਦਾ ਤਿਉਹਾਰ ਫਸਲਾਂ ਪੱਕਣ ਦੀ ਖੁਸ਼ੀ ਵਿੱਚ ਮਨਾਇਆ ਜਾਂਦਾ ਹੈ ਜਿਸ ਨਾਲ ਸਾਡੇ ਕਿਰਤੀ, ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਮਿਲਦਾ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਸਮੂਹ ਆਗੂਆਂ, ਲੀਡਰਸ਼ਿਪ ਦਾ ਸਨਮਾਨ ਕੀਤਾ।

ਇਹ ਵੀ ਪੜ੍ਹੋ