ਗੁਰਦਾਸਪੁਰ ਦੇ ਕਸਬਾ ਦੀਨਾਨਗਰ 'ਚ ਪੰਜਾਬ ਰੋਡਵੇਜ਼ ਦੀ ਬੱਸ 'ਤੇ ਕਾਰ ਵਿੱਚ ਟੱਕਰ, ਮਾਂ-ਪੁੱਤਰ ਦੀ ਮੌਤ

ਮਾਂ-ਪੁੱਤ ਦੋਵੇਂ ਪਠਾਨਕੋਟ ਦੇ ਵਸਨੀਕ ਸਨ ਅਤੇ ਆਪਣੇ ਰਿਸ਼ਤੇਦਾਰ ਨੂੰ ਮਿਲਣ ਲਈ ਪਿੰਡ ਕੋਹਲੀਆਂ ਆਏ ਹੋਏ ਸੀ। ਵਾਪਸ ਜਾਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ।

Share:

ਹਾਈਲਾਈਟਸ

  • ਪੁਲਿਸ ਨੇ ਬੱਸ ਦੇ ਚਾਲਕ ਨੂੰ ਹਿਰਾਸਤ ਵਿੱਚ ਲਿਆ

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਕਸਬੇ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ 'ਚ ਕਾਰ  ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂਕਿ ਉਸ ਦਾ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਭੇਜਿਆ ਗਿਆ ਜਿਥੇ ਉਸ ਦੀ ਵੀ ਮੌਤ ਹੋ ਗਈ। 
ਕੀ ਕਹਿਣਾ ਹੈ ਪੁਲਿਸ ਦਾ
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ 'ਤੇ ਪੰਜਾਬ ਰੋਡਵੇਜ਼ ਦੀ ਬੱਸ ਅਤੇ ਕਾਰ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ ਹੈ। ਜਿਸ 'ਚ ਕਾਰ ਸਵਾਰ ਮਾਂ-ਪੁੱਤ ਗੰਭੀਰ ਜ਼ਖਮੀ ਹੋ ਗਏ ਹਨ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਕਾਰ ਸਵਾਰ ਔਰਤ ਰਾਜਰਾਣੀ ਦੀ ਮੌਤ ਹੋ ਚੁੱਕੀ ਸੀ। ਉਸ ਦਾ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ, ਜਿਥੇ ਉਸ ਦੀ ਵੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਦੋਵਾਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਬੱਸ ਦੇ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ। 

 

ਇਹ ਵੀ ਪੜ੍ਹੋ