Case of Kisan Shubkaran's death: ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਖਿਲਾਫ ਸੁਪਰੀਮ ਕੋਰਟ ਦੀ ਕੀਤਾ ਰੁਖ

ਜਿਸ ਤੋਂ ਬਾਅਦ ਸੇਵਾਮੁਕਤ ਜੱਜ ਜੈਸ਼੍ਰੀ ਠਾਕੁਰ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ। ਪੰਜਾਬ ਤੋਂ ਏਡੀਜੀਪੀ ਪ੍ਰਮੋਦ ਬਾਨ ਅਤੇ ਹਰਿਆਣਾ ਤੋਂ ਏਡੀਜੀਪੀ ਅਮਿਤਾਭ ਸਿੰਘ ਢਿੱਲੋਂ ਵੀ ਇਸ ਕਮੇਟੀ ਦੇ ਮੈਂਬਰ ਹਨ।

Share:

Punjab News: 21 ਫਰਵਰੀ ਨੂੰ ਕਿਸਾਨੀ ਅੰਦੋਲਨ ਦੇ ਦੌਰਾਨ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਸੀ। ਇਸਦੀ ਜਾਂਚ ਦੇ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸੇਵਾਮੁਕਤ ਜੱਜ ਜੈਸ਼੍ਰੀ ਠਾਕੁਰ ਦੀ ਪ੍ਰਧਾਨਗੀ 'ਚ ਕਮੇਟੀ ਬਣਾਈ ਗਈ ਹੈ। ਉੱਥੇ ਹੀ ਦੂਜੇ ਪਾਸੇ ਹੀ ਹਰਿਆਣਾ ਸਰਕਾਰ ਨੇ ਵੀ ਸੁਪਰੀਮ ਕੋਰਟ ਦਾ ਦਰਵਾਜਾ ਖਟ ਖਟਾਇਆ ਹੈ।

11 ਫਰਵਰੀ ਨੂੰ ਹਰਿਆਣਾ ਨੇ ਹਾਈਕੋਰਟ ਦੇ ਹੁਕਮਾਂ ਵਿਰੁੱਧ ਦਾਇਰ ਕੀਤੀ ਸੀ ਅਪੀਲ

ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਵਿਰੁੱਧ 11 ਫਰਵਰੀ ਨੂੰ ਅਪੀਲ ਦਾਇਰ ਕੀਤੀ ਸੀ ਪਰ ਅਜੇ ਤੱਕ ਰਜਿਸਟਰੀ ਵੱਲੋਂ ਸੂਚੀਬੱਧ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ। ਦਰਅਸਲ, ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੀ ਡਿਵੀਜ਼ਨ ਬੈਂਚ ਨੇ 7 ਫਰਵਰੀ ਨੂੰ ਕਿਸਾਨ ਦੀ ਮੌਤ ਦੀ ਜਾਂਚ ਲਈ ਹਾਈ ਕੋਰਟ ਦੇ ਸੇਵਾਮੁਕਤ ਜੱਜ ਅਤੇ ਦੋ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) 'ਤੇ ਆਧਾਰਿਤ ਕਮੇਟੀ ਬਣਾਉਣ ਦਾ ਹੁਕਮ ਦਿੱਤਾ ਸੀ।

ਜਿਸ ਤੋਂ ਬਾਅਦ ਸੇਵਾਮੁਕਤ ਜੱਜ ਜੈਸ਼੍ਰੀ ਠਾਕੁਰ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ। ਪੰਜਾਬ ਤੋਂ ਏਡੀਜੀਪੀ ਪ੍ਰਮੋਦ ਬਾਨ ਅਤੇ ਹਰਿਆਣਾ ਤੋਂ ਏਡੀਜੀਪੀ ਅਮਿਤਾਭ ਸਿੰਘ ਢਿੱਲੋਂ ਵੀ ਇਸ ਕਮੇਟੀ ਦੇ ਮੈਂਬਰ ਹਨ।

ਇਹ ਵੀ ਪੜ੍ਹੋ