Punjab: ਚਾਰ ਸਾਬਕਾ ਮੰਤਰੀਆਂ ਦੇ ਖਿਲਾਫ ਪੇਸ਼ ਹੋਵੇਗਾ ਚਲਾਨ, ਵਿਧਾਨਸਭਾ ਸਪੀਕਰ ਨੇ ਦਿੱਤੀ ਮਨਜੂਰੀ 

ਕਾਂਗਰਸ ਦੇ ਚਾਰ ਸਾਬਕਾ ਮੰਤਰੀਆਂ ਖਿਲਾਫ ਵਿਜੀਲੈਂਸ ਦੀ ਜਾਂਚ ਪੂਰੀ ਹੋ ਚੁੱਕੀ ਹੈ। ਸੈਕਸ਼ਨ 19 ਦੇ ਤਹਿਤ ਇਸ ਦੇ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਹੁੰਦੀ ਹੈ। ਹੁਣ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਚਲਾਨ ਪੇਸ਼ ਕੀਤਾ ਜਾਵੇਗਾ।

Share:

ਪੰਜਾਬ ਨਿਊਜ। ਵਿਧਾਨ ਸਭਾ ਦੇ ਸਪੀਕਰ ਨੇ ਪੰਜਾਬ ਕੈਬਨਿਟ ਦੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ ਚਲਾਨ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਓ.ਪੀ.ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੁੰਦਰ ਸ਼ਿਆਮ ਅਰੋੜਾ ਵਿਰੁੱਧ ਕੇਸ ਚਲਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।  ਚਾਰ ਮੰਤਰੀਆਂ ਖਿਲਾਫ ਵਿਜੀਲੈਂਸ ਦੀ ਜਾਂਚ ਪੂਰੀ ਹੋ ਚੁੱਕੀ ਹੈ। ਸੈਕਸ਼ਨ 19 ਦੇ ਤਹਿਤ ਇਸ ਦੇ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਹੁੰਦੀ ਹੈ। ਹੁਣ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਚਲਾਨ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ