ਲੁਧਿਆਣਾ 'ਚ ਮੂੰਹ ਕਾਲਾ ਕਰਕੇ ਘੁੰਮਾਉਣ ਦਾ ਮਾਮਲਾ - 6 ਦਿਨਾਂ ਮਗਰੋਂ ਵੀ ਫੈਕਟਰੀ ਮਾਲਕ ਫਰਾਰ, ਪੁਲਿਸ ਕਰ ਰਹੀ ਭਾਲ 

ਪੁਲਿਸ ਮੁਲਜ਼ਮਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰਨ ਦਾ ਦਾਅਵਾ ਕਰ ਰਹੀ ਹੈ। ਪੁਲਿਸ ਵੱਲੋਂ ਫਰਾਰ ਫੈਕਟਰੀ ਮਾਲਕ ਦੀ ਕਾਲ ਲੋਕੇਸ਼ਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਏਸੀਪੀ ਦਵਿੰਦਰ ਚੌਧਰੀ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।  

Courtesy: file photo

Share:

21 ਜਨਵਰੀ ਨੂੰ ਪੰਜਾਬ ਦੇ ਲੁਧਿਆਣਾ ਦੇ ਬਹਾਦਰਕੇ ਰੋਡ 'ਤੇ ਸਥਿਤ ਏਕਜੋਤ ਨਗਰ 'ਚ ਤਿੰਨ ਕੁੜੀਆਂ ਸਮੇਤ ਪੰਜ ਲੋਕਾਂ ਦੇ ਮੂੰਹ ਕਾਲਾ ਕਰਕੇ ਘੁੰਮਾਉਣ ਦੇ ਮਾਮਲੇ 'ਚ ਦੋਸ਼ੀ ਫੈਕਟਰੀ ਮਾਲਕ ਨੂੰ ਛੇ ਦਿਨਾਂ ਬਾਅਦ ਵੀ ਪੁਲਿਸ ਨੇ ਨਹੀਂ ਫੜਿਆ ਹੈ। ਹਾਲਾਂਕਿ, ਪੁਲਿਸ ਮੁਲਜ਼ਮਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰਨ ਦਾ ਦਾਅਵਾ ਕਰ ਰਹੀ ਹੈ। ਪੁਲਿਸ ਵੱਲੋਂ ਫਰਾਰ ਫੈਕਟਰੀ ਮਾਲਕ ਦੀ ਕਾਲ ਲੋਕੇਸ਼ਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਦੀਪ ਕਲੈਕਸ਼ਨ ਫੈਕਟਰੀ ਦੇ ਮਾਲਕ ਪਰਵਿੰਦਰ ਸਿੰਘ ਨੇ ਕੱਪੜੇ ਚੋਰੀ ਕਰਨ ਦੇ ਦੋਸ਼ ਹੇਠ 3 ਕੁੜੀਆਂ, 1 ਬਜ਼ੁਰਗ ਔਰਤ ਅਤੇ ਇੱਕ ਨੌਜਵਾਨ ਦੀ ਕੁੱਟਮਾਰ ਕੀਤੀ ਸੀ। ਨੌਜਵਾਨ ਨੇ ਔਰਤਾਂ ਅਤੇ ਕੁੜੀਆਂ ਦੇ ਮੂੰਹ ਕਾਲੇ ਕਰ ਦਿੱਤੇ ਸੀ ਅਤੇ ਉਨ੍ਹਾਂ ਨੂੰ ਇਲਾਕੇ ਵਿੱਚ ਘੁੰਮਾਇਆ ਸੀ। 
 

ਮਾਮਲਾ ਮਹਿਲਾ ਕਮਿਸ਼ਨ ਤੱਕ ਪਹੁੰਚਿਆ

ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਮਾਮਲੇ ਵਿੱਚ ਦਖਲ ਦਿੱਤਾ। ਜਿਸ ਤੋਂ ਬਾਅਦ ਬਸਤੀ ਜੋਧੇਵਾਲ ਥਾਣੇ ਦੀ ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਮਹਿਲਾ ਕਮਿਸ਼ਨ ਇਸ ਮਾਮਲੇ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਪੁਲਿਸ ਅਧਿਕਾਰੀਆਂ ਤੋਂ ਮਾਮਲੇ ਦੀ ਸਟੇਟਸ ਰਿਪੋਰਟ ਲਗਾਤਾਰ ਮੰਗੀ ਜਾ ਰਹੀ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਖੁਦ ਪੀੜਤਾਂ ਨਾਲ ਮੁਲਾਕਾਤ ਕੀਤੀ।
 

ਬਾਹਰੋਂ-ਬਾਹਰ ਜਮਾਨਤ ਲੈਣ ਦੀ ਕੋਸ਼ਿਸ਼ 

ਫੈਕਟਰੀ ਮਾਲਕ ਬਾਹਰੋਂ ਬਾਹਰ ਜਮਾਨਤ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਮਾਮਲੇ ਵਿੱਚ ਮੁੱਖ ਦੋਸ਼ੀ ਫੈਕਟਰੀ ਮਾਲਕ ਪਰਵਿੰਦਰ ਸਿੰਘ 6 ਦਿਨਾਂ ਤੋਂ ਫਰਾਰ ਹੈ। ਉਸਦੇ ਦੋ ਸਾਥੀਆਂ ਮੁਹੰਮਦ ਕੈਸ਼ ਅਤੇ ਮੈਨੇਜਰ ਅਵਤਾਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਪਰਵਿੰਦਰ ਸਿੰਘ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਬਿਨਾਂ ਜ਼ਮਾਨਤ ਲੈਣ ਦੀ ਕੋਸ਼ਿਸ਼ ਵਿੱਚ ਫਰਾਰ ਹੈ, ਪਰ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਮੁਲਜ਼ਮ ਮੂਲ ਰੂਪ ਵਿੱਚ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ, ਜਿੱਥੇ ਪੁਲਿਸ ਪਹਿਲਾਂ ਹੀ ਛਾਪੇਮਾਰੀ ਕਰ ਚੁੱਕੀ ਹੈ। ਪੁਲਿਸ ਫੈਕਟਰੀ ਮਾਲਕ ਦੀ ਕਾਲ ਲੋਕੇਸ਼ਨ ਦੀ ਜਾਂਚ ਕਰ ਰਹੀ ਹੈ। ਉਸ ਦੀਆਂ ਕਾਲ ਡਿਟੇਲਾਂ ਦੀ ਵੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਏਸੀਪੀ ਦਵਿੰਦਰ ਚੌਧਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।  ਜਲਦੀ ਹੀ ਫੜ ਲਿਆ ਜਾਵੇਗਾ।

ਇਹ ਵੀ ਪੜ੍ਹੋ