Weather Update: ਪੰਜਾਬ ਵਿੱਚ 9 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ, ਮਿਲ ਸਕਦੀ ਹੈ ਸੁੱਕੀ ਠੰਡ ਤੋਂ ਰਾਹਤ

ਮੌਸਮ ਵਿਭਾਗ ਨੇ ਪੰਜਾਬ ਵਿੱਚ 8 ਜਨਵਰੀ ਤੱਕ ਯੈਲੋ ਅਲਰਟ ਅਤੇ ਅੱਜ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਧੁੰਦ ਲਈ ਆਰੈਂਜ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ 6 ਦਿਨਾਂ ਤੋਂ ਧੁੱਪ ਨਹੀਂ ਨਿਕਲੀ। ਦਿਨ ਅਤੇ ਰਾਤ ਦੇ ਤਾਪਮਾਨ ਵਿਚ ਸਿਰਫ 5 ਡਿਗਰੀ ਦਾ ਅੰਤਰ ਹੈ। 

Share:

Weather Update: ਪੰਜਾਬ ਵਿੱਚ ਵਧਦੀ ਠੰਡ ਨੇ ਲੋਕਾਂ ਦੇ ਜੀਵਨ ਤੇ ਵੱਡਾ ਅਸਰ ਪਾਇਆ ਹੈ। ਪੂਰਾ ਪੰਜਾਬ ਠੰਡ ਅਤੇ ਧੁੰਦ ਦੀ ਚਾਦਰ ਵਿੱਚ ਲਪੇਟਿਆ ਹੋਇਆ ਹੈ। ਅੱਜ ਹਲਕੀ ਧੁੱਪ ਅਤੇ ਰੁਕ-ਰੁਕ ਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਵਿੱਚ 8 ਜਨਵਰੀ ਤੱਕ ਯੈਲੋ ਅਲਰਟ ਅਤੇ ਅੱਜ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਧੁੰਦ ਲਈ ਆਰੈਂਜ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ 6 ਦਿਨਾਂ ਤੋਂ ਧੁੱਪ ਨਹੀਂ ਨਿਕਲੀ। ਦਿਨ ਅਤੇ ਰਾਤ ਦੇ ਤਾਪਮਾਨ ਵਿਚ ਸਿਰਫ 5 ਡਿਗਰੀ ਦਾ ਅੰਤਰ ਹੈ। ਪਿਛਲੇ 24 ਘੰਟਿਆਂ ਵਿੱਚ ਔਸਤਨ 2.3 ਡਿਗਰੀ ਦੀ ਗਿਰਾਵਟ ਦੇਖੀ ਗਈ ਹੈ। ਮੌਸਮ ਵਿਭਾਗ ਨੇ 9 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸਦਾ ਅਸਰ ਧੁੰਦ 'ਤੇ ਵੀ ਪਵੇਗਾ ਅਤੇ ਆਉਣ ਵਾਲੇ ਦਿਨਾਂ 'ਚ ਧੁੰਦ ਹੋਰ ਤੇਜ਼ ਹੋ ਸਕਦੀ ਹੈ। ਪਰ ਲੋਕਾਂ ਨੂੰ ਸੁੱਕੀ ਠੰਡ ਤੋਂ ਰਾਹਤ ਮਿਲਣ ਵਾਲੀ ਹੈ। ਹੁਣ ਤੱਕ ਮੀਂਹ ਨਾ ਪੈਣ ਕਾਰਨ ਦਮੇ ਅਤੇ ਸਾਹ ਦੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਵਧਦੀ ਧੁੰਦ ਦਾ ਰੇਲ ਆਵਾਜਾਈ ਉੱਤੇ ਪੈ ਰਿਹਾ ਸਿੱਧਾ ਅਸਰ 

ਵਧਦੀ ਧੁੰਦ ਹੁਣ ਰੇਲ ਆਵਾਜਾਈ 'ਤੇ ਵੀ ਸਿੱਧਾ ਅਸਰ ਪਾ ਰਹੀ ਹੈ। ਪੰਜਾਬ 'ਚ ਧੁੰਦ ਦਾ ਅਸਰ ਸਵੇਰੇ ਰਵਾਨਾ ਹੋਣ ਵਾਲੀਆਂ ਟ੍ਰੇਨਾਂ 'ਤੇ ਵੀ ਦਿਖਾਈ ਦੇਣ ਲੱਗਾ ਹੈ। ਅੰਮ੍ਰਿਤਸਰ ਜਾਂ ਪੰਜਾਬ ਦੇ ਹੋਰ ਹਿੱਸਿਆਂ ਤੋਂ ਜਾਣ ਵਾਲੀਆਂ ਟ੍ਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਸਵੇਰੇ ਵਾਲੀਆਂ ਜ਼ਿਆਦਾਤਰ ਟ੍ਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਚੇਤਾਵਨੀ ਅਨੁਸਾਰ ਪੰਜਾਬ ਦੇ ਸੰਗਰੂਰ, ਮਾਨਸਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਲੁਧਿਆਣਾ, ਰੂਪਨਗਰ, ਮੋਗਾ ਵਿੱਚ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਦੂਜੇ ਰਾਜਾਂ 'ਚ ਪੀਲੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸਾਰਿਆਂ ਨੂੰ ਸੜਕ 'ਤੇ ਚੱਲਦੇ ਸਮੇਂ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਜਦੋਂ ਕਿ ਅੱਜ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਨਗਰ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 3.5 ਡਿਗਰੀ ਦਰਜ ਕੀਤਾ ਗਿਆ।

ਰੇਵਲੇ ਦੀ ਹਿਦਾਇਤ- ਐਪ ਤੇ ਚੈੱਕ ਕਰਕੇ ਹੀ ਸਟੇਸ਼ਨ ਤੇ ਪਹੁੰਚੋ

ਰੇਲਵੇ ਵਿਭਾਗ ਨੇ ਮੋਬਾਈਲ ਐਪਲੀਕੇਸ਼ਨ NTS ਜਾਂ 139 'ਤੇ ਚੈੱਕ ਕਰਕੇ ਹੀ ਰੇਲਵੇ ਸਟੇਸ਼ਨ ਤੱਕ ਪਹੁੰਚਣ ਦੀ ਹਦਾਇਤ ਕੀਤੀ ਹੈ। ਅੰਮ੍ਰਿਤਸਰ ਇੰਦੌਰ ਐਕਸਪ੍ਰੈਸ 2.30 ਘੰਟੇ ਲੇਟ ਚੱਲ ਰਹੀ ਹੈ। ਅੰਮ੍ਰਿਤਸਰ-ਨਵੀਂ ਦਿੱਲੀ ਸ਼ਤਾਬਦੀ ਕਰੀਬ 15 ਮਿੰਟ ਦੇਰੀ ਨਾਲ ਚੱਲ ਰਹੀ ਹੈ। ਅੰਮ੍ਰਿਤਸਰ-ਨਾਂਦੇੜ ਸੱਚਖੰਡ ਐਕਸਪ੍ਰੈਸ ਅੰਮ੍ਰਿਤਸਰ ਤੋਂ 25 ਘੰਟੇ ਦੇਰੀ ਨਾਲ ਰਵਾਨਾ ਹੋਈ। ਅੰਮ੍ਰਿਤਸਰ-ਨਵੀਂ ਦਿੱਲੀ ਸੁਪਰ ਫਾਸਟ ਅੱਧਾ ਘੰਟਾ ਦੇਰੀ ਨਾਲ ਚੱਲ ਰਹੀ ਹੈ। ਪਠਾਨਕੋਟ-ਦਿੱਲੀ ਵੀ ਤੈਅ ਸਮੇਂ ਤੋਂ ਪਿੱਛੇ ਚੱਲ ਰਹੀ ਹੈ।  

ਇਹ ਵੀ ਪੜ੍ਹੋ