ਗੁਰਦਾਸਪੁਰ 'ਚ ਕਾਰ-ਮੋਟਰਸਾਇਕਲ ਦੀ ਟੱਕਰ, 1 ਨੌਜਵਾਨ ਦੀ ਮੌਤ, ਅਧਿਆਪਕ ਸਣੇ 2 ਜ਼ਖਮੀ

ਹਾਦਸਾ ਹੋਣ ਤੋਂ ਬਾਅਦ ਆਸਪਾਸ ਦੇ ਲੋਕ ਇਕੱਠੇ ਹੋ ਗਏ। ਜਿਨ੍ਹਾਂ ਵੱਲੋਂ ਜਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਸੇ ਦੌਰਾਨ ਨੌਜਵਾਨ ਮਨਪ੍ਰੀਤ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਫਿਲਹਾਲਪੁਲਿਸ ਇਲ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਦਸਾ ਹੋਣ ਤੋਂ ਬਾਅਦ ਆਸਪਾਸ ਦੇ ਲੋਕ ਇਕੱਠੇ ਹੋ ਗਏ। ਜਿਨ੍ਹਾਂ ਵੱਲੋਂ ਜਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਸੇ ਦੌਰਾਨ ਨੌਜਵਾਨ ਮਨਪ੍ਰੀਤ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਫਿਲਹਾਲਪੁਲਿਸ ਇਲ ਮਾਮਲੇ ਦੀ ਜਾਂਚ ਕਰ ਰਹੀ ਹੈ।

Share:

ਡੇਰਾ ਬਾਬਾ ਨਾਨਕ ਰੋਡ 'ਤੇ ਪਿੰਡ ਦਾਦੂਜੋਧ ਨੇੜੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਟੱਕਰ ਹੋ ਗਈ। ਇਸ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਇੱਕ ਸਰਕਾਰੀ ਅਧਿਆਪਕ ਸਮੇਤ 2 ਲੋਕ ਜ਼ਖਮੀ ਹੋ ਗਏ।

ਅਧਿਆਪਕ ਦੀ ਹਾਲਤ ਗੰਭੀਰ 

ਜਾਣਕਾਰੀ ਦਿੰਦੇ ਹੋਏ ਫਤਿਹਗੜ੍ਹ ਚੂੜੀਆਂ ਥਾਣੇ ਦੇ ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਘੜਕੀਆਂ ਦੇ ਰਹਿਣ ਵਾਲੇ ਸਤਨਾਮ ਸਿੰਘ ਦਾ ਪੁੱਤਰ ਮਨਪ੍ਰੀਤ ਸਿੰਘ ਅਤੇ ਪਿੰਡ ਸਰਫਕੋਟ ਦੇ ਰਹਿਣ ਵਾਲੇ ਵੀਰ ਦਾ ਪੁੱਤਰ ਜਤਿੰਦਰ ਸਿੰਘ ਅੰਮ੍ਰਿਤਸਰ ਸਥਿਤ ਇੱਕ ਫੈਕਟਰੀ ਵਿੱਚ ਕੰਮ ਕਰਦੇ ਹਨ। ਅੱਜ ਸਵੇਰੇ ਉਹ ਮੋਟਰਸਾਈਕਲ ਪੀਬੀ 02 ਏਪੀ 7546 'ਤੇ ਫੈਕਟਰੀ ਵਿੱਚ ਕੰਮ 'ਤੇ ਜਾ ਰਿਹਾ ਸੀ। ਜਦੋਂ ਉਹ ਪਿੰਡ ਦਾਦੂਜੋਧ ਨੇੜੇ ਪਹੁੰਚਿਆ ਤਾਂ ਇਸ ਦੌਰਾਨ ਫਤਿਹਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਰੋਡ 'ਤੇ ਜਾ ਰਹੀ ਇੱਕ ਕਾਰ ਨੰਬਰ ਪੀਬੀ 06 ਬੀਈ 3209 ਨਾਲ ਅਚਾਨਕ ਸਿੱਧੀ ਟੱਕਰ ਹੋ ਗਈ, ਜਿਸਨੂੰ ਫਤਿਹਗੜ੍ਹ ਚੂੜੀਆਂ ਦਾ ਰਹਿਣ ਵਾਲਾ ਸਰਕਾਰੀ ਅਧਿਆਪਕ ਸੁਰਿੰਦਰਪਾਲ ਚਲਾ ਰਿਹਾ ਸੀ। ਜਿਸ ਕਾਰਨ ਤਿੰਨੋਂ ਗੰਭੀਰ ਜ਼ਖਮੀ ਹੋ ਗਏ। ਇਸ ਤੋਂ ਬਾਅਦ, ਤਿੰਨਾਂ ਨੂੰ ਤੁਰੰਤ ਇਲਾਜ ਲਈ ਫਤਿਹਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਮੋਟਰਸਾਈਕਲ ਸਵਾਰ ਮਨਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂ ਕਿ ਕਾਰ ਚਾਲਕ ਸੁਰਿੰਦਰਪਾਲ ਦੀ ਹਾਲਤ ਸਥਿਰ ਹੈ। ਜਿਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਜਦੋਂ ਕਿ ਜਤਿੰਦਰ ਸਿੰਘ ਦਾ ਫਤਿਹਗੜ੍ਹ ਚੂੜੀਆਂ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਪੁਲਿਸ ਨੇ ਕੀਤਾ ਮਾਮਲਾ ਦਰਜ 

ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਚਚੇਰੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਜਦੋਂ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ