Jail ਵਿੱਚ ਕੈਦੀ ਦੀ ਬਰਥ-ਡੇ ਪਾਰਟੀ ਦਾ ਮਾਮਲਾ: 2 ਡਿਪਟੀ ਸੁਪਰਡੈਂਟ ਗ੍ਰਿਫ਼ਤਾਰ,ਆਨਲਾਈਨ ਰਿਸ਼ਵਤ ਲੈ ਕੈਦੀਆਂ ਨੂੰ ਦਿੰਦੇ ਸਨ ਮੋਬਾਈਲ ਤੇ ਨਸ਼ਾ

ਡੀਸੀਪੀ ਤੇਜਾ ਨੇ ਦੱਸਿਆ ਕਿ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ ਹੈ। ਪੁਲਿਸ ਯੂਪੀਆਈ ਲੈਣ-ਦੇਣ ਦੇ ਸਬੂਤ ਵਜੋਂ ਮੁਲਜ਼ਮ ਜੇਲ੍ਹ ਅਧਿਕਾਰੀਆਂ ਦੇ ਮੋਬਾਈਲ ਫ਼ੋਨ ਜ਼ਬਤ ਕਰੇਗੀ।

Share:

ਹਾਈਲਾਈਟਸ

  • ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਡਿਪਟੀ ਸੁਪਰਡੈਂਟ ਗਗਨਦੀਪ ਸ਼ਰਮਾ ਅਤੇ ਸਤਨਾਮ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ

Punjab News: ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਬੰਦ ਕੈਦੀਆਂ ਦੇ ਵੱਲੋਂ 3 ਜਨਵਰੀ ਨੂੰ ਜਨਮਦਿਨ ਦੀ ਪਾਰਟੀ ਦਾ ਆਯੋਜਨ ਕੀਤੀ ਗਿਆ ਸੀ। ਜਿਸਦੀ ਵੀਡੀਓ ਵਾਇਰਲ ਹੋਣ ਤੋਂ ਬਾਅਦਾ ਜੇਲ੍ਹ ਪ੍ਰਸ਼ਾਸਨ ਤੇ ਕਈ ਤਰ੍ਹਾਂ ਦੇ ਸਵਾਲ ਉੱਠਨੇ ਸ਼ੁਰੂ ਹੋ ਗਏ ਸਨ। ਇਸ ਮਾਮਲੇ ਤੇ ਚੱਲ ਰਹੀ ਜਾਂਚ ਵਿੱਚ ਹੁਣ ਜੇਲ੍ਹ ਦੇ ਦੋ ਡਿਪਟੀ ਸੁਪਰਡੈਂਟਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਡਿਪਟੀ ਸੁਪਰਡੈਂਟ ਗਗਨਦੀਪ ਸ਼ਰਮਾ ਅਤੇ ਸਤਨਾਮ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਖੁਲਾਸਾ ਹੋਇਆ ਹੈ ਕਿ ਦੋਵੇਂ ਮੁਲਜ਼ਮ ਰਿਸ਼ਵਤ ਲੈਂਦੇ ਹਨ ਅਤੇ ਜੇਲ੍ਹ ਦੀਆਂ ਬੈਰਕਾਂ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਅਤੇ ਮੋਬਾਈਲ ਫੋਨ ਸਪਲਾਈ ਕਰਦੇ ਹਨ। ਦੋਵੇਂ UPI ਤੋਂ ਰਿਸ਼ਵਤ ਲੈਂਦੇ ਹਨ।

UPI ਰਾਹੀਂ ਲਈ ਜਾਂਦੀ ਸੀ ਰਿਸ਼ਵਤ

ਦੋਵਾਂ ਡਿਪਟੀ ਸੁਪਰਡੈਂਟਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਹੁਣ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ 19 ਦਿਨ ਪਹਿਲਾਂ ਜੇਲ੍ਹ ਵਿੱਚ ਰੱਖੀ ਗਈ ਜਨਮਦਿਨ ਪਾਰਟੀ ਵਿੱਚ ਵਰਤੇ ਗਏ ਮੋਬਾਈਲ ਫ਼ੋਨ ਦਾ ਲਿੰਕ ਲੱਭ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਅਧਿਕਾਰੀ ਕੈਦੀਆਂ ਦੀ ਮਿਲੀਭੁਗਤ ਨਾਲ ਲੰਬੇ ਸਮੇਂ ਤੋਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ। ਉਹ ਯੂਪੀਆਈ ਰਾਹੀਂ ਕੈਦੀਆਂ ਦੇ ਰਿਸ਼ਤੇਦਾਰਾਂ ਤੋਂ ਰਿਸ਼ਵਤ ਲੈਂਦੇ ਸਨ।

ਇਨ੍ਹਾਂ ਦੋਵਾਂ ਰਾਹੀਂ ਹੁੰਦੀ ਸੀ ਖਰੀਦਦਾਰੀ

ਡੀਸੀਪੀ ਦੇਹਾਤ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਜੇਲ੍ਹ ਦੇ ਕੈਦੀ ਦਿਲਪ੍ਰੀਤ ਸਿੰਘ ਅਤੇ ਮਨਦੀਪ ਕੌਰ ਰਾਹੀਂ ਨਸ਼ੇ ਦਾ ਸਾਮਾਨ ਅਤੇ ਮੋਬਾਈਲ ਫੋਨ ਖਰੀਦਦੇ ਸਨ। ਤੇਜਾ ਨੇ ਦੱਸਿਆ ਕਿ ਦਿਲਪ੍ਰੀਤ ਅਤੇ ਮਨਦੀਪ ਸਿੰਘ ਜੇਲ੍ਹ ਦੇ ਡਿਪਟੀ ਸੁਪਰਡੈਂਟ ਗਗਨਦੀਪ ਸ਼ਰਮਾ ਅਤੇ ਸਤਨਾਮ ਸਿੰਘ ਨੂੰ ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥ ਸੌਂਪਦੇ ਸਨ ਜੋ ਪੈਸਿਆਂ ਦੇ ਬਦਲੇ ਕੈਦੀਆਂ ਤੱਕ ਪਹੁੰਚਾਉਂਦੇ ਸਨ।

ਜੇਲ੍ਹ ਅਧਿਕਾਰੀਆਂ ਦੇ ਫੋਨ ਕੀਤੇ ਜਾਣਗੇ ਜ਼ਬਤ

ਪੁਲਿਸ ਜਾਂਚ 'ਚ ਪਤਾ ਲੱਗਾ ਹੈ ਕਿ ਮੁਲਜ਼ਮ ਜੇਲ ਅਧਿਕਾਰੀ ਯੂਪੀਆਈ ਰਾਹੀਂ ਪੈਸੇ ਪ੍ਰਾਪਤ ਕਰਦੇ ਸਨ। ਦੋਵਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਇਸ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ। ਇਸ ਤੋਂ ਪਹਿਲਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 7 ਵਿੱਚ ਜੇਲ੍ਹ ਐਕਟ ਦੀ ਧਾਰਾ 52ਏ (1), ਐਨਡੀਪੀਐਸ ਦੀ ਧਾਰਾ 21 ਅਤੇ ਆਈਪੀਸੀ ਦੀ ਧਾਰਾ 120ਬੀ ਅਤੇ 34 ਤਹਿਤ ਕੇਸ ਦਰਜ ਕੀਤਾ ਗਿਆ ਸੀ। ਹੁਣ ਦੋ ਜੇਲ੍ਹ ਅਧਿਕਾਰੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਐਫਆਈਆਰ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਵੀ ਜੋੜ ਦਿੱਤੀਆਂ ਹਨ। ਡੀਸੀਪੀ ਤੇਜਾ ਨੇ ਦੱਸਿਆ ਕਿ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ ਹੈ। ਪੁਲਿਸ ਯੂਪੀਆਈ ਲੈਣ-ਦੇਣ ਦੇ ਸਬੂਤ ਵਜੋਂ ਮੁਲਜ਼ਮ ਜੇਲ੍ਹ ਅਧਿਕਾਰੀਆਂ ਦੇ ਮੋਬਾਈਲ ਫ਼ੋਨ ਜ਼ਬਤ ਕਰੇਗੀ।

ਇਹ ਵੀ ਪੜ੍ਹੋ