High Court ‘ਚ ਪੰਜਾਬ ਦੀ ਆਬਕਾਰੀ ਨੀਤੀ ਨੂੰ ਚੁਣੌਤੀ, ਅਰਜੀ ਫੀਸ ਨਾ-ਵਾਪਸੀਯੋਗ ਬਣਾਉਣ 'ਤੇ ਸਵਾਲ

ਪਟੀਸ਼ਨਰ ਨੇ ਕਿਹਾ ਕਿ ਅਰਜ਼ੀਆਂ ਦੀ ਫੀਸ ਵਿੱਚ ਭਾਰੀ ਵਾਧਾ ਨਾ ਸਿਰਫ਼ ਗ਼ਲਤ ਹੈ ਸਗੋਂ ਨਿਆਂ ਦੇ ਸਿਧਾਂਤਾਂ ਦੇ ਵੀ ਖ਼ਿਲਾਫ਼ ਹੈ। ਅਜਿਹੇ 'ਚ ਹਾਈਕੋਰਟ 'ਚ ਅਪੀਲ ਕੀਤੀ ਗਈ ਹੈ ਕਿ ਸਰਕਾਰ ਦੀ ਇਸ ਨੀਤੀ ਨੂੰ ਰੱਦ ਕੀਤਾ ਜਾਵੇ।

Share:

Punjab News: ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਸਰਕਾਰ ਦੀ 2024-25 ਦੀ ਆਬਕਾਰੀ ਨੀਤੀ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਵਿੱਚ ਡਰਾਅ ਰਾਹੀਂ ਅਲਾਟਮੈਂਟ ਲਈ ਅਰਜ਼ੀ ਫੀਸ ਵਧਾ ਕੇ 75,000 ਰੁਪਏ ਕਰਨ ਅਤੇ ਇਸ ਨੂੰ ਨਾ-ਵਾਪਸੀਯੋਗ ਬਣਾਉਣ 'ਤੇ ਸਵਾਲ ਉਠਾਏ ਗਏ ਹਨ। ਸ਼ੁੱਕਰਵਾਰ ਨੂੰ ਪਟੀਸ਼ਨ 'ਤੇ ਬਹਿਸ ਤੋਂ ਬਾਅਦ ਹਾਈਕੋਰਟ ਨੇ ਹੁਣ ਸੁਣਵਾਈ 10 ਅਪ੍ਰੈਲ ਲਈ ਤੈਅ ਕੀਤੀ ਹੈ।

ਮੈਸਰਜ਼ ਦਰਸ਼ਨ ਸਿੰਘ ਐਂਡ ਕੰਪਨੀ ਨੇ ਦਾਇਰ ਕੀਤੀ ਪਟੀਸ਼ਨ

ਮੋਗਾ ਦੇ ਮੈਸਰਜ਼ ਦਰਸ਼ਨ ਸਿੰਘ ਐਂਡ ਕੰਪਨੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨੇ ਡਰਾਅ ਰਾਹੀਂ 2024-25 ਲਈ ਠੇਕੇ ਅਲਾਟ ਕਰਨ ਦਾ ਫੈਸਲਾ ਕੀਤਾ ਹੈ। ਪਟੀਸ਼ਨਰ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਤੱਕ ਅਰਜ਼ੀ ਦੀ ਫੀਸ ਸਿਰਫ਼ 3500 ਰੁਪਏ ਸੀ, ਪਰ ਇਹ ਅਚਾਨਕ ਵਧਾ ਕੇ 75000 ਰੁਪਏ ਕਰ ਦਿੱਤੀ ਗਈ ਹੈ। ਅਰਜ਼ੀ ਫੀਸ ਸਬੰਧੀ ਨਿਯਮ ਇਹ ਵੀ ਤੈਅ ਕੀਤਾ ਗਿਆ ਹੈ ਕਿ ਜੇਕਰ ਅਲਾਟਮੈਂਟ ਨਹੀਂ ਕੀਤੀ ਜਾਂਦੀ ਤਾਂ ਇਹ ਰਕਮ ਵਾਪਸ ਨਹੀਂ ਕੀਤੀ ਜਾਵੇਗੀ।

ਸਰਕਾਰ ਨੂੰ 35 ਹਜਾਰ ਅਰਜੀਆਂ, 260 ਕਰੋੜ ਦੀ ਆਮਦਨ

ਸਰਕਾਰ ਨੂੰ ਕਰੀਬ 35 ਹਜ਼ਾਰ ਅਰਜ਼ੀਆਂ ਮਿਲ ਚੁੱਕੀਆਂ ਹਨ, ਜਿਸ ਤੋਂ ਸਰਕਾਰ ਨੂੰ 260 ਕਰੋੜ ਰੁਪਏ ਦੀ ਆਮਦਨ ਹੋਈ ਹੈ। ਸਰਕਾਰ ਦੀ ਨੀਤੀ ਕਾਰਨ ਜਿਨ੍ਹਾਂ ਲੋਕਾਂ ਦੇ ਨਾਂ ਡਰਾਅ ਵਿੱਚ ਨਹੀਂ ਆਉਣਗੇ, ਉਨ੍ਹਾਂ ਦੀ ਅਰਜ਼ੀ ਫੀਸ ਵਿੱਚੋਂ 75,000 ਰੁਪਏ ਦਾ ਨੁਕਸਾਨ ਹੋਵੇਗਾ। ਪਟੀਸ਼ਨਰ ਨੇ ਕਿਹਾ ਕਿ ਅਰਜ਼ੀਆਂ ਦੀ ਫੀਸ ਵਿੱਚ ਭਾਰੀ ਵਾਧਾ ਨਾ ਸਿਰਫ਼ ਗ਼ਲਤ ਹੈ ਸਗੋਂ ਨਿਆਂ ਦੇ ਸਿਧਾਂਤਾਂ ਦੇ ਵੀ ਖ਼ਿਲਾਫ਼ ਹੈ। ਅਜਿਹੇ 'ਚ ਹਾਈਕੋਰਟ 'ਚ ਅਪੀਲ ਕੀਤੀ ਗਈ ਹੈ ਕਿ ਸਰਕਾਰ ਦੀ ਇਸ ਨੀਤੀ ਨੂੰ ਰੱਦ ਕੀਤਾ ਜਾਵੇ।

ਇਹ ਵੀ ਪੜ੍ਹੋ